Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

May 06, 2026 09:37 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਪਿੰਡ ਕੈਲੋ ਅਤੇ ਚੱਪੜਚਿੜੀ ਖੁਰਦ ਤੋਂ ਸ਼ਰਧਾਲੂਆਂ ਦੇ ਜੱਥਿਆਂ ਨੂੰ 33ਵੀਂ ਅਤੇ 34ਵੀਂ ਬੱਸ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ। ਬੱਸਾਂ ਨੂੰ ਹਰੀ ਝੰਡੀ ਦੇਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਇਸ ਪਵਿੱਤਰ ਯਾਤਰਾ ਲਈ ਰਵਾਨਾ ਕਰਦੇ ਸਮੇਂ ਮਿਲਣ ਵਾਲੀ ਖੁਸ਼ੀ ਅਤੇ ਮਨ ਦਾ ਸਕੂਨ ਬਿਆਨ ਤੋਂ ਪਰੇ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜਿੰਮੇਵਾਰੀ ਲਈ ਪਰਮਾਤਮਾ ਦੇ ਹਮੇਸ਼ਾਂ ਧੰਨਵਾਦੀ ਰਹਿਣਗੇ। ਉਨ੍ਹਾਂ ਦੱਸਿਆ ਕਿ ਜਿਵੇਂ-ਜਿਵੇਂ ਯਾਤਰਾ ਕਰਕੇ ਵਾਪਸ ਆਏ ਸ਼ਰਧਾਲੂ ਆਪਣੇ ਅਨੁਭਵ ਸਾਂਝੇ ਕਰਦੇ ਹਨ, ਉਸ ਨਾਲ ਹੋਰ ਲੋਕ ਵੀ ਯਾਤਰਾ ਲਈ ਪ੍ਰੇਰਿਤ ਹੁੰਦੇ ਹਨ ਅਤੇ ਰਜਿਸਟ੍ਰੇਸ਼ਨ ਵਿੱਚ ਵਾਧਾ ਹੋ ਰਿਹਾ ਹੈ। ਇਹ ਗੱਲ ਸਾਡੇ ਲਈ ਬੇਹੱਦ ਤਸੱਲੀਬਖ਼ਸ਼ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਹੈ ਕਿ ਪੰਜਾਬ ਦੇ ਵੱਧ ਤੋਂ ਵੱਧ ਸੀਨੀਅਰ ਸਿਟੀਜ਼ਨ ਇਸ ਯਾਤਰਾ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਮੋਹਾਲੀ ਸਮੇਤ ਪੰਜਾਬ ਭਰ ਤੋਂ ਸ਼ਰਧਾਲੂ ਇਸ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸ਼ਹਿਰਾਂ ਅਤੇ ਪਿੰਡਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਵੀ ਹੱਲ ਕੀਤਾ ਜਾਵੇਗਾ। ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦੇ ਹੋਏ ਲੋਕ-ਪੱਖੀ ਸਕੀਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਸਟੇਟ ਅਵਾਰਡੀ ਅਤੇ ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਯਾਤਰਾ ਯੋਜਨਾ ਫੂਲਰਾਜ ਸਿੰਘ, ਤਰਲੋਚਨ ਸਿੰਘ ਤੋਚੀ (ਸਰਪੰਚ, ਕੈਲੋ), ਗੁਰਜੀਤ ਸਿੰਘ (ਪੰਚ), ਸੁਖਜੀਤ ਸਿੰਘ, ਸਤੋਖ ਸਿੰਘ, ਬਿਕਰਮਜੀਤ ਸਿੰਘ, ਹਰਜਿੰਦਰ ਸਿੰਘ, ਮਨਜੀਤ ਕੌਰ (ਸਰਪੰਚ, ਚੱਪੜਚਿੜੀ ਖੁਰਦ), ਭੁਪਿੰਦਰ ਕੌਰ (ਪੰਚ), ਮਨਪ੍ਰੀਤ ਸਿੰਘ (ਨੰਬੜਦਾਰ), ਕਮਲਪ੍ਰੀਤ ਕੌਰ (ਪੰਚ) ਅਤੇ ਜਸਪ੍ਰੀਤ ਸਿੰਘ (ਲਾਡਰਾਂ) ਵੀ ਮੌਜੂਦ ਸਨ।

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ