Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

May 06, 2026 08:22 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਚੌਗਾਵਾਂ ਵਿਖੇ ਚੌਗਾਵਾਂ-ਅਟਾਰੀ ਰੋਡ ਉੱਪਰ ਬਣ ਰਹੀਆਂ 02 ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਜਿਲ੍ਹਾ ਟਾਊਨ ਪਲਾਨਰ, ਅਮਰਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਚੌਗਾਵਾਂ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਹਨਾਂ ਵਿਰੁੱਧ ਮਿਤੀ 06/05/2026 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਹਨਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਉਕਤ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਏ ਮੌਕੇ ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ, ਜਿਸ ਦੇ ਤਹਿਤ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਇਸ ਤੋਂ ਇਲਾਵਾ ਰਾਮਤੀਰਥ ਰੋਡ ਤੋਂ ਚੌਗਾਵਾਂ ਰੋਡ ਉੱਪਰ ਪੈਂਦੇ ਪਿੰਡ ਚੌਂਗਾਵਾਂ ਵਿਖੇ ਲਕਸ਼ਮੀ ਇਨਕਲੇਵ ਦੇ ਨਾਮ ਹੇਠ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਖਿਲਾਫ ਕਾਨੂੰਨੀ ਕਾਰਵਾਈ ਕਰਨ ਹਿੱਤ ਪੁਲਿਸ ਵਿਭਾਗ ਨੂੰ ਵੀ ਲਿਖਿਆ ਹੋਇਆ ਹੈ, ਪਰ ਕਲੋਨੀ ਦੇ ਮਾਲਕਾਂ ਵੱਲੋਂ ਹੁਣ ਮੌਕੇ ਤੇ ਦੁਬਾਰਾ ਵਿਕਾਸ ਦੇ ਕੰਮ ਸ਼ੁਰੂ ਕਰ ਲਏ ਸਨ, ਜਿਸ ਕਰਕੇ ਹੁਣ ਨਵੇਂ ਕੀਤੇ ਵਿਕਾਸ ਕਾਰਜਾਂ ਨੂੰ ਮੁੜ ਢਾਹਿਆ ਗਿਆ।

ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ ਜਿਸ ਕਰਕੇ ਉਕਤ ਕਲੋਨੀ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਅਤੇ ਕਲੋਨੀ ਵਿਕਸਿਤ ਕਰਨ ਵਾਲਿਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਪੁਲਿਸ ਵਿਭਾਗ ਨੂੰ ਵੀ ਰੈਵੇਨਿਊ ਰਿਕਾਰਡ ਦੇ ਆਧਾਰ ਲਿਖਿਆ ਜਾ ਰਿਹਾ ਹੈ।

ਏਡੀਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਅਤੇ ਅੰਮ੍ਰਿਤਸਰ ਵਿਕਾਸ ਅਥਾਰਿਟੀ ਦੀ ਵੈਬਸਾਈਟ ਉਪਰ ਉਪਲਬਧ ਅਣ-ਅਧਿਕਾਰਿਤ ਕਲੋਨੀਆਂ ਸਬੰਧੀ ਵੇਰਵਿਆਂ ਨੂੰ ਜ਼ਰੂਰ ਵਾਚ ਲਿਆ ਜਾਵੇ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋ ਇਲਾਵਾ ਉਹਨਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।

==-

Have something to say? Post your comment

 

More in Majha

ਖਾਸਾ ਕੈਂਪ ਨੇੜੇ ਆਰਮੀ ਕੈਂਪ ਬਾਹਰ ਧਮਾਕਾ, ਦੇਰ ਰਾਤ ਧਮਾਕੇ ਨਾਲ ਹੜਕੰਪ ਪੁਲਿਸ ਤੇ ਫੌਜ ਵੱਲੋਂ ਸਾਂਝੀ ਜਾਂਚ ਜਾਰੀ

ਧਮਾਕੇ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਮੌਕੇ ‘ਤੇ ਪਹੁੰਚੇ, ਉੱਚ ਪੱਧਰੀ ਜਾਂਚ ਸ਼ੁਰੂ ਆਈਐਸਆਈ ਦੀ ਸਾਜ਼ਿਸ਼ ਦਾ ਸ਼ੱਕ, ਪ੍ਰੋਕਸੀ ਵਾਰ ਦੇ ਸੰਕੇਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 09 ਮਈ ਨੂੰ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ

ਵਿਧਾਇਕ ਡਾ. ਅਜੇ ਗੁਪਤਾ ਨੇ ਸਤਨਾਮ ਨਗਰ ਵਿੱਚ ਸੀਵਰੇਜ ਸਿਸਟਮ ਲਗਾਉਣ ਦਾ ਉਦਘਾਟਨ ਕੀਤਾ

ਅੰਮ੍ਰਿਤਸਰ ਵਿੱਚ ਖਿਡਾਰੀਆਂ ਲਈ ਸੁਨਹਿਰਾ ਮੌਕਾ—9 ਤੋਂ 10 ਮਈ ਤੱਕ ਹਾਕੀ ਤੇ ਹੈਂਡਬਾਲ ਟਰਾਇਲ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮਿਲੇਗੀ ਪ੍ਰੋਤਸਾਹਨ ਰਾਸ਼ੀ

ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਪੰਥਕ ਜਾਹੋ-ਜਲਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਨੇ ਮਾਤਾ ਸੁੰਦਰੀ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਵਿੱਚ ਨਵੀਂ ਲਿਫਟ ਦਾ ਉਦਘਾਟਨ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਨੇ ਕੀਤਾ