Sunday, October 19, 2025

Chandigarh

ਤਜਿੰਦਰਪਾਲ ਤੂਰ ਨੇ ਟੋਕੀਓ ਓਲੰਪਿਕ ਲਈ ਕੁਆਲੀਫਾਈ ਕੀਤਾ; ਖੇਡ ਮੰਤਰੀ ਰਾਣਾ ਸੋਢੀ ਵੱਲੋਂ ਵਧਾਈਆਂ

June 21, 2021 09:29 PM
SehajTimes
ਚੰਡੀਗੜ੍ਹ : ਪੰਜਾਬ ਦੇ ਜਾਏ ਤਜਿੰਦਰਪਾਲ ਤੂਰ ਨੇ ਅੱਜ 21.49 ਮੀਟਰ ਦੇ ਸ਼ਾਟ ਪੁਟ ਥ੍ਰੋ ਨਾਲ, ਐਨ.ਆਈ.ਐਸ. ਪਟਿਆਲਾ ਵਿਖੇ ਇੰਡੀਅਨ ਗ੍ਰਾਂ ਪ੍ਰੀ ਵਿਚ ਆਪਣਾ ਹੀ ਕੌਮੀ ਰਿਕਾਰਡ ਤੋੜਦਿਆਂ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਲਿਆ।
 
ਤੂਰ ਦੀ ਇਸ ਬੇਮਿਸਾਲ ਪ੍ਰਾਪਤੀ 'ਤੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਹੋਰਨਾਂ ਅਥਲੀਟਾਂ ਵਿਚ ਵਿਸ਼ਵਾਸ ਭਰਦਿਆਂ ਵਿਸ਼ਵ ਦੇ ਨਾਮੀ ਮੁਕਾਬਲੇਬਾਜ਼ਾਂ 'ਤੇ ਜਿੱਤ ਦਿਵਾਉਣ ਵਿੱਚ ਮਦਦ ਕਰੇਗੀ।  ਉਨ੍ਹਾਂ ਕਿਹਾ ਕਿ ਤੂਰ ਨੇ ਇਸ ਪ੍ਰਾਪਤੀ ਨਾਲ ਸੁਲਤਾਨ ਅਬਦੁੱਲਮਜੀਦ ਅਲ-ਹੇਬਸ਼ੀ ਦੇ 21.13 ਮੀਟਰ ਦੇ ਏਸ਼ੀਅਨ ਰਿਕਾਰਡ ਨੂੰ ਵੀ ਤੋੜ ਦਿੱਤਾ ਹੈ।
 
ਦੱਸ ਦੇਈਏ ਕਿ ਤਜਿੰਦਰਪਾਲ ਸਿੰਘ ਤੂਰ ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਪਾਂਡੋ ਦਾ ਰਹਿਣ ਵਾਲਾ ਹੈ। ਉਸ ਨੇ ਆਪਣੇ ਪਿਤਾ ਦੇ ਕਹਿਣ 'ਤੇ ਸ਼ਾਟ ਪੁੱਟ ਨੂੰ ਅਪਣਾਇਆ। ਇਸ ਤੋਂ ਪਹਿਲਾਂ ਉਹ ਕ੍ਰਿਕਟ ਨੂੰ ਸਮਰਪਿਤ ਸੀ। ਉਸ ਦੇ ਚਾਚਾ ਜੀ ਨੇ ਉਸ ਨੂੰ ਸ਼ੁਰੂਆਤ ਵਿੱਚ ਸਿਖਲਾਈ ਦਿੱਤੀ। ਉਸ ਦਾ ਪਹਿਲਾ ਕੌਮਾਂਤਰੀ ਤਮਗ਼ਾ 2017 ਵਿੱਚ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਆਇਆ, ਜਿਥੇ ਉਸ ਨੇ 19.77 ਦੇ ਥ੍ਰੋਅ ਨਾਲ ਦੂਸਰਾ ਸਥਾਨ ਪ੍ਰਾਪਤ ਕੀਤਾ ਸੀ। ਤੂਰ ਨੇ 2018 ਏਸ਼ੀਅਨ ਖੇਡਾਂ ਵਿੱਚ 20.75 ਮੀਟਰ ਦੇ ਰਿਕਾਰਡ ਥਰੋਅ ਨਾਲ ਸੋਨ ਤਮਗ਼ਾ ਜਿੱਤਦਿਆਂ ਕੌਮੀ ਰਿਕਾਰਡ ਵੀ ਤੋੜ ਦਿੱਤਾ ਸੀ।

Have something to say? Post your comment

 

More in Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ