Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮੇਰਾ ਮਕਸਦ ਰਾਜਨੀਤੀ ਨਹੀਂ, ਸਗੋਂ ਲੋਕਾਂ ਦੀ ਸੇਵਾ ਅਤੇ ਹਲਕੇ ਦਾ ਵਿਕਾਸ ਕਰਨਾ ਹੈ : ਸੱਚਰ

May 06, 2026 07:56 PM
Rozana Sehaj times

ਕੋਟਕਪੂਰਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜਸੇਵੀ ਅਰਸ਼ ਸੱਚਰ ਨੇ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਦਾ ਇੱਕੋ ਮਕਸਦ ਹੈ, ਲੋਕਾਂ ਦੀ ਸੇਵਾ, ਇਨਸਾਫ਼ ਅਤੇ ਹਲਕੇ ਦਾ ਸਰਵਪੱਖੀ ਵਿਕਾਸ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਸਰਕਾਰੀ ਅਹੁਦੇ ਦੇ ਵੀ ਇੱਕ ਆਮ ਵਰਕਰ ਵਜੋਂ ਉਹ ਲੰਬੇ ਸਮੇਂ ਤੋਂ ਫਰੀਦਕੋਟ ਦੇ ਲੋਕਾਂ ਦੇ ਜਨਹਿਤ ਮਸਲੇ ਉਠਾਉਂਦੇ ਆ ਰਹੇ ਹਨ ਅਤੇ ਕਈ ਮਹੱਤਵਪੂਰਨ ਮਾਮਲਿਆਂ ਵਿੱਚ ਪ੍ਰਸ਼ਾਸਨਿਕ ਪੱਧਰ ’ਤੇ ਹੱਲ ਵੀ ਕਰਵਾਏ ਹਨ। ਅਰਸ਼ ਸੱਚਰ ਨੇ ਕਿਹਾ ਕਿ ਜੇਕਰ ਪਾਰਟੀ ਲੀਡਰਸ਼ਿਪ ਅਤੇ ਫਰੀਦਕੋਟ ਦੀ ਜਨਤਾ ਦਾ ਆਸ਼ੀਰਵਾਦ ਮਿਲਿਆ ਅਤੇ ਉਨ੍ਹਾਂ ਨੂੰ ਵਿਧਾਨਸਭਾ ਹਲਕਾ ਫਰੀਦਕੋਟ ਦੀ ਸੇਵਾ ਕਰਨ ਦਾ ਮੌਕਾ ਮਿਲਿਆ, ਤਾਂ ਉਹ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਜ਼ਮੀਨ ’ਤੇ ਲਾਗੂ ਕਰਨ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਗਰੰਟੀ ਇਨਸਾਫ਼ ਦੀ ਗਰੰਟੀ ਹੋਵੇਗੀ, ਜਿਸ ਤਹਿਤ ਆਮ ਲੋਕਾਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼ ਅਤੇ ਬਿਨਾਂ ਬੇਵਜਾ ਦੇਰੀ ਦੇ ਇਨਸਾਫ਼ ਮਿਲੇਗਾ। ਦੂਜੀ ਸ਼ਿਕਾਇਤ ਨਿਵਾਰਣ ਗਾਰੰਟੀ ਹੋਵੇਗੀ, ਜਿਸ ਤਹਿਤ ਲੋਕਾਂ ਦੀ ਹਰ ਸ਼ਿਕਾਇਤ ਨੂੰ ਪਾਰਦਰਸ਼ੀ ਢੰਗ ਨਾਲ ਦਰਜ ਕਰਕੇ ਸਮਾਂਬੱਧ ਕਾਰਵਾਈ ਯਕੀਨੀ ਬਣਾਈ ਜਾਵੇਗੀ। ਸਿੱਖਿਆ ਖੇਤਰ ਵਿੱਚ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ, ਆਧੁਨਿਕ ਅਤੇ ਵਿਦਿਆਰਥੀ-ਕੇਂਦਰਿਤ ਬਣਾਉਣ ’ਤੇ ਖਾਸ ਧਿਆਨ ਦਿੱਤਾ ਜਾਵੇਗਾ। ਕਿਸਾਨਾਂ ਲਈ ਪਾਣੀ, ਬੀਜ, ਮੰਡੀ ਸਹੂਲਤਾਂ ਅਤੇ ਫਸਲ ਸੁਰੱਖਿਆ ਵਰਗੇ ਮੁੱਦੇ ਪ੍ਰਾਥਮਿਕਤਾ ’ਤੇ ਰਹਿਣਗੇ। ਇਸ ਤੋਂ ਇਲਾਵਾ ਹਰ ਪਿੰਡ, ਹਰ ਵਾਰਡ ਅਤੇ ਹਰ ਮੁਹੱਲੇ ਵਿੱਚ ਸਾਫ਼ ਪੀਣ ਵਾਲਾ ਪਾਣੀ, ਮਜ਼ਬੂਤ ਸੜਕਾਂ, ਐਲ.ਈ.ਡੀ. ਲਾਈਟਾਂ, ਬਿਹਤਰ ਸੀਵਰੇਜ ਅਤੇ ਸਫ਼ਾਈ ਪ੍ਰਬੰਧ ਯਕੀਨੀ ਬਣਾਉਣ ਲਈ ਮਿਸ਼ਨ ਮੋਡ ਵਿੱਚ ਕੰਮ ਕੀਤਾ ਜਾਵੇਗਾ। ਅਰਸ਼ ਸੱਚਰ ਨੇ ਕਿਹਾ ਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਰਾਜਨੀਤੀ ਸਿਰਫ਼ ਚੋਣਾਂ ਜਿੱਤਣ ਦਾ ਸਾਧਨ ਨਹੀਂ, ਸਗੋਂ ਲੋਕਾਂ ਦੀ ਜ਼ਿੰਦਗੀ ਵਿੱਚ ਅਸਲ ਬਦਲਾਅ ਲਿਆਉਣ ਦਾ ਜ਼ਿੰਮੇਵਾਰ ਮਾਧਿਅਮ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ