Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

May 06, 2026 08:02 PM
Rozana Sehaj times

ਚੰਡੀਗੜ੍ਹ :  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਵਿਖੇ ਪਾਰਟੀ ਅਹੁਦੇਦਾਰਾਂ, ਬਲਾਕ ਪ੍ਰਧਾਨਾਂ, ਸਰਪੰਚਾਂ ਅਤੇ ਵੱਖ-ਵੱਖ ਵਿੰਗਾਂ ਦੇ ਆਗੂਆਂ ਨਾਲ ਆਉਣ ਵਾਲੀ ‘ਸ਼ੁਕਰਾਨਾ ਯਾਤਰਾ’ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ-ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਹ ਮੀਟਿੰਗ 7 ਮਈ ਨੂੰ ਕੋਟਕਪੂਰਾ ਪਹੁੰਚਣ ਵਾਲੀ ’ਸ਼ੁਕਰਾਨਾ ਯਾਤਰਾ’ ਦੇ ਸ਼ਾਨਦਾਰ ਸਵਾਗਤ ਨੂੰ ਯਕੀਨੀ ਬਣਾਉਣ ਲਈ ਮੁੱਖ ਜ਼ਿੰਮੇਵਾਰੀਆਂ ਸੌਂਪਣ ’ਤੇ ਕੇਂਦ੍ਰਿਤ ਸੀ। ਇਸ ਮੌਕੇ ਬੋਲਦਿਆਂ ਸਪੀਕਰ ਸੰਧਵਾਂ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026’ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਦੀ ਪਹਿਲ ਹੁਣ ਇੱਕ ਇਤਿਹਾਸਕ ਕਾਨੂੰਨ ਬਣ ਗਈ ਹੈ,ਜਿਸ ਨਾਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਸਤਿਕਾਰ ਦੀ ਰੱਖਿਆ ਲਈ ਕਾਨੂੰਨੀ ਢਾਂਚੇ ਨੂੰ ਕਾਫ਼ੀ ਮਜ਼ਬੂਤੀ ਮਿਲੀ ਹੈ। ਸ. ਸੰਧਵਾਂ ਨੇ ਕਿਹਾ,‘‘ ਇਹ ਯਾਤਰਾ ਇਸ ਇਤਿਹਾਸਕ ਕਾਨੂੰਨ ਲਈ ਸ਼ੁਕਰਾਨਾ ਅਤੇ ਖੁਸ਼ੀ ਦਾ ਸੁਹਿਰਦ ਇਜ਼ਹਾਰ ਹੈ।’’ ਇਹ ‘ਸ਼ੁਕਰਾਨਾ ਯਾਤਰਾ’ 6 ਮਈ ਨੂੰ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ 9 ਮਈ ਨੂੰ ਫਤਿਹਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ। ਸਪੀਕਰ ਨੇ ਸਾਰੇ ਪੰਚ-ਸਰਪੰਚਾਂ, ਧਾਰਮਿਕ ਸ਼ਖਸੀਅਤਾਂ, ਸਮਾਜਿਕ ਸੰਗਠਨਾਂ ਅਤੇ ਪਾਰਟੀ ਵਰਕਰਾਂ ਨੂੰ ਇਸ ਇਤਿਹਾਸਕ ਮੌਕੇ ਨੂੰ ਮਨਾਉਣ ਲਈ 7 ਮਈ ਨੂੰ ਸ਼ਾਮ 4:00 ਵਜੇ ਕੋਟਕਪੂਰਾ ਮੰਡੀ ਗੇਟ (ਬਠਿੰਡਾ ਰੋਡ) ਵਿਖੇ ਵੱਡੀ ਗਿਣਤੀ ਵਿੱਚ ਇਕੱਤਰ ਹੋਣ ਦੀ ਦਿਲੋਂ ਅਪੀਲ ਕੀਤੀ। ਮੀਟਿੰਗ ਵਿੱਚ ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਕਮਲ ਮਾਨ ਆਸਟ੍ਰੇਲੀਆ, ਮਿਹਰ ਸਿੰਘ ਚਾਨੀ (ਬਲਾਕ ਪ੍ਰਧਾਨ), ਮਾਸਟਰ ਕੁਲਦੀਪ ਸਿੰਘ, ਹਰਵਿੰਦਰ ਸਿੰਘ (ਬਲਾਕ ਪ੍ਰਧਾਨ), ਅਮਰੀਕ ਸਿੰਘ (ਸਰਪੰਚ ਡਾਗੋ ਰੁਮਾਣਾ), ਸੁਖਵੰਤ ਸਿੰਘ ਨੰਬਰਦਾਰ (ਯੂਥ ਲੀਡਰ), ਗੁਰਦੀਪ ਸ਼ਰਮਾ, ਲਾਡੀ ਢੁੱਡੀ, ਰਵਿੰਦਰ ਗੋਇਲ, ਨਰੇਸ਼ ਸਿੰਗਲਾ, ਸੁਖਦੀਪ ਸਿੰਘ ਨਥੇਵਾਲਾ, ਕੁਲਦੀਪ ਸਿੰਘ ਮੌੜ (ਸੋਸ਼ਲ ਮੀਡੀਆ), ਪ੍ਰਦੀਪ ਸਿੰਘ ਬਰਾੜ, ਪ੍ਰਿੰਸ ਬਹਿਲ ਅਤੇ ਅਸ਼ਵਨੀ ਕੁਮਾਰ ਸਮੇਤ ਕਈ ਹੋਰ ਸ਼ਖਸੀਅਤਾਂ  ਮੌਜੂਦ ਸੀ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ