Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਫੂਡ ਸੇਫਟੀ ਅਫਸਰ ਨੇ ਦੁੱਧ ਵੇਚਣ ਵਾਲੇ ਵੇਂਡਰਾਂ ਦੀ ਕੀਤੀ ਜਾਂਚ, 9 ਦੁੱਧ ਦੇ ਸੈਂਪਲ ਲਏ

May 06, 2026 09:13 PM
Rozana Sehaj times
ਕੋਟਕਪੂਰਾ :  ਜ਼ਿਲ੍ਹਾ ਫਰੀਦਕੋਟ ਵਿੱਚ ਸਿਵਲ ਸਰਜਨ ਡਾ. ਪਰਵਜੀਤ ਸਿੰਘ ਅਤੇ ਜ਼ਿਲਾ ਸਿਹਤ ਅਫਸਰ ਸੁਰੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਖਾਦ ਸੁਰੱਖਿਆ ਵਿਭਾਗ ਵੱਲੋਂ ਦੁੱਧ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਚਲਾਈ ਗਈ। ਇਸ ਦੌਰਾਨ ਫੂਡ ਸੇਫਟੀ ਅਫਸਰ ਵੱਲੋਂ ਵੱਖ-ਵੱਖ ਥਾਵਾਂ ’ਤੇ ਦੁੱਧ ਵੇਚਣ ਵਾਲੇ ਵੇਂਡਰਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਕੋਲੋਂ 9 ਦੁੱਧ ਦੇ ਸੈਂਪਲ ਇਕੱਠੇ ਕੀਤੇ ਗਏ। ਇਹ ਸੈਂਪਲ ਨਿਯਮਾਂ ਅਨੁਸਾਰ ਲੈਬੋਰਟਰੀ ਵਿੱਚ ਜਾਂਚ ਲਈ ਭੇਜੇ ਗਏ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਦੁੱਧ ਮਿਆਰੀ ਗੁਣਵੱਤਾ ਦੇ ਅਨੁਸਾਰ ਹੈ ਜਾਂ ਨਹੀਂ। ਅਧਿਕਾਰੀਆਂ ਨੇ ਦੱਸਿਆ ਕਿ ਜੇਕਰ ਕਿਸੇ ਵੀ ਸੈਂਪਲ ਵਿੱਚ ਮਿਲਾਵਟ ਜਾਂ ਮਿਆਰਾਂ ਦੀ ਉਲੰਘਣਾ ਪਾਈ ਗਈ ਤਾਂ ਸਬੰਧਤ ਵੇਂਡਰਾਂ ਖਿਲਾਫ ਖਾਦ ਸੁਰੱਖਿਆ ਐਕਟ, 2006 ਦੇ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਫੂਡ ਸੇਫਟੀ ਅਫਸਰ ਹਰਵਿੰਦਰ ਸਿੰਘ ਨੇ ਦੁੱਧ ਵੇਚਣ ਵਾਲਿਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਉਹ ਸਿਰਫ਼ ਸਾਫ-ਸੁਥਰਾ ਅਤੇ ਮਿਆਰੀ ਦੁੱਧ ਹੀ ਵੇਚਣ ਅਤੇ ਸਾਰੇ ਸਫਾਈ ਅਤੇ ਹਾਈਜੀਨ ਦੇ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਖਪਤਕਾਰ ਵੀ ਜਾਗਰੂਕ ਰਹਿਣ ਅਤੇ ਕਿਸੇ ਵੀ ਕਿਸਮ ਦੀ ਮਿਲਾਵਟ ਬਾਰੇ ਸੂਚਨਾ ਤੁਰਤ ਵਿਭਾਗ ਨੂੰ ਦੇਣ। ਖਾਦ ਸੁਰੱਖਿਆ ਵਿਭਾਗ ਵੱਲੋਂ ਅਜਿਹੀਆਂ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ ਤਾਂ ਜੋ ਜਨਤਾ ਨੂੰ ਸੁਰੱਖਿਅਤ ਅਤੇ ਸ਼ੁੱਧ ਖਾਦ ਪਦਾਰਥ ਉਪਲਬਧ ਕਰਵਾਏ ਜਾ ਸਕਣ।

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ