Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਨਿਸ਼ਕਾਮ ਸੇਵਾ ਸੰਮਤੀ ਵੱਲੋਂ 275ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਰੋਹ ਆਯੋਜਿਤ ਮੁੱਖ ਮਹਿਮਾਨਾਂ ਨੇ ਰਾਸ਼ਨ ਨਾਲ ਭਰੀਆਂ ਵਾਹਨੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

May 06, 2026 09:35 PM
Rozana Sehaj times
ਕੋਟਕਪੂਰਾ :  ਨਿਸ਼ਕਾਮ ਸੇਵਾ ਸੰਮਤੀ ਕੋਟਕਪੂਰਾ ਵੱਲੋਂ ਮਨੁੱਖਤਾ, ਦਇਆ ਅਤੇ ਨਿਸ਼ਕਾਮ ਸੇਵਾ ਦੀ ਆਪਣੀ ਲੰਬੇ ਸਮੇਂ ਤੋਂ ਚੱਲ ਰਹੀ ਪਰੰਪਰਾ ਨੂੰ ਜਾਰੀ ਰੱਖਦਿਆਂ 275ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਰੋਹ ਅਗਰਵਾਲ ਭਵਨ, ਕੋਟਕਪੂਰਾ ਵਿਖੇ ਬੜੀ ਸਾਦਗੀ ਅਤੇ ਸੇਵਾ-ਭਾਵ ਨਾਲ ਆਯੋਜਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਸੀਨੀਅਰ ਸਕੱਤਰ ਅਤੇ ਲੈਕ. ਵਰਿੰਦਰ ਕਟਾਰੀਆ ਨੇ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਈ। ਉਨ੍ਹਾਂ ਸੰਸਥਾ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਿਸ਼ਕਾਮ ਸੇਵਾ ਸੰਮਤੀ ਪਾਰਦਰਸ਼ਤਾ, ਜਵਾਬਦੇਹੀ ਅਤੇ ਨੈਤਿਕ ਮੁੱਲਾਂ ਨੂੰ ਪਹਿਲ ਦਿੰਦੀ ਹੈ। ਉਨ੍ਹਾਂ ਦੱਸਿਆ ਕਿ ਹਰ ਲਾਭਪਾਤਰੀ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਦੀ ਪੂਰੀ ਜਾਂਚ ਤੋਂ ਬਾਅਦ ਹੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਤਾਂ ਜੋ ਮੱਦਦ ਸਿਰਫ਼ ਅਸਲ ਹੱਕਦਾਰ ਤੱਕ ਪਹੁੰਚੇ। ਸੰਸਥਾ ਦੇ ਸਰਪ੍ਰਸਤ ਯਸ਼ਪਾਲ ਅਗਰਵਾਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਸੰਮਤੀ ਬਿਨਾਂ ਕਿਸੇ ਸਰਕਾਰੀ ਸਹਾਇਤਾ ਦੇ ਕੋਟਕਪੂਰਾ, ਜੈਤੋ ਅਤੇ ਨੇੜਲੇ 17 ਪਿੰਡਾਂ ਵਿੱਚ ਰਹਿੰਦੀਆਂ ਲਗਭਗ 435 ਵਿਧਵਾ ਅਤੇ ਲੋੜਵੰਦ ਮਹਿਲਾਵਾਂ ਨੂੰ ਹਰ ਮਹੀਨੇ ਮੁਫ਼ਤ ਰਾਸ਼ਨ ਸਹਾਇਤਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾ ਸਿਰਫ਼ ਰਾਸ਼ਨ ਵੰਡ ਤੱਕ ਸੀਮਿਤ ਨਹੀਂ, ਸਗੋਂ ਮਨੁੱਖਤਾ ਪ੍ਰਤੀ ਸਮਾਜਿਕ ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਇਸ ਦੌਰਾਨ ਯਸ਼ਪਾਲ ਅਗਰਵਾਲ ਨੇ ਐਲਾਨ ਕੀਤਾ ਕਿ ਉਹ ਸਾਲ 2026–2027 ਲਈ ਆਪਣੇ ਸਵਰਗਵਾਸੀ ਮਾਤਾ-ਪਿਤਾ ਜੀ ਦੀ ਯਾਦ ਵਿੱਚ ਆਪਣੇ ਪਰਿਵਾਰ ਵੱਲੋਂ 435 ਪਰਿਵਾਰਾਂ ਨੂੰ ਹਰੇਕ ਮਹੀਨੇ ‘ਆਟਾ ਥੈਲੀ’ ਸੇਵਾ ਦਾ ਪੂਰਾ ਖਰਚਾ ਭੇਟ ਕਰਨਗੇ। ਉਨ੍ਹਾਂ ਕਿਹਾ ਕਿ ਮਾਪਿਆਂ ਦੀ ਯਾਦ ਵਿੱਚ ਕੀਤੀ ਗਈ ਨਿਸ਼ਕਾਮ ਸੇਵਾ ਸਭ ਤੋਂ ਵੱਡੀ ਸੇਵਾ ਮੰਨੀ ਜਾਂਦੀ ਹੈ, ਕਿਉਂਕਿ ਇਸ ਨਾਲ ਸਮਾਜ ਵਿੱਚ ਦਇਆ, ਸਹਿਯੋਗ ਅਤੇ ਮਨੁੱਖਤਾ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਉਨ੍ਹਾਂ ਦੇ ਇਸ ਉਪਰਾਲੇ ਦੀ ਹਾਜ਼ਰ ਮੈਂਬਰਾਂ ਵੱਲੋਂ ਖੁੱਲ੍ਹੇ ਦਿਲ ਨਾਲ ਸਰਾਹਨਾ ਕੀਤੀ ਗਈ। ਸਮਾਰੋਹ ਦੇ ਮੁੱਖ ਮਹਿਮਾਨ ਸ਼੍ਰੀਮਤੀ ਦਰਸ਼ਨਾਂ ਦੇਵੀ ਬਾਂਸਲ ਪਤਨੀ ਚਮਨ ਲਾਲ ਬਾਂਸਲ, ਸਟਾਰ ਬਿਲਡਿੰਗ ਮਟੀਰੀਅਲਜ਼, ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਸੰਸਥਾ ਵੱਲੋਂ ਕੀਤੇ ਜਾ ਰਹੇ ਨਿਰੰਤਰ ਸੇਵਾ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਉਪਰਾਲਾ ਸਮਾਜ ਦੇ ਕਮਜ਼ੋਰ ਵਰਗ ਲਈ ਸਹਾਰਾ ਅਤੇ ਸਨਮਾਨ ਦੀ ਮਜ਼ਬੂਤ ਡੋਰ ਹੈ। ਇਸ ਮੌਕੇ ਉਨ੍ਹਾਂ ਵੱਲੋਂ 5100 ਰੁਪਏ ਦੀ ਭੇਟ ਵੀ ਅਰਪਿਤ ਕੀਤੀ ਗਈ ਅਤੇ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਮਨੋਜ ਦਿਵੇਦੀ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਨਿਸ਼ਕਾਮ ਸੇਵਾ ਸੰਮਤੀ ਦਾ ਉਦੇਸ਼ ਸਿਰਫ਼ ਲੋੜਵੰਦ ਪਰਿਵਾਰਾਂ ਤੱਕ ਰਾਸ਼ਨ ਪਹੁੰਚਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੇ ਜੀਵਨ ਵਿੱਚ ਆਸ, ਸਨਮਾਨ ਅਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਵੀ ਹੈ। ਸਮਾਰੋਹ ਦੌਰਾਨ ਸੇਵਾਦਾਰ ਸੰਜੀਵ ਢੀਂਗਰਾ, ਸੰਦੀਪ ਸਚਦੇਵਾ ਤੇ ਕ੍ਰਿਸ਼ਨ ਮੁਨੀਮ ਵੱਲੋਂ ਚਾਹ-ਪਾਣੀ ਦੀ ਸੇਵਾ ਬੜੀ ਨਿਮਰਤਾ ਅਤੇ ਸਮਰਪਣ ਭਾਵ ਨਾਲ ਨਿਭਾਈ ਗਈ, ਜਿਸ ਨਾਲ ਸਮਾਰੋਹ ਦਾ ਮਾਹੌਲ ਹੋਰ ਵੀ ਸੁਖਦ ਬਣ ਗਿਆ। ਸਮਾਰੋਹ ਦੇ ਅੰਤ ਵਿੱਚ ਮੁੱਖ ਮਹਿਮਾਨਾਂ ਵੱਲੋਂ ਰਾਸ਼ਨ ਨਾਲ ਭਰੀਆਂ ਵਾਹਨੀਆਂ ਨੂੰ ਹਰੀ ਝੰਡੀ ਦਿਖਾ ਕੇ ਵੱਖ-ਵੱਖ ਇਲਾਕਿਆਂ ਵੱਲ ਰਵਾਨਾ ਕੀਤਾ ਗਿਆ, ਜੋ ਮਨੁੱਖਤਾ ਅਤੇ ਸਮਾਜਿਕ ਭਲਾਈ ਦੀ ਇੱਕ ਸੁੰਦਰ ਤਸਵੀਰ ਸੀ। ਇਸ ਮੌਕੇ ਯਸ਼ਪਾਲ ਅਗਰਵਾਲ, ਸੋਮਨਾਥ ਗਰਗ, ਰਾਜਿੰਦਰ ਕੁਮਾਰ, ਬਿਲਵਾ ਮੰਗਲ, ਕ੍ਰਿਸ਼ਨ ਮੁਨੀਮ, ਵਰਿੰਦਰ ਕਟਾਰੀਆ, ਕੁਲਦੀਪ ਖੁਰਾਣਾ, ਡਾ. ਸੁਰਿੰਦਰ ਗਾਲ੍ਹੋਤਰਾ, ਓਮ ਪ੍ਰਕਾਸ਼ ਗੁਪਤਾ, ਸੰਜੀਵ ਢੀਂਗਰਾ, ਸੰਦੀਪ ਸਚਦੇਵਾ, ਕੁਲਭੂਸ਼ਨ ਕੌੜਾ, ਲਲਿਤ ਬਜਾਜ, ਹਨੀ ਸਟੂਡੀਓ, ਜਸਵਿੰਦਰ ਸਿੰਘ, ਮੁਕੇਸ਼ ਜਿੰਦਲ, ਰੋਹਿਤ ਸ਼ਰਮਾ ਅਤੇ ਹੋਰ ਕਈ ਮਾਣਯੋਗ ਸੇਵਾਦਾਰ ਹਾਜ਼ਰ ਰਹੇ। ਸਮਾਪਨ ਮੌਕੇ ਸੰਸਥਾ ਦੇ ਸਰਪ੍ਰਸਤ ਯਸ਼ਪਾਲ ਅਗਰਵਾਲ ਅਤੇ ਪ੍ਰਧਾਨ ਮਨੋਜ ਦਿਵੇਦੀ ਨੇ ਸਾਰੇ ਸੇਵਾਦਾਰਾਂ, ਦਾਨੀ ਸੱਜਣਾਂ ਅਤੇ ਸਹਿਯੋਗੀਆਂ ਦਾ ਦਿਲੋਂ ਧੰਨਵਾਦ ਕੀਤਾ।
 
 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ