Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਅੰਮ੍ਰਿਤਸਰ ਵਿੱਚ ਖਿਡਾਰੀਆਂ ਲਈ ਸੁਨਹਿਰਾ ਮੌਕਾ—9 ਤੋਂ 10 ਮਈ ਤੱਕ ਹਾਕੀ ਤੇ ਹੈਂਡਬਾਲ ਟਰਾਇਲ

May 06, 2026 08:35 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋ ਸਾਲ 2026-2027 ਦੇ ਸ਼ੈਸ਼ਨ ਦੌਰਾਨ  District/Sub-Center of Excellence ਸਕੂਲ(ਰੈਜੀਡੈਸ਼ੀਅਲ)  ਵਿੱਚ ਅੰਡਰ-14, 17 ਅਤੇ 19 ਸਾਲ ਦੇ ਹੋਣਹਾਰ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਮਿਤੀ: 09-05-2026 ਤੋ ਮਿਤੀ: 10-05-2026 ਤੱਕ ਗੇਮ ਹੈਡਬਾਲ (ਲੜਕੇ) ਅਤੇ ਗੇਮ ਹਾਕੀ (ਲੜਕੇ) ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਟਰਾਇਲ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਹਾਕੀ ਦੀ ਗਰਾਊਡ ਅਤੇ ਹੈਡਬਾਲ ਦੀ ਗਰਾਊਡ ਵਿਖੇ ਕਰਵਾਏ ਜਾਣਗੇ।  ਇਹ ਜਾਣਕਾਰੀ ਦਿੰਦਿਆ ਹੋਇਆ ਜਿਲ੍ਹਾ ਖੇਡ ਅਫਸਰ ਸ੍ਰੀ ਸਿਮਰਨਜੀਤ ਸਿੰਘ ਨੇ ਦਸਿਆ ਕਿ ਇਹਨਾ ਟਰਾਇਲਾ ਵਿੱਚ ਅੰਮ੍ਰਿਤਸਰ ਜਿਲ੍ਹੇ ਦੇ ਉਹ ਖਿਡਾਰੀ ਟਰਾਇਲ ਦੇ ਸਕਦੇ ਹਨ, ਜਿਨ੍ਹਾ ਵੱਲੋ ਜਿਲ੍ਹਾ ਪੱਧਰ ਕੰਪੀਟੀਸ਼ਨਾਂ ਵਿੱਚ ਪਹਿਲੀਆ ਤਿੰਨ ਪੁਜ਼ੀਸ਼ਨਾਂ ਵਿੱਚੋ ਕੋਈ ਇੱਕ ਪੁਜ਼ੀਜ਼ਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਵੱਲੋ ਸਟੇਟ ਪੱਧਰ ਕੰਪੀਟੀਸ਼ਨ ਵਿੱਚ ਹਿੱਸਾ ਲਿਆ ਹੋਵੇ। ਇਸ ਤੋ ਇਲਾਵਾ ਟਰਾਇਲ ਦੇ ਆਧਾਰ ਤੇ ਨਵੇ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ। ਟਰਾਇਲਾ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਆਪਣੀ ਗੇਮ ਅਨੁਸਾਰ ਟਰਾਇਲ ਵਾਲੇ ਸਥਾਨ ਤੇ ਸਵੇਰੇ ਠੀਕ 8:00 ਵਜੇ ਰਜਿਸਟ੍ਰੇਸ਼ਨ ਲਈ ਰਿਪੋਰਟ ਕਰਨਗੇ ਅਤੇ ਖਿਡਾਰੀ ਆਪਣੇ ਜਨਮ, ਆਧਾਰ ਕਾਰਡ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਕਾਪੀਆਂ ਸਮੇਤ 2 ਤਾਜ਼ਾ ਪਾਸਪੋਰਟ ਸਾਈਜ਼ ਫੋਟੋਗ੍ਰਾਫ ਲੈ ਕੇ ਆਉਣਗੇ। ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਵਿਭਾਗ ਵੱਲੋ ਕੋਈ ਟੀ.ਏ/ਡੀ.ਏ ਨਹੀ ਦਿੱਤਾ ਜਾਵੇਗਾ। ਸਪੋਰਟਸ ਵਿੰਗ ਲਈ ਖਿਡਾਰੀ ਦਾ ਜਨਮ ਅੰਡਰ-14 ਲਈ 01-01-2013, ਅੰਡਰ-17 ਲਈ 01-01-2010 ਅਤੇ ਅੰਡਰ -19 ਲਈ 01-01-2008 ਜਾਂ ਇਸ ਤੋ ਬਾਅਦ ਦਾ ਹੋਣਾ ਚਾਹੀਦਾ ਹੈ। ਖਿਡਾਰੀ ਫਿਜ਼ੀਕਲੀ ਅਤੇ ਮੈਡੀਕਲੀ ਫਿੱਟ ਹੋਣਾ ਚਾਹੀਦਾ ਹੈ।

Have something to say? Post your comment

 

More in Majha

ਖਾਸਾ ਕੈਂਪ ਨੇੜੇ ਆਰਮੀ ਕੈਂਪ ਬਾਹਰ ਧਮਾਕਾ, ਦੇਰ ਰਾਤ ਧਮਾਕੇ ਨਾਲ ਹੜਕੰਪ ਪੁਲਿਸ ਤੇ ਫੌਜ ਵੱਲੋਂ ਸਾਂਝੀ ਜਾਂਚ ਜਾਰੀ

ਧਮਾਕੇ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਮੌਕੇ ‘ਤੇ ਪਹੁੰਚੇ, ਉੱਚ ਪੱਧਰੀ ਜਾਂਚ ਸ਼ੁਰੂ ਆਈਐਸਆਈ ਦੀ ਸਾਜ਼ਿਸ਼ ਦਾ ਸ਼ੱਕ, ਪ੍ਰੋਕਸੀ ਵਾਰ ਦੇ ਸੰਕੇਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 09 ਮਈ ਨੂੰ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ

ਵਿਧਾਇਕ ਡਾ. ਅਜੇ ਗੁਪਤਾ ਨੇ ਸਤਨਾਮ ਨਗਰ ਵਿੱਚ ਸੀਵਰੇਜ ਸਿਸਟਮ ਲਗਾਉਣ ਦਾ ਉਦਘਾਟਨ ਕੀਤਾ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮਿਲੇਗੀ ਪ੍ਰੋਤਸਾਹਨ ਰਾਸ਼ੀ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਪੰਥਕ ਜਾਹੋ-ਜਲਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਨੇ ਮਾਤਾ ਸੁੰਦਰੀ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਵਿੱਚ ਨਵੀਂ ਲਿਫਟ ਦਾ ਉਦਘਾਟਨ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਨੇ ਕੀਤਾ