Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮਿਲੇਗੀ ਪ੍ਰੋਤਸਾਹਨ ਰਾਸ਼ੀ

May 06, 2026 08:25 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਗੁਰਸਾਹਿਬ ਸਿੰਘ ਪੱਟੀ ਨੇ ਦੱਸਿਆ ਕਿ ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਹੋ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਦਾ ਰਕਬਾ ਵਧਾੳਣ ਤਾਂ ਜੋ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨ ਆਪਣੀ ਸਹਿਮਤੀ https://agrisubsidy.agrimachinerypb.com/#/dsr-registration ਪੋਰਟਲ 'ਤੇ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਝੋਨੇ ਦੀਆਂ ਪੀ.ਆਰ./ਹੋਰ ਕਿਸਮਾਂ ਅਤੇ ਬਾਸਮਤੀ ਕਿਸਮਾਂ ਦੀ ਰਜਿਸਟ੍ਰੇਸ਼ਨ 01 ਮਈ ਤੋਂ 15 ਜੂਨ 2026 ਤੱਕ ਕੀਤੀ ਜਾਵੇਗੀ। ਝੋਨੇ, ਪਰਮਲ ਅਤੇ ਬਾਸਮਤੀ ਦੀਆਂ ਪੀ.ਆਰ./ਹੋਰ ਕਿਸਮਾਂ ਦੀ ਪਹਿਲੀ ਤਸਦੀਕ 15 ਜੁਲਾਈ ਤੋਂ 15 ਅਗਸਤ, 2026 ਤੱਕ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਇਸ ਸਕੀਮ ਨੂੰ ਉਤਸ਼ਾਹਿਤ ਕਰਨ ਲਈ 15 ਮਈ, 2026 ਤੋਂ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਜਿਸ ਅਧੀਨ ਪਿੰਡਾਂ ਵਿਚ ਤਕਨੀਕੀ ਕੈਂਪ ਲਗਾ ਕੇ ਝੋਨੇ ਦੀ ਸਿੱਧੀ ਬਿਜਾਈ ਦੇ ਲਾਭ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤਕਨੀਕ ਨਾਲ 15 ਤੋਂ 20 ਫ਼ੀਸਦੀ ਤੱਕ ਪਾਣੀ ਦੀ ਬੱਚਤ, ਮਜ਼ਦੂਰੀ ਦੀ ਬੱਚਤ, ਬਿਮਾਰੀਆਂ ਤੋਂ ਬਚਾਅ ਦੇ ਨਾਲ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਵੀ ਸੌਖਾਲਾ ਹੋ ਜਾਂਦਾ ਹੈ। ਇਸ ਨਾਲ ਜ਼ਮੀਨਦੋਜ਼ ਪਾਣੀ ਦਾ 10 ਤੋਂ 12 ਫ਼ੀਸਦੀ ਜ਼ਿਆਦਾ ਰਿਚਾਰਜ ਹੁੰਦਾ ਹੈ ਅਤੇ ਝਾੜ 'ਤੇ ਵੀ ਕੋਈ ਅਸਰ ਨਹੀਂ ਪੈਂਦਾ। ਇਸ ਨਾਲ ਮਜਦੂਰੀ ਦੀ ਬਚਤ ਹੁੰਦੀ ਹੈ, ਬਿਮਾਰੀਆਂ ਘੱਟ ਲਗਦੀਆਂ ਹਨ ਅਤੇ ਅਗਲੀ ਕਣਕ ਦੀ ਫਸਲ ਦਾ 100 ਕਿਲੋ ਪ੍ਰਤੀ ਏਕੜ ਜਿਆਦਾ ਝਾੜ ਲਿਆ ਜਾ ਸਕਦਾ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼