Monday, November 23, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

May 06, 2026 07:14 PM
Rozana Sehaj times

ਸ੍ਰੀ ਆਨੰਦਪੁਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੀਤੀ ਜਾ ਰਹੀ ਹੈ, ਜਿਸ ਨੇ ਉਨ੍ਹਾਂ ਨੂੰ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,  “ਜਿਸ ਪਵਿੱਤਰ ਧਰਤੀ ਉੱਤੇ ਖ਼ਾਲਸਾ ਪੰਥ ਪ੍ਰਗਟ ਹੋਇਆ ਸੀ, ਉਸ ਤੋਂ ‘ਸ਼ੁਕਰਾਨਾ ਯਾਤਰਾ’ ਸ਼ੁਰੂ ਹੋਈ ਹੈ। ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਪਵਿੱਤਰ ਜ਼ਿੰਮੇਵਾਰੀ ਸਾਨੂੰ ਬਖ਼ਸ਼ਣ ਲਈ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਪੰਜਾਬ ਦੀ ਸ਼ਾਂਤੀ ਅਤੇ ‘ਸਰਬੱਤ ਦੇ ਭਲਾ’ ਲਈ ਅਰਦਾਸਾਂ ਜਾਰੀ ਰਹਿਣਗੀਆਂ।” ਪਵਿੱਤਰ ਤਖ਼ਤ ਸਾਹਿਬ ਵਿਖੇ ਮੱਥਾ ਟੇਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰਾ ਰੋਮ-ਰੋਮ ਪਰਮਾਤਮਾ ਦਾ ਰਿਣੀ ਹੈ ਕਿ ਉਸ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ। ਅਸੀਂ ਖ਼ੁਸ਼ਕਿਸਮਤ ਹਾਂ ਕਿ ਸਾਨੂੰ ਇਸ ਇਤਿਹਾਸਕ ਕਾਨੂੰਨ ਨੂੰ ਪਾਸ ਕਰਨ ਦੀ ਜ਼ਿੰਮੇਵਾਰੀ ਮਿਲੀ, ਜੋ ਭਵਿੱਖ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਖ਼ਤਮ ਕਰਨ ਵਿੱਚ ਮਦਦਗਾਰ ਹੋਵੇਗਾ।" ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਏਕਤਾ ਨੂੰ ਤੋੜਨਾ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਐਕਟ ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਇਹ ਕਾਨੂੰਨ ਰੋਕਥਾਮ ਵਜੋਂ ਕੰਮ ਕਰੇਗਾ ਅਤੇ ਭਵਿੱਖ ਵਿੱਚ ਕੋਈ ਵੀ ਅਜਿਹਾ ਗੁਨਾਹ ਕਰਨ ਦੀ ਹਿੰਮਤ ਨਹੀਂ ਕਰੇਗਾ।" ਸਿੱਖਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਰੂਹਾਨੀ ਸਾਂਝ `ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਵਾਂਗ ਹਨ ਅਤੇ ਇਸ ਦੀ ਪਵਿੱਤਰਤਾ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ। ਦੁਨੀਆ ਭਰ ਦੇ ਲੋਕ ਇਸ ਇਤਿਹਾਸਕ ਕਦਮ `ਤੇ ਖ਼ੁਸ਼ੀ ਪ੍ਰਗਟ ਕਰ ਰਹੇ ਹਨ ਅਤੇ ਧੰਨਵਾਦ ਕਰ ਰਹੇ ਹਨ।"

ਸ਼ੁਕਰਾਨਾ ਯਾਤਰਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਬਾਅਦ ਉਹ 9 ਮਈ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ।" ਉਨ੍ਹਾਂ ਬੇਹੱਦ ਗਰਮੀ ਦੇ ਬਾਵਜੂਦ ਇੱਥੇ ਇਕੱਤਰ ਹੋਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ “ਇਸ ਯਾਤਰਾ ਦਾ ਇੱਕੋ ਇੱਕ ਮੰਤਵ ਇਸ ਮਹੱਤਵਪੂਰਨ ਐਕਟ ਨੂੰ ਪਾਸ ਕਰਨ ਲਈ ਤਾਕਤ ਅਤੇ ਬਖ਼ਸ਼ਣ ਲਈ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਤਾਂ ਇਕ ਮਾਧਿਅਮ ਹਾਂ, ਜਿਸ ਨੂੰ ਗੁਰੂ ਸਾਹਿਬ ਨੇ ਇਹ ਪਵਿੱਤਰ ਜ਼ਿੰਮੇਵਾਰੀ ਨਿਭਾਉਣ ਲਈ ਚੁਣਿਆ ਹੈ। ਮੈਂ ਇਸ ਐਕਟ ਨੂੰ ਪਾਸ ਕਰਨ ਵਾਲਾ ਕੋਈ ਨਹੀਂ ਹਾਂ। ਗੁਰੂ ਸਾਹਿਬ ਨੇ ਖ਼ੁਦ ਇਹ ਸੇਵਾ ਮੇਰੇ ਤੋਂ ਲਈ ਹੈ। ਪਰਮਾਤਮਾ ਅਜਿਹੀ ਸੇਵਾ ਸਿਰਫ਼ ਉਨ੍ਹਾਂ ਨੂੰ ਹੀ ਸੌਂਪਦਾ ਹੈ, ਜਿਨ੍ਹਾਂ ਨੂੰ ਉਸ ਨੇ ਖ਼ੁਦ ਚੁਣਿਆ ਹੁੰਦਾ ਹੈ। ਮੈਂ ਗੁਰੂ ਸਾਹਿਬ ਦਾ ਇਕ ਨਿਮਾਣਾ ਸੇਵਕ ਹਾਂ, ਜਿਸ ਨੂੰ ਇਹ ਕਾਰਜ ਸੌਂਪਿਆ ਗਿਆ ਹੈ।" ਉਨ੍ਹਾਂ ਅੱਗੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਲੰਬੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਜਿਹੇ ਕਾਨੂੰਨ ਦੀ ਮੰਗ ਕਰ ਰਹੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਐਕਟ ਦਾ ਇੱਕੋ-ਇੱਕ ਉਦੇਸ਼ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਲੋਕਾਂ ਦੀਆਂ ਅਸ਼ਾਂਤ ਹੋਈਆਂ ਭਾਵਨਾਵਾਂ ਨੂੰ ਸ਼ਾਂਤ ਕਰਨਾ ਹੈ। ਇਸ ਕਾਨੂੰਨ ਪਿੱਛੇ ਕੋਈ ਵੀ ਸਿਆਸੀ ਮੰਤਵ ਨਹੀਂ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁਨੀਆ ਭਰ ਦੇ ਲੋਕ ਇਸ ਪਹਿਲਕਦਮੀ ਲਈ ਸਾਡਾ ਧੰਨਵਾਦ ਕਰਨ ਲਈ ਰੋਜ਼ਾਨਾ ਫੋਨ ਕਰ ਰਹੇ ਹਨ ਪਰ ਉਨ੍ਹਾਂ ਕਿਹਾ ਕਿ ਕੁਝ ਵਿਅਕਤੀ ਇਸ ਐਕਟ ਦਾ ਵਿਰੋਧ ਸਿਰਫ਼ ਇਸ ਲਈ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੇ ਰਾਜਨੀਤਿਕ ਆਕਾ ਨਾਖ਼ੁਸ਼ ਹਨ। ਉਨ੍ਹਾਂ ਕਿਹਾ, “ਇਹ ਮੰਦਭਾਗਾ ਹੈ ਕਿ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਪਵਿੱਤਰ ਮੁੱਦੇ `ਤੇ ਵੀ ਸਿਆਸਤ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਜਲਦੀ ਆਪਣੇ ਗੁਨਾਹਾਂ ਦੇ ਨਤੀਜੇ ਭੁਗਤਣੇ ਪੈਣਗੇ।" ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸਾਬਕਾ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨਾਲ ਮਿਲ ਕੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ `ਤੇ ਸ਼ਰਧਾਂਜਲੀ ਦੇਣ ਦੇ ਮਾਮਲੇ ਦੀ ਸਦਨ ਵਿੱਚ ਸਫ਼ਲਤਾਪੂਰਵਕ ਪੈਰਵੀ ਕੀਤੀ ਸੀ।" ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਉਸ ਸਮੇਂ ਨੂੰ ਸੋਗ ਦੇ ਮਹੀਨੇ ਵਜੋਂ ਮਨਾਉਂਦਾ ਹੈ ਕਿਉਂਕਿ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਾਲਮ ਸ਼ਾਸਕਾਂ ਨੇ ਜ਼ਿੰਦਾ ਨੀਂਹਾਂ ਵਿੱਚ ਚਿਣ ਦਿੱਤਾ ਸੀ। ਮੇਰੇ ਤੋਂ ਪਹਿਲਾਂ 190 ਤੋਂ ਵੱਧ ਸੰਸਦ ਮੈਂਬਰਾਂ ਨੇ ਪੰਜਾਬ ਦੀ ਨੁਮਾਇੰਦਗੀ ਕੀਤੀ ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਸੰਸਦ ਵਿੱਚ ਇਹ ਮੁੱਦਾ ਨਹੀਂ ਚੁੱਕਿਆ।" ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਅੱਤਿਆਚਾਰ, ਬੇਇਨਸਾਫ਼ੀ ਤੇ ਦਮਨ ਵਿਰੁੱਧ ਜੂਝਣ ਲਈ ਪ੍ਰੇਰਿਤ ਕਰਦੀ ਰਹੇਗੀ। ਸ੍ਰੀ ਆਨੰਦਪੁਰ ਸਾਹਿਬ ਦੀ ਇਤਿਹਾਸਕ ਮਹੱਤਤਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਇਸ ਪਵਿੱਤਰ ਧਰਤੀ ਉੱਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ਨੂੰ ਖ਼ਾਲਸਾ ਪੰਥ ਪ੍ਰਗਟ ਕੀਤਾ ਸੀ, ਜੋ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਘਟਨਾ ਸੀ। ਇਸੇ ਦਿਨ ਸਾਡੀ ਸਰਕਾਰ ਨੇ ਬੇਅਦਬੀ ਵਿਰੁੱਧ ਇਤਿਹਾਸਕ ਕਾਨੂੰਨ ਪਾਸ ਕੀਤਾ ਹੈ।” ਮੁੱਖ ਮੰਤਰੀ ਨੇ ਇਹ ਵੀ ਚੇਤੇ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੱਦਿਆ ਗਿਆ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਪੰਜਾਬ ਵਿਧਾਨ ਸਭਾ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਈ। ਇਸ ਵਿਸ਼ੇਸ਼ ਇਜਲਾਸ ਦੌਰਾਨ ਵਿਧਾਨ ਸਭਾ ਨੇ ਅੰਮ੍ਰਿਤਸਰ, ਤਲਵੰਡੀ ਸਾਬੋ ਤੇ ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ।” ਪੰਜਾਬ ਵਿੱਚ ਸਿੱਖੀ ਦੇ ਰੂਹਾਨੀ ਮਹੱਤਵ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਾਂ ਦੇ ਪੰਜ ਤਖ਼ਤਾਂ ਵਿੱਚੋਂ ਤਿੰਨ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਪੰਜਾਬ ਵਿੱਚ ਪੈਂਦੇ ਹਨ। ਉਨ੍ਹਾਂ ਕਿਹਾ, “ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਹੈ। ਇਨ੍ਹਾਂ ਸ਼ਹਿਰਾਂ ਦੇ ਸਮੁੱਚੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਸ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।” ਯਾਤਰਾ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਈ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Have something to say? Post your comment

More in Chandigarh

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ