Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ੁਕਰਾਨਾ ਯਾਤਰਾ ਤਹਿਤ ਕੋਟਕਪੂਰਾ ਪਹੁੰਚਣਗੇ : ਸਪੀਕਰ ਸੰਧਵਾਂ

May 06, 2026 07:06 PM
Rozana Sehaj times
ਕੋਟਕਪੂਰਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮਿਤੀ 7 ਮਈ ਦਿਨ ਵੀਰਵਾਰ ਨੂੰ ਕੋਟਕਪੂਰਾ ਪਹੁੰਚਣਗੇ, ਜਿੱਥੇ ਉਹ ‘ਸ਼ੁਕਰਾਨਾ ਯਾਤਰਾ’ ਤਹਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਸੰਬੰਧੀ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸਐਸਪੀ ਫ਼ਰੀਦਕੋਟ ਡਾ. ਪ੍ਰਗਿਆ ਜੈਨ, ਐਸਡੀਐਮ ਕੋਟਕਪੂਰਾ ਸੁਖਰਾਜ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਦੌਰਾਨ ਸਮਾਗਮ ਦੀਆਂ ਤਿਆਰੀਆਂ, ਸੁਰੱਖਿਆ ਪ੍ਰਬੰਧਾਂ, ਟਰੈਫਿਕ ਵਿਵਸਥਾ ਅਤੇ ਲੋਕਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਸਤਿਕਾਰ ਨੂੰ ਬਰਕਰਾਰ ਰੱਖਣ ਲਈ ਮਾਨ ਸਰਕਾਰ ਵੱਲੋਂ ਲਿਆਂਦਾ ਗਿਆ ‘ਸਤਿਕਾਰ (ਸੋਧ) ਬਿੱਲ 2026’ ਹੁਣ ਇੱਕ ਇਤਿਹਾਸਕ ਕਾਨੂੰਨ ਦਾ ਰੂਪ ਧਾਰ ਚੁੱਕਾ ਹੈ। ਇਸ ਮਹੱਤਵਪੂਰਨ ਉਪਰਾਲੇ ਦੀ ਖੁਸ਼ੀ ਅਤੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ੁਕਰਾਨੇ ਵਜੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਟਕਪੂਰਾ ਫੇਰੀ ਇਲਾਕੇ ਲਈ ਵਿਸ਼ੇਸ਼ ਮਹੱਤਵ ਰੱਖਦੀ ਹੈ। ਉਨ੍ਹਾਂ ਅਧਿਕਾਰੀਆਂ/ਪਾਰਟੀ ਵਰਕਰਾਂ ਨੂੰ ਆਦੇਸ਼ ਦਿੱਤੇ ਕਿ ਸਮਾਗਮ ਵਾਲੀ ਥਾਂ ਤੇ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਲਾਕੇ ਦੇ ਸਮੂਹ ਪੰਚ-ਸਰਪੰਚਾਂ, ਆਹੁਦੇਦਾਰਾਂ, ਵਰਕਰਾਂ, ਧਾਰਮਿਕ ਸਖਸ਼ੀਅਤਾਂ ਅਤੇ ਵੱਖ-ਵੱਖ ਸਭਾ-ਸੋਸਾਇਟੀਆਂ ਅਤੇ ਐਸੋਸੀਏਸ਼ਨਾਂ ਨੂੰ ਅਪੀਲ ਕੀਤੀ ਕਿ ਉਹ 7 ਮਈ ਨੂੰ ਸ਼ਾਮ 4 ਵਜੇ ਬਠਿੰਡਾ ਰੋਡ ਸਥਿਤ ਕੋਟਕਪੂਰਾ ਮੰਡੀ ਗੇਟ ਕੋਲ ਇਕੱਠੇ ਹੋ ਕੇ ਇਸ ਇਤਿਹਾਸਕ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਇਹ ਸਮਾਗਮ ਪੰਜਾਬ ਦੀ ਧਾਰਮਿਕ ਅਤੇ ਸਮਾਜਿਕ ਏਕਤਾ ਦਾ ਪ੍ਰਤੀਕ ਬਣੇਗਾ ਅਤੇ ਸਤਿਕਾਰ ਤੇ ਸੁਰੱਖਿਆ ਲਈ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗਾ।
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ