Thursday, November 12, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Malwa

ਪੈਨਸ਼ਨਰਾਂ ਨੇ ਸਰਕਾਰ ਤੋਂ ਮੰਗਿਆ ਡੀਏ ਦਾ ਬਕਾਇਆ 

May 06, 2026 04:24 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਬੁੱਧਵਾਰ ਨੂੰ ਸੁਨਾਮ ਵਿਖੇ ਪ੍ਰਧਾਨ ਪ੍ਰੇਮ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸੂਬੇ ਦੀ ਸਰਕਾਰ ਤੋਂ ਡੀਏ ਦਾ ਬਕਾਇਆ ਮੰਗਿਆ ਹੈ। ਉਨ੍ਹਾਂ ਆਖਿਆ ਕਿ ਹਰਿਆਣਾ ਅਤੇ ਹਿਮਾਚਲ ਸਰਕਾਰਾਂ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀਏ ਦਾ ਬਕਾਇਆ ਦੇ ਦਿੱਤਾ ਹੈ। ਪੈਨਸ਼ਨ ਦਫ਼ਤਰ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਪ੍ਰੇਮ ਚੰਦ ਅਗਰਵਾਲ, ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਚੇਤ ਰਾਮ ਢਿੱਲੋਂ ਨੇ ਆਖਿਆ ਕਿ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਲਈ ਟਾਲਮਟੋਲ ਕਰ ਰਹੀ ਹੈ ਜਦਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਕਾਇਆ ਦੇਣ ਲਈ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ। ਕੇਂਦਰ , ਹਰਿਆਣਾ ਅਤੇ ਹਿਮਾਚਲ ਸਰਕਾਰਾਂ ਨੇ ਆਪਣੇ ਮੁਲਾਜ਼ਮਾਂ ਨੂੰ 60% ਦੇ ਹਿਸਾਬ ਨਾਲ ਡੀ ਏ ਦੀਆਂ ਕਿਸ਼ਤਾਂ ਜਾਰੀ ਕਰ ਦਿਤੀਆਂ ਹਨ। ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 60% ਦੇ ਹਿਸਾਬ ਨਾਲ ਡੀ ਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਆਖਿਆ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਸਿਰਫ 42% ਡੀਏ ਲੈ ਰਹੇ ਹਨ। ਪੈਨਸ਼ਨਰਾਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇ ਕਰ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ਼ ਇਸੇ ਤਰ੍ਹਾਂ ਕਰਦੀ ਰਹੀ ਤਾਂ 2027 ਦੀਆਂ ਚੋਣਾਂ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਆਮ ਆਦਮੀ ਪਾਰਟੀ ਦਾ ਡਟਕੇ ਵਿਰੋਧ ਕਰਨਗੇ। ਸੇਵਾ ਮੁਕਤ ਪ੍ਰਿੰਸੀਪਲ ਸੁਖਦੇਵ ਸਿੰਘ ਚੀਮਾਂ ਅਤੇ ਜਗਦੇਵ ਸਿੰਘ ਚੀਮਾਂ ਨੇ 01 01 2016 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਾਂ ਨੂੰ 2/59 ਦੇ ਫੈਕਟਰ ਵਿੱਚ ਤਨਖਾਹ ਫਿਕਸ ਕਰਨ, ਮੈਡੀਕਲ ਭੱਤਾ 2000 ਰੁਪਏ ਕਰਨ ਦੀ ਮੰਗ ਕੀਤੀ। ਇਸ ਮੌਕੇ ਗਿਰਧਾਰੀ ਲਾਲ ਜਿੰਦਲ, ਸਵਿੰਦਰ ਸਿੰਘ ਚੱਠਾ, ਰਜਿੰਦਰ ਕੁਮਾਰ ਗਰਗ, ਸੁਖਦੇਵ ਸਿੰਘ ਚੀਮਾਂ, ਕੁਲਦੀਪ ਪਾਠਕ, ਕਰਮ ਸਿੰਘ ਛਾਜਲੀ, ਜਗਦੇਵ ਸਿੰਘ, ਜੋਗਿੰਦਰ ਸਿੰਘ, ਹਰਨੇਕ ਸਿੰਘ ਖੋਖਰ, ਪਿਆਰਾ ਸਿੰਘ, ਕ੍ਰਿਸ਼ਨ ਸਿੰਘ ਜਖੇਪਲ, ਪ੍ਰਿੰਸੀਪਲ ਮੇਵਾ ਸਿੰਘ ਚੱਠਾ, ਅਸ਼ੋਕ ਕੁਮਾਰ ਵਰਮਾ, ਬਲਵੰਤ ਸਿੰਘ ਸ਼ੇਰੋਂ, ਰਤਨ ਲਾਲ,  ਕਰਨੈਲ ਸਿੰਘ ਜਖੇਪਲ, ਧੰਨ ਸਿੰਘ ਛਾਜਲੀ, ਅਮਰੀਕ ਸਿੰਘ ਖੰਨਾ, ਪਿਆਰ ਸਿੰਘ, ਗੰਗਾ ਰਾਮ ,ਕ੍ਰਿਸ਼ਨ ਲਾਲ ਗੋਇਲ ਤੇ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

More in Malwa

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ