Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ

May 06, 2026 09:43 PM
Rozana Sehaj times
ਕੋਟਕਪੂਰਾ : ਕੋਟਕਪੂਰਾ ਨੇੜਲੇ ਪਿੰਡ ਹਰੀਨੌ ਵਿੱਚ ਕੰਕਰੀਟ ਨਾਲ ਪੱਕੇ ਕੀਤੇ ਗਏ ਰਜਬਾਹੇ ਨੇ ਪਹਿਲਾ ਪਾਣੀ ਹੀ ਨਹੀਂ ਝੱਲਿਆ ਅਤੇ ਪਾਣੀ ਛੱਡਣ ਦੇ ਪਹਿਲੇ ਹਫ਼ਤੇ ਹੀ ਉਸ ਦਾ ਵੱਡਾ ਹਿੱਸਾ ਤਰੇੜਾਂ ਪੈਣ ਮਗਰੋਂ ਟੁੱਟ ਕੇ ਨਹਿਰ ਵਿੱਚ ਡਿੱਗ ਗਿਆ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਨੂੰ ਬਣਾਉਣ ਵਿੱਚ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਕੀਤੇ ਹੋਣ ਦਾ ਖਦਸ਼ਾ ਪ੍ਰਗਟਾਇਆ। ਅਜੈਪਾਲ ਸਿੰਘ ਸੰਧੂ ਨੇ ਕਿਹਾ ਕਿ ਕਰੋੜਾਂ ਰੁਪਏ ਲਾਗਤ ਨਾਲ ਹਰੀਨੌ ਪਿੰਡ ਵਿੱਚ ਦੀ ਲੰਘਦੇ ਇਸ ਰਜਬਾਹੇ ਨੂੰ ਕੰਕਰੀਟ ਦਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਮੁਕੰਮਲ ਕਰ ਕੇ ਇਸ ਵਿੱਚ ਪਾਣੀ ਛੱਡੇ ਨੂੰ ਹਾਲੇ ਹਫਤਾ ਵੀ ਨਹੀਂ ਹੋਇਆ ਕਿ ਇਹ ਪਹਿਲੇ ਪਾਣੀ ਦੀ ਮਾਰ ਨਹੀਂ ਝੱਲ ਸਕਿਆ ਅਤੇ ਹਰੀਨੌ ਤੋਂ ਕਾਸਮਭੱਟੀ ਵਾਲੀ ਸੜਕ ’ਤੇ ਪੁੱਲ ਨਜ਼ਦੀਕ ਵੱਡਾ ਹਿੱਸਾ ਟੁੱਟਕੇ ਨਹਿਰ ਵਿੱਚ ਹੀ ਡਿੱਗ ਪਿਆ। ਇਸ ਸਬੰਧੀ ਨਹਿਰ ਵਿਭਾਗ ਦੇ ਐਕਸੀਐਨ ਨੇ ਕਿਹਾ ਕਿ ਹਰੀਨੌ ਪਿੰਡ ਨਜ਼ਦੀਕ ਰਜਬਾਹੇ ਦੇ ਗੇਟਾਂ ਵਿੱਚ ਦਰਖੱਤ ਫਸਣ ਕਰਕੇ ਗੇਟਾਂ ਕੋਲ ਪਾਣੀ ਜ਼ਿਆਦਾ ਭਰ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਇਸ ਨੂੰ ਸਾਫ ਕੀਤਾ ਤਾਂ ਨਹਿਰ ਇੱਕ ਖਾਲੀ ਹੋ ਗਈ ਅਤੇ ਹਵਾ ਦਾ ਦਬਾਅ ਵਧਣ ਕਾਰਨ ਇਸ ਦੇ ਕਿਨਾਰਿਆਂ ਦਾ ਕੁਝ ਹਿੱਸਾ ਟੁੱਟ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਦੀ ਮੁਰੰਮਤ ਕਰਕੇ ਪਹਿਲਾਂ ਵਾਂਗ ਬਣਾ ਦਿੱਤੀ ਜਾਵੇਗਾ। ਉਨ੍ਹਾਂ ਇਸ ਨੂੰ ਬਣਾਉਣ ਵਿੱਚ ਕਿਸੇ ਵੀ ਤਰ੍ਹਾਂ ਬੇਨਿਯਮੀ ਹੋਈ ਹੋਣ ਤੋਂ ਇਨਕਾਰ ਕੀਤਾ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ