Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

May 06, 2026 07:30 PM
Rozana Sehaj times

ਰੋਪੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਸੂਬੇ ਵਿੱਚ ਅਸਥਿਰਤਾ ਫੈਲਾਉਣ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ। ਪੱਛਮੀ ਬੰਗਾਲ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਵੋਟਰਾਂ ਦਾ ਧਰੁਵੀਕਰਨ ਕਰਨ ਲਈ ਚੋਣਾਂ ਵਾਲੇ ਸੂਬਿਆਂ ਵਿੱਚ ਫਿਰਕੂ ਤਣਾਅ, ਦਹਿਸ਼ਤ ਅਤੇ ਅਸ਼ਾਂਤੀ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਪਸੰਦ ਪੰਜਾਬੀ ਕਦੇ ਵੀ ਭਗਵਾ ਪਾਰਟੀ ਨੂੰ ਸਿਆਸੀ-ਮੁਫ਼ਾਦ ਲਈ ਪੰਜਾਬ ਦੀ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦੇਣਗੇ।
ਸ਼ੁਕਰਾਨਾ ਯਾਤਰਾ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਭਾਜਪਾ ਚੋਣਾਂ ਤੋਂ ਪਹਿਲਾਂ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਰਾਜਨੀਤਿਕ ਤੌਰ ’ਤੇ ਜਾਗਰੂਕ ਹਨ ਅਤੇ ਅਜਿਹੀਆਂ ਸਾਜ਼ਿਸ਼ਾਂ ਵਿਰੁੱਧ ਇੱਕਜੁੱਟ ਹਨ।’’
ਮੁੱਖ ਮੰਤਰੀ ਨੇ ਕਿਹਾ, “ਹਿੰਸਾ, ਫੁੱਟ ਪਾਉਣਾ ਅਤੇ ਫਿਰਕੂ ਧੜੇਬੰਦੀ ਭਗਵਾ ਪਾਰਟੀ ਦੀ ਰਾਜਨੀਤੀ ਦਾ ਅਨਿੱਖੜਵਾਂ ਅੰਗ ਹੈ। ਭਾਜਪਾ ਆਉਣ ਵਾਲੀਆਂ ਚੋਣਾਂ ਜਿੱਤਣ ਲਈ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਹਿੰਸਾ ਅਤੇ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਨਾਪਾਕ ਮਨਸੂਬੇ ਪੰਜਾਬ ਵਿੱਚ ਕਦੇ ਵੀ ਸਫ਼ਲ ਨਹੀਂ ਹੋਣਗੇ ਕਿਉਂਕਿ ਪੰਜਾਬ ਦੀ ਜਰਖੇਜ਼ ਧਰਤੀ ’ਤੇ ਕੁਝ ਵੀ ਉੱਗ ਸਕਦਾ ਹੈ, ਪਰ ਇੱਥੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗ ਸਕਦੇ।”

‘ਆਪ’ ਸਰਕਾਰ ਦੀ ਸ਼ਾਂਤੀ, ਏਕਤਾ ਅਤੇ ਜਮਹੂਰੀ ਕਦਰਾਂ-ਕੀਮਤਾਂ ਨੂੰ ਬਣਾਈ ਰੱਖਣ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਪੰਜਾਬੀ ਦਿਨ ਦੀ ਸ਼ੁਰੂਆਤ ਸਰਬੱਤ ਦੇ ਭਲੇ ਦੀ ਅਰਦਾਸ ਤੋਂ ਕਰਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਮੁੱਢ-ਕਦੀਮੋਂ ਭਾਈਚਾਰੇ, ਮੋਹ-ਪਿਆਰ ਅਤੇ ਦਰਿਆਦਿਲੀ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਮਾਹੌਲ ਨੂੰ ਸੰਨ੍ਹ ਲਾਉਣ ਵਾਲੀ ਕਿਸੇ ਵੀ ਕੋਸ਼ਿਸ਼ ਦਾ ਸਰਕਾਰ ਅਤੇ ਲੋਕਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ।

ਸੂਬੇ ਵਿੱਚ ਹਾਲ ਹੀ ’ਚ ਹੋਏ ਬੰਬ ਧਮਾਕਿਆਂ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਭਾਜਪਾ ਦੀ ਸੌੜੀ ਰਾਜਨੀਤਕ ਸੋਚ ਨੂੰ ਜ਼ਾਹਰ ਕਰਦੀਆਂ ਹਨ, ਜਿਸ ਦਾ ਉਦੇਸ਼ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਸਿਰਜ ਕੇ ਸਮਾਜ ਦਾ ਧਰੁਵੀਕਰਨ ਕਰਨਾ ਅਤੇ ਵੋਟਾਂ ਹਾਸਲ ਕਰਨਾ ਹੈ। ਉਨ੍ਹਾਂ ਕਿਹਾ,‘‘ਭਾਜਪਾ ਵੱਲੋਂ ਚੋਣਾਂ ਵਾਲੇ ਹਰ ਸੂਬੇ ਵਿੱਚ ਚੋਣ ਲਾਭ ਲੈਣ ਲਈ ਇਹ ਫੁੱਟ ਪਾਊ ਰਾਜਨੀਤੀ ਕੀਤੀ ਜਾ ਰਹੀ ਹੈ। ਇਹ ਲੋਕ ਪਹਿਲਾਂ ਹੀ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਕਾਰਨ ਪ੍ਰੇਸ਼ਾਨ ਹਨ ਅਤੇ ਭਾਜਪਾ ਫਿਰਕੂ ਤਣਾਅ ਪੈਦਾ ਕਰਨ ਤੇ ਲੋਕਾਂ ਨੂੰ ਆਪਸ ਵਿੱਚ ਲੜਾਉਣ ਲਈ ਬੇਅਦਬੀ ਦੀਆਂ ਘਟਨਾਵਾਂ ਦਾ ਲਾਹਾ ਲੈਣਾ ਚਾਹੁੰਦੀ ਹੈ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਪਾਸ ਹੋਣ ਨਾਲ ਅਜਿਹੀਆਂ ਸਾਜ਼ਿਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, ‘‘ਹੁਣ ਜਦੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਪਾਸ ਹੋ ਗਿਆ ਹੈ ਤਾਂ ਉਹ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਨਹੀਂ ਕਰ ਸਕਣਗੇ। ਇਸ ਤੋਂ ਬੁਖ਼ਲਾ ਕੇ ਭਾਜਪਾ ਹੁਣ ਪੰਜਾਬ ਦੀ ਔਖੀ ਕਮਾਈ ਸ਼ਾਂਤੀ ਭੰਗ ਕਰਨ ਦੀਆਂ ਚਾਲਾਂ ਚੱਲ ਰਹੀ ਹੈ, ਪਰ ਅਜਿਹੀਆਂ ਚਾਲਾਂ ਨੂੰ ਕਿਸੇ ਵੀ ਕੀਮਤ ’ਤੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।’’

ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾਵਾਂ ਸਪੱਸ਼ਟ ਤੌਰ ’ਤੇ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਅਜਿਹੀ ਕਿਸੇ ਵੀ ਸਾਜ਼ਿਸ਼ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। “ਪੰਜਾਬ ਇੱਕ ਸ਼ਾਂਤੀ ਪਸੰਦ ਸੂਬਾ ਹੈ ਅਤੇ ਪੰਜਾਬੀ ਰਾਜਨੀਤਿਕ ਤੌਰ ’ਤੇ ਚੌਕਸ ਹਨ। ਉਹ ਅਜਿਹੀਆਂ ਚਾਲਾਂ ਪਿੱਛੇ ਲੁਕੇ ਫੁੱਟ ਪਾਊ ਏਜੰਡੇ ਨੂੰ ਭਲੀਭਾਂਤ ਸਮਝਦੇ ਹਨ।”

ਪੰਜਾਬ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਵਾਲੀਆਂ ਕਾਰਵਾਈਆਂ ਵਿਰੁੱਧ ਸੂਬਾ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਮਾਕਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਜਲਦੀ ਬੇਨਕਾਬ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ, “ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਜਲਦੀ ਮਿਸਾਲੀ ਸਜ਼ਾ ਦਿਵਾ ਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਇਨ੍ਹਾਂ ਲੋਕਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਵਾਲੀ ਕਿਸੇ ਵੀ ਗਤੀਵਿਧੀ ਲਈ ਜ਼ੀਰੋ ਟਾਲਰੈਂਸ ਪਹੁੰਚ ਰੱਖਦੀ ਹੈ।”

ਹਾਲੀਆ ਚੋਣ ਨਤੀਜਿਆਂ ਅਤੇ ਦੂਜੇ ਸੂਬਿਆਂ ਵਿੱਚ ਚੋਣਾਂ ਸਬੰਧੀ ਲੱਗ ਰਹੇ ਦੋਸ਼ਾਂ ਬਾਰੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਨਿਰਪੱਖਤਾ ’ਤੇ ਗੰਭੀਰ ਸਵਾਲ ਉਠਾਏ ਜਾ ਰਹੇ ਹਨ, ਜੋ ਲੋਕਤੰਤਰ ਲਈ ਬਹੁਤ ਮੰਦਭਾਗਾ ਅਤੇ ਖਤਰਨਾਕ ਹੈ। ਉਨ੍ਹਾਂ ਕਿਹ,‘‘ਚੋਣ ਕਮਿਸ਼ਨ ਦੀ ਨਿਰਪੱਖਤਾ ਨਾਲ ਜੁੜੇ ਸਵਾਲ ਲੋਕਤੰਤਰ ਲਈ ਘਾਤਕ ਹਨ। ਚੋਣ ਪ੍ਰਕਿਰਿਆ ਸਬੰਧੀ ਸ਼ੰਕਿਆਂ ਦਾ ਹੱਲ ਪਾਰਦਰਸ਼ੀ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ ਅਤੇ ਚੋਣ ਕਮਿਸ਼ਨ ਨੂੰ ਅਜਿਹੇ ਭਰਮ-ਭੁਲੇਖੇ ਦੂਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਅਜਿਹੇ ਮੁੱਦੇ ਲੋਕਤੰਤਰ ’ਤੇ ਹਮਲਾ ਹਨ। ਇਹ ਲੋਕਤੰਤਰੀ ਕਦਰਾਂ-ਕੀਮਤਾਂ ਦੇ ਕਤਲ ਤੋਂ ਘੱਟ ਨਹੀਂ ਹੈ।’’

ਪਾਰਦਰਸ਼ਤਾ, ਨਿਆਂ ਅਤੇ ਲੋਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ, ਸੂਬੇ ਦੀ ਸਦਭਾਵਨਾ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਵਿਰੁੱਧ ਇੱਕਜੁੱਟ ਅਤੇ ਸੁਚੇਤ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਦੀ ਰਾਖੀ ਕਰਨਾ ਹਰੇਕ ਨਾਗਰਿਕ ਦਾ ਫਰਜ਼ ਹੈ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ