Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

May 06, 2026 07:48 PM
Rozana Sehaj times

ਚੰਡੀਗੜ੍ਹ : ਅਨਾਜ ਦੇ ਭੰਡਾਰਨ ਸਬੰਧੀ ਜਗ੍ਹਾ ਦੀ ਘਾਟ ਦੇ ਮੁੱਦੇ ਦੇ ਸਬੰਧ ਵਿੱਚ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਜਗ੍ਹਾ ਦੀ ਕਮੀ ਦੇ ਮੁੱਖ ਮੁੱਦੇ ਨੂੰ ਹੱਲ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਫ਼ੀ ਸਮੇਂ ਤੋਂ ਕੇਂਦਰ ਸਰਕਾਰ ਅੱਗੇ ਲਗਾਤਾਰ ਉਠਾਇਆ ਜਾ ਰਿਹਾ ਹੈ।

ਕੇਂਦਰ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਅਪ੍ਰੈਲ ਅਤੇ ਮਈ, 2026 ਦੇ ਮਹੀਨਿਆਂ ਦੌਰਾਨ ਅਨਾਜ ਦੀ ਚੁਕਾਈ ਲਈ 860 ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਸਬੰਧੀ ਬੇਨਤੀ ਕੀਤੀ ਗਈ ਸੀ, ਪਰ ਐਫ.ਸੀ.ਆਈ. ਦੁਆਰਾ ਲੋੜੀਂਦੀ ਗਿਣਤੀ ਵਿੱਚ ਇਹ ਰੇਲਾਂ ਪ੍ਰਦਾਨ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਇੱਕ ਹਫ਼ਤੇ ਵਿੱਚ 80 ਲੱਖ ਮੀਟ੍ਰਿਕ ਟਨ ਕਣਕ ਦੀ ਵੱਡੀ ਆਮਦ ਕਾਰਨ ਮੰਡੀਆਂ ਵਿੱਚ ਫ਼ਸਲ ਦੇ ਅੰਬਾਰ ਲੱਗਣ ਵਰਗੀ ਸਥਿਤੀ ਪੈਦਾ ਹੋ ਗਈ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਅਪ੍ਰੈਲ ਦੌਰਾਨ ਸਿਰਫ਼ 3.5 ਲੱਖ ਮੀਟ੍ਰਿਕ ਟਨ ਕਣਕ ਹੀ ਰੇਲ/ਸੜਕ/ਕੰਟੇਨਰਾਂ ਰਾਹੀਂ ਮੰਡੀਆਂ ‘ਚੋਂ ਸਿੱਧੀ ਚੁੱਕੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਮਈ, 2026 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਨਾਜ ਦੀ ਸਿੱਧੀ ਡਲਿਵਰੀ ਲਈ ਰੋਜ਼ਾਨਾ ਸਿਰਫ਼ ਤਿੰਨ ਤੋਂ ਪੰਜ ਵਿਸ਼ੇਸ਼ ਰੇਲ ਗੱਡੀਆਂ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਉਪਰੋਕਤ ਹਾਲਾਤਾਂ ਦੇ ਬਾਵਜੂਦ  ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਮੁਸ਼ਕਲ ਰਹਿਤ ਖਰੀਦ ਸੀਜ਼ਨ ਨੂੰ ਯਕੀਨੀ ਬਣਾਇਆ ਹੈ ਅਤੇ 122 ਲੱਖ ਮੀਟਰਕ ਟਨ (ਐਲ.ਐਮ.ਟੀ.) ਕਣਕ ਦੀ ਖਰੀਦ ਦਾ ਟੀਚਾ ਮੁਕੰਮਲ ਹੋਣ ਨੇੜੇ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 121.65 ਲੱਖ ਮੀਟਰਕ ਟਨ ਕਣਕ ਪਹੁੰਚੀ ਹੈ, ਜਿਸ ਵਿੱਚੋਂ 120.89 ਲੱਖ ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ।

ਖਰੀਦੀ ਗਈ ਕਣਕ ਵਿੱਚੋਂ ਕੱਲ੍ਹ ਦੇਰ ਸ਼ਾਮ ਤੱਕ ਵੱਖ-ਵੱਖ ਸਰਕਾਰੀ ਏਜੰਸੀਆਂ ਨੇ 119.56 ਲੱਖ ਮੀਟਰਕ ਟਨ ਜਦੋਂ ਕਿ ਵਪਾਰੀਆਂ ਨੇ 133203.15 ਮੀਟਰਕ ਟਨ ਖਰੀਦੀ ਹੈ।

ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨ ਭਾਈਚਾਰੇ ਦੁਆਰਾ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਅਨਾਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਉਹ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਾਜ ਭਰ ਦੀਆਂ ਮੰਡੀਆਂ ਦਾ ਨਿੱਜੀ ਤੌਰ 'ਤੇ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੁਸ਼ਕਲ ਰਹਿਤ ਖਰੀਦ ਸੀਜ਼ਨ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਦਿੱਕਤ-ਪਰੇਸ਼ਾਨੀ ਨਾ ਆਵੇ।

ਭੁਗਤਾਨ ਦੇ ਮਾਮਲੇ ਵਿੱਚ 29000 ਕਰੋੜ ਰੁਪਏ ਤੋਂ ਵੱਧ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਰਕਮ ਨੂੰ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਖਰੀਦ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ 1896 ਖਰੀਦ ਕੇਂਦਰ ਅਤੇ ਲਗਭਗ 986 ਆਰਜ਼ੀ ਯਾਰਡ ਸਥਾਪਤ ਕਰਨ ਵਰਗੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਅਤੇ ਜਨਰਲ ਮੈਨੇਜਰ ਵਿੱਤ ਸਰਵੇਸ਼ ਕੁਮਾਰ ਸ਼ਾਮਿਲ ਸਨ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ