Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

May 06, 2026 08:28 PM
Rozana Sehaj times

ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਵਿੱਚ ਜਾ ਕੇ ਖੇਤਾਂ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਲਗਾਈ ਜਾਂਦੀ ਅੱਗ ਨੂੰ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ। ਇਸ ਸਬੰਧੀ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸਬੰਧਤ ਵਿਭਾਗ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਵੇ ਕਿਉਂਕਿ ਇਹ ਮਸਲਾ ਸਾਡੇ ਵਾਤਾਵਰਨ ਅਤੇ ਮਨੁੱਖ ਸਮੇਤ ਹਰ ਜੀਵ ਜੰਤੂ ਦੇ ਜੀਵਨ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਕੇ ਉਨ੍ਹਾਂ ਨੂੰ ਖੇਤਾਂ ਵਿੱਚ ਅੱਗ ਲਗਾਉਣ ਨਾਲ ਹੁੰਦੇ ਨੁਕਸਾਨਾਂ ਬਾਰੇ ਦੱਸਿਆ ਜਾਵੇ ਅਤੇ ਨਾਲ ਹੀ ਉਹ ਫਸਲੀ ਰਹਿੰਦ-ਖੂੰਹਦ ਦਾ ਬਿਨ੍ਹਾਂ ਅੱਗ ਲਗਾਏ ਕਿਵੇਂ ਨਿਪਟਾਰਾ ਕਰ ਸਕਦੇ ਹਨ ਇਸ ਬਾਰੇ ਦੱਸਿਆ ਜਾਵੇ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਜਾਗਰੂਕਤਾ ਮੁਹਿੰਮ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਨੰਬਰਦਾਰਾਂ, ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਵੀ ਕਣਕ ਦੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ, ਸਹਿਕਾਰੀ ਸਭਾਵਾਂ, ਕਿਸਾਨ ਸਮੂਹਾਂ ਅਤੇ ਪੰਚਾਇਤਾਂ ਕੋਲ ਖੇਤੀ ਸੰਦ ਉਪਲੱਬਧ ਹਨ ਜਿਨ੍ਹਾਂ ਦੀ ਮਦਦ ਨਾਲ ਫਸਲੀ ਰਹਿੰਦ-ਖੂੰਹਦ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੂਗਰ ਮਿੱਲਾਂ, ਭੱਠਿਆਂ ਆਦਿ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਬਾਲਣ ਵਜੋਂ ਵਰਤਣ ਦੀਆਂ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਅਧਿਕਾਰੀ ਇਨ੍ਹਾਂ ਹੁਕਮਾਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਕੇ ਅਤੇ ਉਨ੍ਹਾਂ ਦਾ ਸਾਥ ਲੈ ਕੇ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਬਿਲਕੁਲ ਖਤਮ ਕੀਤਾ ਜਾਵੇਗਾ। ਉਨ੍ਹਾਂ ਮੀਡੀਆ ਦੇ ਰਾਹੀਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਜਿਥੇ ਸਾਡਾ ਵਾਤਾਵਰਨ ਦੂਸ਼ਿਤ ਹੁੰਦਾ ਹੈ ਓਥੇ ਇਸ ਨਾਲ ਜ਼ਮੀਨ ਦੀ ਉੁਪਜਾਊ ਸ਼ਕਤੀ ਨੂੰ ਵੀ ਬਹੁਤ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਕਿਸੇ ਵੀ ਸਲਾਹ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰ ਸਕਦੇ ਹਨ।

Have something to say? Post your comment

 

More in Majha

ਖਾਸਾ ਕੈਂਪ ਨੇੜੇ ਆਰਮੀ ਕੈਂਪ ਬਾਹਰ ਧਮਾਕਾ, ਦੇਰ ਰਾਤ ਧਮਾਕੇ ਨਾਲ ਹੜਕੰਪ ਪੁਲਿਸ ਤੇ ਫੌਜ ਵੱਲੋਂ ਸਾਂਝੀ ਜਾਂਚ ਜਾਰੀ

ਧਮਾਕੇ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਮੌਕੇ ‘ਤੇ ਪਹੁੰਚੇ, ਉੱਚ ਪੱਧਰੀ ਜਾਂਚ ਸ਼ੁਰੂ ਆਈਐਸਆਈ ਦੀ ਸਾਜ਼ਿਸ਼ ਦਾ ਸ਼ੱਕ, ਪ੍ਰੋਕਸੀ ਵਾਰ ਦੇ ਸੰਕੇਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 09 ਮਈ ਨੂੰ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ

ਵਿਧਾਇਕ ਡਾ. ਅਜੇ ਗੁਪਤਾ ਨੇ ਸਤਨਾਮ ਨਗਰ ਵਿੱਚ ਸੀਵਰੇਜ ਸਿਸਟਮ ਲਗਾਉਣ ਦਾ ਉਦਘਾਟਨ ਕੀਤਾ

ਅੰਮ੍ਰਿਤਸਰ ਵਿੱਚ ਖਿਡਾਰੀਆਂ ਲਈ ਸੁਨਹਿਰਾ ਮੌਕਾ—9 ਤੋਂ 10 ਮਈ ਤੱਕ ਹਾਕੀ ਤੇ ਹੈਂਡਬਾਲ ਟਰਾਇਲ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮਿਲੇਗੀ ਪ੍ਰੋਤਸਾਹਨ ਰਾਸ਼ੀ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਪੰਥਕ ਜਾਹੋ-ਜਲਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਨੇ ਮਾਤਾ ਸੁੰਦਰੀ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਵਿੱਚ ਨਵੀਂ ਲਿਫਟ ਦਾ ਉਦਘਾਟਨ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਨੇ ਕੀਤਾ