Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਪੰਥਕ ਜਾਹੋ-ਜਲਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

May 06, 2026 08:18 PM
Rozana Sehaj times
ਅੰਮ੍ਰਿਤਸਰ :  ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ ਅੱਜ ਪੰਥਕ ਜਾਹੋ-ਜਲਾਲ ਅਤੇ ਸੰਗਤੀ ਰੂਪ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਵੱਡੀ ਗਿਣਤੀ ਵਿੱਚ ਵਰਕਰ ਤੇ ਸਮਰਥਕ ਮੌਜੂਦ ਸਨ। ਗੁਰੂ ਚਰਨਾਂ ਵਿੱਚ ਨਤਮਸਤਕ ਹੁੰਦਿਆਂ ਉਹਨਾਂ ਪੰਜਾਬ, ਪੰਥ ਅਤੇ ਸਮੁੱਚੀ ਨੌਜਵਾਨੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਅੱਜ ਨਾਜ਼ੁਕ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਸੂਬੇ ਨੂੰ ਇੱਕ ਇਮਾਨਦਾਰ, ਨਿਡਰ ਅਤੇ ਪੰਥਕ ਸੋਚ ਵਾਲੀ ਨਵੀਂ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਕਿਹਾ ਕਿ “ਬੁੱਢੀ ਸਿਆਸਤ” ਨੇ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ, ਝੂਠੇ ਮੁਕਾਬਲਿਆਂ ਅਤੇ ਨਫ਼ਰਤ ਦੀ ਰਾਜਨੀਤੀ ਵੱਲ ਧੱਕ ਦਿੱਤਾ ਹੈ, ਜਿਸ ਕਾਰਨ ਪੰਜਾਬ ਦੀ ਜਵਾਨੀ ਦਾ ਵੱਡਾ ਨੁਕਸਾਨ ਹੋਇਆ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਗੁਰੂ ਸਾਹਿਬਾਨ ਦੇ ਸੰਕਲਪ ਅਨੁਸਾਰ ਅੱਗੇ ਆ ਕੇ ‘ਅਸਲੀ ਪੰਜਾਬ’ ਦੀ ਸਿਰਜਣਾ ਕਰੇ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨ ਮੁੰਡੇ-ਕੁੜੀਆਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ ਤਾਂ ਜੋ ਪੰਜਾਬ ਨੂੰ ਇੱਕ ਸੁਚੱਜੀ, ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਲੀਡਰਸ਼ਿਪ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਜ਼ੁਲਮ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ ਅਤੇ ਅੱਜ ਵੀ ਪੰਜਾਬ ਦੀ ਜਵਾਨੀ ਆਪਣੇ ਹੱਕਾਂ ਅਤੇ ਆਪਣੇ ਸੂਬੇ ਦੀ ਰੱਖਿਆ ਲਈ ਤਿਆਰ ਖੜੀ ਹੈ। ਇਸ ਮੌਕੇ ਭਾਈ ਸੁਖਦੇਵ ਸਿੰਘ ਕਾਦੀਆਂ ਨੇ ਕਿਹਾ ਕਿ ਉਹ ਜਥੇਬੰਦੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਨਿਡਰਤਾ ਨਾਲ ਨਿਭਾਉਣਗੇ ਅਤੇ ਪੰਜਾਬ ਦੀ ਨੌਜਵਾਨੀ ਲਈ ਹਰ ਪੱਧਰ ਦੀ ਲੜਾਈ ਲੜਣਗੇ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਪੰਜਾਬ ਅਤੇ ਪੰਥ ਦੀ ਬਿਹਤਰੀ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਤੇ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਭਾਈ ਪਰਮਜੀਤ ਸਿੰਘ ਜੌਹਲ, ਚਾਚਾ ਪ੍ਰਗਟ ਸਿੰਘ, ਚਾਚਾ ਸੁਖਚੈਨ ਸਿੰਘ, ਭਾਈ ਕਾਬਲ ਸਿੰਘ, ਬੀਬੀ ਸਤਨਾਮ ਕੌਰ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਐਡਵੋਕੇਟ ਅਜੇਪਾਲ ਸਿੰਘ ਢਿਲੋਂ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਚਮਕੌਰ ਸਿੰਘ ਧੁੰਨ, ਭਾਈ ਜੁਗਰਾਜ ਸਿੰਘ ਲਾਲਾਨੰਗਲ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਸਰਪੰਚ ਹਰਜਿੰਦਰ ਸਿੰਘ, ਭਾਈ ਜਸਕਰਨ ਸਿੰਘ ਰਿਆੜ, ਭਾਈ ਗੁਰਚਰਨ ਸਿੰਘ ਸੰਘਾ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਨਾਥਵਿੰਦਰ ਸਿੰਘ ਮਜੀਠਾ, ਸ੍ਰ ਪ੍ਰਿਥੀਪਾਲ ਸਿੰਘ ਬਟਾਲਾ, ਭਾਈ ਜਸਕਰਨ ਸਿੰਘ ਲੋਪੋਕੇ, ਭਾਈ ਦਲਜੀਤ ਸਿੰਘ ਮਿਆਦੀਆਂ, ਬਾਬਾ ਹਰਪ੍ਰੀਤ ਸਿੰਘ, ਭਈ ਦਯਾ ਸਿੰਘ, ਭਾਈ ਜਸਵਿੰਦਰ ਸਿੰਘ ਡਰੌਲੀ, ਬੀਬੀ ਰਾਜਵਿੰਦਰ ਕੌਰ, ਭਾਈ ਜਗਨੰਦਨ ਸਿੰਘ, ਭਾਈ ਰਜਿੰਦਰ ਸਿੰਘ ਤਲਵੰਡੀ, ਭਾਈ ਕੁਲਵੰਤ ਸਿੰਘ ਜੱਲੂਪੁਰ, ਭਾਈ ਮੇਜਰ ਸਿੰਘ ਜੱਲੂਪੁਰ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਸਰਬਜੀਤ ਸਿੰਘ ਬੈਂਕਾ, ਭਾਈ ਸਵਰਨ ਸਿੰਘ ਗੋਲਡਨ, ਸਰਪੰਚ ਬਲਜੀਤ ਸਿੰਘ ਚਾਟੀਵਿੰਡ, ਭਾਈ ਜੁਗਰਾਜ ਸਿੰਘ ਨਰਾਇਣਗੜ੍ਹ, ਭਾਈ ਚਰਨਜੀਤ ਸਿੰਘ ਗਾਲਿਬ, ਸ੍ਰ ਮਨਜਿੰਦਰ ਸਿੰਘ ਬਟਾਲਾ, ਭਾਈ ਗੁਰਮਿੰਦਰ ਸਿੰਘ ਚਾਵਲਾ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਕਰਨਦੀਪ ਸਿੰਘ, ਭਾਈ ਜੁਗਰਾਜ ਸਿੰਘ ਭੰਗਵਾਂ, ਭਾਈ ਰਣਜੀਤ ਸਿੰਘ, ਜਥੇਦਾਰ ਹਰਪ੍ਰੀਤ ਸਿੰਘ, ਭਾਈ ਕੁਲਵੰਤ ਸਿੰਘ ਸੈਦੋਲੈਹਲ ਅਤੇ ਹੋਰ ਬਹੁਤ ਸਾਰੇ ਸੀਨੀਅਰ ਆਗੂ ਤੇ ਵਰਕਰ ਹਾਜਰ ਸਨ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ