Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸਪੀਕਰ ਸੰਧਵਾਂ ਵੱਲੋਂ ਸ਼ੁਕਰਾਨਾ ਯਾਤਰਾ ਦੇ ਸਵਾਗਤ ਲਈ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ

May 06, 2026 06:32 PM
Rozana Sehaj times
ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੋਟਕਪੂਰਾ ਵਿਖੇ ਪਾਰਟੀ ਅਹੁਦੇਦਾਰਾਂ, ਬਲਾਕ ਪ੍ਰਧਾਨਾਂ, ਸਰਪੰਚਾਂ ਅਤੇ ਵੱਖ-ਵੱਖ ਵਿੰਗਾਂ ਦੇ ਆਗੂਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਦੌਰਾਨ 7 ਮਈ ਨੂੰ ਕੋਟਕਪੂਰਾ ਪਹੁੰਚ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਵਾਗਤ ਲਈ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਲਿਆਂਦਾ ਗਿਆ ‘ਸਤਿਕਾਰ (ਸੋਧ) ਬਿੱਲ 2026’ ਹੁਣ ਇੱਕ ਇਤਿਹਾਸਕ ਕਾਨੂੰਨ ਬਣ ਚੁੱਕਾ ਹੈ, ਜਿਸ ਨਾਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਹੋਰ ਮਜ਼ਬੂਤੀ ਮਿਲੀ ਹੈ। ਇਸ ਮਹੱਤਵਪੂਰਨ ਉਪਰਾਲੇ ਦੀ ਖੁਸ਼ੀ ਅਤੇ ਸ਼ੁਕਰਾਨੇ ਵਜੋਂ ਇਹ ਯਾਤਰਾ ਕੱਢੀ ਜਾ ਰਹੀ ਹੈ, ਜੋ 6 ਮਈ ਨੂੰ ਆਨੰਦਪੁਰ ਸਾਹਿਬ ਨੇੜੇ ਤੋਂ ਸ਼ੁਰੂ ਹੋ ਕੇ 9 ਮਈ ਨੂੰ ਫਤਿਹਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਸਮੂਹ ਪੰਚ-ਸਰਪੰਚਾਂ, ਆਗੂਆਂ, ਵਰਕਰਾਂ, ਧਾਰਮਿਕ ਸ਼ਖਸੀਅਤਾਂ ਅਤੇ ਵੱਖ-ਵੱਖ ਸਭਾ-ਸੋਸਾਇਟੀ ਐਸੋਸੀਏਸ਼ਨਾਂ ਨੂੰ ਅਪੀਲ ਕੀਤੀ ਕਿ ਉਹ 7 ਮਈ ਦਿਨ ਵੀਰਵਾਰ ਨੂੰ ਸ਼ਾਮ 4:00 ਵਜੇ ਬਠਿੰਡਾ ਰੋਡ ਸਥਿੱਤ ਕੋਟਕਪੂਰਾ ਮੰਡੀ ਗੇਟ ਕੋਲ ਇਕੱਠੇ ਹੋ ਕੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਸ ਸਮਾਗਮ ਨੂੰ ਕਾਮਯਾਬ ਬਣਾਉਣ। ਇਸ ਮੌਕੇ ਨਰੇਸ਼ ਸਿੰਗਲਾ ਚੇਅਰਮੈਨ, ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਕਮਲ ਮਾਨ ਆਸਟਰੇਲੀਆ, ਮਿਹਰ ਸਿੰਘ ਚਾਨੀ (ਬਲਾਕ ਪ੍ਰਧਾਨ), ਮਾਸਟਰ ਕੁਲਦੀਪ ਸਿੰਘ, ਹਰਵਿੰਦਰ ਸਿੰਘ (ਬਲਾਕ ਪ੍ਰਧਾਨ), ਅਮਰੀਕ ਸਿੰਘ (ਸਰਪੰਚ ਡੱਗੋਰੋਮਾਣਾ), ਸੁਖਵੰਤ ਸਿੰਘ ਨੰਬਰਦਾਰ (ਯੂਥ ਆਗੂ), ਗੁਰਦੀਪ ਸ਼ਰਮਾ ਬਲਾਕ ਪ੍ਰਧਾਨ, ਲਾਡੀ ਢੁੱਡੀ, ਰਵਿੰਦਰ ਗੋਇਲ, ਕੁਲਦੀਪ ਸਿੰਘ ਮੌੜ (ਸੋਸ਼ਲ ਮੀਡੀਆ), ਪ੍ਰਦੀਪ ਸਿੰਘ ਬਰਾੜ ਅਤੇ ਪ੍ਰਿੰਸ ਬਹਿਲ, ਅਸ਼ਵਨੀ ਕੁਮਾਰ ਆਦਿ ਵੀ ਹਾਜ਼ਰ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ