Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪੰਛਮੀ ਬੰਗਾਲ ਸਮੇਤ 3 ਰਾਜਾਂ ਦੀ ਸ਼ਾਨਦਾਰ ਜਿੱਤ ’ਤੇ ਕੋਟਕਪੂਰੇ ਵਿਖੇ ਭਾਜਪਾ ਆਗੂਆਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ

May 06, 2026 07:25 PM
Rozana Sehaj times
ਕੋਟਕਪੂਰਾ : ਬੀਤੇ ਦਿਨੀਂ ਪੱਛਮੀ ਬੰਗਾਲ ਸਮੇਤ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਜਸ਼ਨ ਕੋਟਕਪੂਰਾ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਰੀ ਗਿਣਤੀ ਵਿੱਚ ਇਕੱਠੇ ਹੋਏ ਵਰਕਰਾਂ ਨੇ ਢੋਲ ਵਜਾ ਕੇ ਭੰਗੜੇ ਪਾਏ ਅਤੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਜਪਾ ਪੰਜਾਬ ਦੇ ਪ੍ਰਦੇਸ਼ ਸਕੱਤਰ ਦੁਰਗੇਸ਼ ਸ਼ਰਮਾ ਅਤੇ ਮੰਡਲ ਪ੍ਰਧਾਨ ਮਨਜੀਤ ਨੇਗੀ ਦੀ ਅਗਵਾਈ ਹੇਠ ਵਰਕਰਾਂ ਨੇ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਦੁਰਗੇਸ਼ ਸ਼ਰਮਾ ਨੇ ਕਿਹਾ ਕਿ ਇਹ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਪੱਖੀ ਨੀਤੀਆਂ ’ਤੇ ਮੋਹਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਉਤਾਵਲੇ ਹਨ। ਲੋਕਾਂ ਦਾ ਰੁਝਾਨ ਦੱਸਦਾ ਹੈ ਕਿ ਅਗਲੀ ਵਾਰ ਪੰਜਾਬ ਵਿੱਚ ਭਾਜਪਾ ਦੀ ਮਜ਼ਬੂਤ ਸਰਕਾਰ ਬਣੇਗੀ। ਇਸ ਦੌਰਾਨ ਮਨਜੀਤ ਨੇਗੀ ਨੇ ਕਿਹਾ ਕਿ ਇਸ ਜਿੱਤ ਨੇ ਵਰਕਰਾਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ। ਇਸ ਮੌਕੇ ਹੋਰਨਾ ਤੋਂ ਇਲਾਵਪਾ ਮੈਡਮ ਸੁਨੀਤਾ ਗਰਗ, ਅਸ਼ੋਕ ਮਿੱਤਲ, ਕਮਲ ਗਰਗ, ਦਰਸ਼ਨ ਗਰਗ, ਕਰਤਾਰ ਸਿੰਘ ਸਿੱਖਾਂਵਾਲਾ, ਪੂਰਬ ਮੰਡਲ ਪ੍ਰਧਾਨ ਕ੍ਰਿਸ਼ਨ ਨਾਰੰਗ, ਮੋਹਿੰਦਰ ਜੌੜਾ, ਮਦਨ ਲਾਲ, ਮਹਿਲਾ ਮੋਰਚਾ ਜਿਲਾ ਪ੍ਰਧਾਨ ਮੈਡਮ ਅੰਜੂ ਬਾਲਾ, ਭੂਸ਼ਣ ਮਿੱਤਲ, ਨਾਰੇਸ਼ ਕਾਂਸਲ, ਮੁਕੇਸ਼ ਗਰਗ, ਡਾਕਟਰ ਸ਼ੇਖਰ, ਵਿਨੋਦ ਸ਼ਰਮਾ, ਸ਼ਮਸ਼ੇਰ ਸਿੰਘ ਭਾਨਾ, ਸੋਨੂੰ ਸਿੰਗਲਾ, ਅਨੰਦ ਭਰਾਤੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
 
 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ