Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸਮਾਜਸੇਵੀ ਅਰਸ਼ ਸੱਚਰ ਨੇ ਗਊਸ਼ਾਲਾ ਦੇ ਪ੍ਰਬੰਧ ਅਤੇ ਬੇਜੁਬਾਨ ਜੀਵਾਂ ਦੀ ਸੰਭਾਲ ਸਬੰਧੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

May 06, 2026 07:19 PM
Rozana Sehaj times
ਕੋਟਕਪੂਰਾ : ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਕਿਹਾ ਕਿ ਬੇਜ਼ੁਬਾਨ ਜੀਵਾਂ ਦੀ ਸੇਵਾ ਕਿਸੇ ਇੱਕ ਧਰਮ ਜਾਂ ਵਰਗ ਦਾ ਵਿਸ਼ਾ ਨਹੀਂ, ਸਗੋਂ ਇਹ ਮਨੁੱਖਤਾ, ਦਇਆ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਅਰਸ਼ ਸੱਚਰ ਨੇ ਦੱਸਿਆ ਕਿ ਉਹ ਆਪਣੀ ਟੀਮ ਸਮੇਤ ਜਨਹਿਤ ਨਾਲ ਜੁੜੇ ਮਸਲਿਆਂ ਦੀ ਜ਼ਮੀਨੀ ਪੱਧਰ ’ਤੇ ਸਮੀਖਿਆ ਕਰਦੇ ਰਹਿੰਦੇ ਹਨ। ਇਸੇ ਤਹਿਤ ਅਨੰਦਇਆਣਾ ਗੇਟ, ਫਰੀਦਕੋਟ ਵਿਖੇ ਸਥਿੱਤ ਗਊਸ਼ਾਲਾ ਦੇ ਦੌਰੇ ਦੌਰਾਨ ਕੁਝ ਗਊਮਾਤਾਵਾਂ ਅਤੇ ਹੋਰ ਬੇਜ਼ੁਬਾਨ ਜੀਵਾਂ ਦੀ ਸਿਹਤ, ਖੁਰਾਕ, ਸਫਾਈ ਅਤੇ ਸੰਭਾਲ ਨਾਲ ਸਬੰਧਤ ਕੁਝ ਚਿੰਤਾਜਨਕ ਗੱਲਾਂ ਸਾਹਮਣੇ ਆਈਆਂ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਪ੍ਰਬੰਧਕੀ ਨਹੀਂ, ਸਗੋਂ ਸਾਡੀ ਇਨਸਾਨੀਅਤ, ਧਾਰਮਿਕ ਮੁੱਲਾਂ ਅਤੇ ਸਮਾਜਿਕ ਫਰਜ਼ ਨਾਲ ਵੀ ਜੁੜਿਆ ਹੋਇਆ ਹੈ। ਮੌਕੇ ’ਤੇ ਹਾਲਾਤਾਂ ਦੀ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਇਹ ਮਾਮਲਾ ਮਾਣਯੋਗ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਜਨਹਿਤ ਵਿੱਚ ਲਿਆਂਦਾ ਗਿਆ ਹੈ, ਤਾਂ ਜੋ ਨਿਰਪੱਖ ਜਾਂਚ ਹੋ ਸਕੇ ਅਤੇ ਜਿੱਥੇ ਵੀ ਸੁਧਾਰ ਦੀ ਲੋੜ ਹੈ, ਉਹ ਸਮੇਂ ਸਿਰ ਕੀਤੇ ਜਾ ਸਕਣ। ਅਰਸ਼ ਸੱਚਰ ਨੇ ਮੰਗ ਕੀਤੀ ਕਿ ਗੌਸ਼ਾਲਾ ਵਿੱਚ ਰਹਿ ਰਹੇ ਹਰ ਬੇਜ਼ੁਬਾਨ ਜੀਵ ਨੂੰ ਸਮੇਂ ਸਿਰ ਪੋਸ਼ਟਿਕ ਖੁਰਾਕ, ਸਾਫ਼ ਪੀਣ ਵਾਲਾ ਪਾਣੀ, ਪਸ਼ੂ ਡਾਕਟਰੀ ਸਹੂਲਤਾਂ, ਸਫਾਈ ਅਤੇ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਪ੍ਰਬੰਧਾਂ ਨੂੰ ਹੋਰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੁੱਦੇ ਨੂੰ ਉਠਾਉਣ ਦਾ ਮਕਸਦ ਕਿਸੇ ਧਾਰਮਿਕ ਸੰਸਥਾ, ਪ੍ਰਬੰਧਕ ਜਾਂ ਵਿਅਕਤੀ ਨੂੰ ਨਿਸ਼ਾਨਾ ਬਣਾਉਣਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਗਊ ਸੇਵਾ, ਦਇਆ ਅਤੇ ਮਨੁੱਖਤਾ ਦੇ ਮੁੱਲ ਸਭ ਤੋਂ ਉੱਪਰ ਰਹਿਣ। ਅੰਤ ਵਿੱਚ ਉਨ੍ਹਾਂ ਕਿਹਾ ਕਿ ਜੋ ਬੇਜ਼ੁਬਾਨ ਜੀਵਾਂ ਦੀ ਰੱਖਿਆ ਕਰਦਾ ਹੈ, ਉਹੀ ਸੱਚੇ ਅਰਥਾਂ ਵਿੱਚ ਮਨੁੱਖਤਾ ਦੀ ਸੇਵਾ ਕਰਦਾ ਹੈ।
 
 

Have something to say? Post your comment

 

More in Malwa

ਐਸ ਆਰ ਐਸ ਵਿਦਿਆਪੀਠ ਵਿੱਚ ਕਲਾਸ 11-12 ਦੇ ਵਿਦਿਆਰਥੀਆਂ ਲਈ ਵਿਅਕਤਿਤਵ ਵਿਕਾਸ ਅਤੇ ਸੰਚਾਰ ਕੌਸ਼ਲ ਵਰਕਸ਼ਾਪ ਦਾ ਆਯੋਜਨ

ਮੇਰਾ ਮਕਸਦ ਰਾਜਨੀਤੀ ਨਹੀਂ, ਸਗੋਂ ਲੋਕਾਂ ਦੀ ਸੇਵਾ ਅਤੇ ਹਲਕੇ ਦਾ ਵਿਕਾਸ ਕਰਨਾ ਹੈ : ਸੱਚਰ

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਛਮੀ ਬੰਗਾਲ ਸਮੇਤ 3 ਰਾਜਾਂ ਦੀ ਸ਼ਾਨਦਾਰ ਜਿੱਤ ’ਤੇ ਕੋਟਕਪੂਰੇ ਵਿਖੇ ਭਾਜਪਾ ਆਗੂਆਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ੁਕਰਾਨਾ ਯਾਤਰਾ ਤਹਿਤ ਕੋਟਕਪੂਰਾ ਪਹੁੰਚਣਗੇ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸ਼ੁਕਰਾਨਾ ਯਾਤਰਾ ਦੇ ਸਵਾਗਤ ਲਈ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ

ਪੈਨਸ਼ਨਰਾਂ ਨੇ ਸਰਕਾਰ ਤੋਂ ਮੰਗਿਆ ਡੀਏ ਦਾ ਬਕਾਇਆ 

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ