Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Majha

ਵਿਧਾਇਕ ਡਾ. ਅਜੇ ਗੁਪਤਾ ਨੇ ਸਤਨਾਮ ਨਗਰ ਵਿੱਚ ਸੀਵਰੇਜ ਸਿਸਟਮ ਲਗਾਉਣ ਦਾ ਉਦਘਾਟਨ ਕੀਤਾ

May 06, 2026 08:42 PM
Rozana Sehaj times

ਅੰਮ੍ਰਿਤਸਰ : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਝੱਬਲ ਰੋਡ 'ਤੇ ਸਤਨਾਮ ਨਗਰ ਵਿੱਚ ਸੀਵਰੇਜ ਸਿਸਟਮ ਲਗਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਇਸ ਖੇਤਰ ਵਿੱਚ ਸੀਵਰੇਜ ਸਿਸਟਮ ਦੀ ਘਾਟ ਪਹਿਲਾਂ ਨਿਵਾਸੀਆਂ ਲਈ ਮਹੱਤਵਪੂਰਨ ਚੁਣੌਤੀਆਂ ਖੜ੍ਹੀਆਂ ਕਰਦੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰੰਗਲਾ ਪੰਜਾਬ ਵਿਕਾਸ ਪ੍ਰੋਜੈਕਟ ਤਹਿਤ ਵਿਧਾਇਕ ਫੰਡ ਵਿੱਚੋਂ ਇਸ ਖੇਤਰ ਨੂੰ ਸੀਵਰੇਜ ਅਤੇ ਸੜਕਾਂ ਨਾਲ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਿਕਾਸ ਕਾਰਜ ਤੇਜ਼ ਰਫ਼ਤਾਰ ਨਾਲ ਕੀਤੇ ਜਾ ਰਹੇ ਹਨ। ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਦਾ ਲਾਭ ਕੇਂਦਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਤੱਕ ਲਗਾਤਾਰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਜਾਰੀ ਕਰਨ ਲਈ ਨਿਯਮਿਤ ਤੌਰ 'ਤੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ, ਕੇਂਦਰੀ ਵਿਧਾਨ ਸਭਾ ਹਲਕੇ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਨਿਯਮਿਤ ਤੌਰ 'ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ "ਮਾਂ-ਧੀ ਸਵਾਗਤ ਯੋਜਨਾ" ਸ਼ੁਰੂ ਹੋਣ ਵਾਲੀ ਹੈ, ਜਿਸ ਨਾਲ ਔਰਤਾਂ ਵਿੱਚ ਖੁਸ਼ੀ ਦਾ ਮਾਹੌਲ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਲੋਕਾਂ ਨੂੰ ਮਿਲਦੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਦੇ ਹਨ। ਇਸ ਮੌਕੇ ਜਗਤਾਰ ਸਿੰਘ ਜੱਗਾ, ਸਾਹਿਬ ਸਿੰਘ, ਸੁਖਵਿੰਦਰ ਸਿੰਘ, ਸਾਜਨ ਕੁਮਾਰ, ਰਾਜੂ ਭਾਟੀਆ ਅਤੇ ਸਥਾਨਕ ਨਿਵਾਸੀ ਮੌਜੂਦ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ