Sunday, May 11, 2025

Education

ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ

March 07, 2021 08:15 PM
Surjeet Singh Talwandi

ਪਟਿਆਲਾ : ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ 'ਚ ਸਰਕਾਰੀ ਅੱਪਰ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮਾਪੇ ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨਾਲ ਉਹਨਾਂ ਦੇ ਬੱਚਿਆਂ ਦੀ ਪ੍ਰੀ ਬੋਰਡ ਪ੍ਰੀਖਿਆ ਦੀ ਕਾਰਗੁਜ਼ਾਰੀ ਸਾਂਝੀ ਕਰਨ ਤੇ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਵਿਚਾਰ ਵਟਾਂਦਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਹਰਿੰਦਰ ਕੌਰ ਨੇ 8 ਤੇ 9 ਮਾਰਚ ਨੂੰ ਹੋਣ ਰੱਖੀ ਗਈ ਮਾਪੇ-ਅਧਿਆਪਕ ਮਿਲਣੀ ਸਬੰਧੀ ਜਾਣਕਾਰੀ ਦੇਣ ਮੌਕੇ ਕੀਤਾ।
  ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦੌਰਾਨ ਮਾਪਿਆਂ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸੀਅਤਾਂ ਨੂੰ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਤੋਂ ਵੀ ਜਾਣੂ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਸਮਾਰਟ ਸਕੂਲਾਂ 'ਚ ਤਬਦੀਲ ਹੋਏ ਸਰਕਾਰੀ ਸਕੂਲਾਂ ਵਿੱਚ ਸਰਕਾਰ ਅਤੇ ਸਮਾਜ ਦੇ ਆਪਸੀ ਸਹਿਯੋਗ ਨਾਲ ਹਰ ਕਿਸਮ ਦੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ।ਦਿੱਖ ਪੱਖੋਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਮੁਕਾਮੀ ਸਕੂਲਾਂ ਦੀਆਂ ਇਮਾਰਤਾਂ ਨੂੰ ਟੱਕਰ ਦੇਣ ਦੇ ਸਮਰੱਥ ਬਣੀਆਂ ਹਨ।ਆਧੁਨਿਕ ਤਕਨੀਕਾਂ ਨਾਲ ਪੜ੍ਹਾਈ ਲਈ ਸਕੂਲਾਂ ਵਿੱਚ ਪ੍ਰਾਜੈਕਟਰ, ਐਲ.ਸੀ.ਡੀਜ ਅਤੇ ਐਜੂਸੈਟ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ।
  ਡੀ.ਈ.ਓ. (ਸੈ.ਸਿੱ.) ਨੇ ਕਿਹਾ ਕਿ ਬਦਲਦੀਆਂ ਪੜ੍ਹਾਈ ਤਕਨੀਕਾਂ ਅਨੁਸਾਰ ਸਕੂਲਾਂ ਵਿੱਚ ਵਿੱਦਿਅਕ ਪਾਰਕਾਂ ਦੀ ਵਿਵਸਥਾ ਕੀਤੀ ਗਈ ਹੈ। ਹਰ ਵਿਦਿਆਰਥੀ ਵਿੱਚ ਕੋਈ ਨਾ ਕੋਈ ਪ੍ਰਤਿਭਾ ਜਰੂਰ ਹੁੰਦੀ ਹੈ ਬੱਸ ਜਰੂਰਤ ਉਸ ਨੂੰ ਤਲਾਸ਼ਣ ਅਤੇ ਤਰਾਸ਼ਣ ਦੀ ਹੈ। ਰੋਜ਼ਾਨਾ ਅੱਜ ਦਾ ਸ਼ਬਦ ਗਤੀਵਿਧੀ ਜਰੀਏ ਵਿਦਿਆਰਥੀਆਂ ਦਾ ਪੰਜਾਬੀ ਅਤੇ ਅੰਗਰੇਜ਼ੀ ਸ਼ਬਦ ਭੰਡਾਰ ਅਮੀਰ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਅੰਗਰੇਜ਼ੀ ਬੋਲਣ ਤੋਂ ਨਹੀਂ ਝਿਜਕਦੇ। ਅੰਗਰੇਜ਼ੀ ਬੂਸਟਰ ਕਲੱਬ ਅਧੀਨ ਬਿਨਾਂ ਝਿਜਕ ਅੰਗਰੇਜ਼ੀ ਬੋਲਦੇ ਵਿਦਿਆਰਥੀਆਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸਭ ਦਾ ਧਿਆਨ ਖਿੱਚ ਰਹੀਆਂ ਹਨ। ਵਿਗਿਆਨ, ਗਣਿਤ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਦੇ ਮੇਲਿਆਂ ਰਾਹੀਂ ਵਿਦਿਆਰਥੀ ਇਹਨਾਂ ਵਿਸ਼ਿਆਂ ਨੂੰ ਰੱਟੇ ਦੀ ਬਜਾਏ ਸਮਝ ਕੇ ਪੜ੍ਹਨ ਦੇ ਸਮਰੱਥ ਬਣੇ ਹਨ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਨਿਪੁੰਨਤਾ ਵਿੱਚ ਆਏ ਨਿਖਾਰ ਨੂੰ ਮਾਪਿਆਂ ਸਾਹਮਣੇ ਜਰੂਰ ਪ੍ਰਦਰਸ਼ਿਤ ਕੀਤਾ ਜਾਵੇ।ਸਰਕਾਰੀ ਸਕੂਲਾਂ 'ਚ ਉਪਲਬਧ ਸਹੂਲਤਾਂ ਦੀ ਜਾਣਕਾਰੀ ਵੀ ਮਾਪਿਆਂ ਨੂੰ ਦਿੱਤੀ ਜਾਵੇ।ਉਨ੍ਹਾਂ ਸਮੂਹ ਸਕੂਲ ਮੁਖੀਆਂ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਆ ਹਿੱਤ ਵਿਦਿਆਰਥੀਆਂ ਨੂੰ ਮਾਸਕ ਪਹਿਨਣ ਲਈ ਪ੍ਰੇਰਿਤ ਕਰਨ ਲਈ ਵੀ ਕਿਹਾ।

Have something to say? Post your comment

 

More in Education

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸੰਵਾਦ ਰਚਾਇਆ

ਸੁਨਾਮ ਵਿਖੇ ਨਾਚ ਪ੍ਰਤੀਯੋਗਤਾ ਦਾ ਆਯੋਜਨ

ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ ਬੱਚਿਆਂ ਨੂੰ ਸਟੇਸ਼ਨਰੀ, ਨੋਟਬੁੱਕ ਵੰਡੇ

ਸੁਨਾਮ ਕਾਲਜ਼ 'ਚ ਦੋ ਰੋਜ਼ਾ ਕਾਮਰਸ ਫੈਸਟ ਕਰਾਇਆ 

ਅਕੇਡੀਆ ਸਕੂਲ 'ਚ ਅੰਗਰੇਜ਼ੀ ਐਕਸਟੈਂਮਪੋਰ ਮੁਕਾਬਲੇ ਕਰਵਾਏ 

ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਹਰਜੋਤ ਬੈਂਸ

ਅਕੇਡੀਆ ਸਕੂਲ 'ਚ ਕਹਾਣੀ ਉਚਾਰਨ ਮੁਕਾਬਲਾ ਕਰਾਇਆ 

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ ਐਨ.ਡੀ.ਏ. ਲਿਖਤੀ ਪ੍ਰੀਖਿਆ ਕੀਤੀ ਪਾਸ

ਟੈਕਨੋਵੇਟ 2025 ਵਿੱਚ ਸਰਕਾਰੀ ਬਹੁਤਕਨੀਕੀ ਖੂਨੀ ਮਾਜਰਾ ਦੀ ਇਲੈਕਟ੍ਰੀਕਲ ਇੰਜੀਨੀਅਰਿੰਗ ਸ਼ਾਖਾ ਓਵਰਆਲ ਜੇਤੂ ਵਜੋਂ ਉਭਰੀ

ਟੈਕਨੋਵੇਟ 2025 ਵਿੱਚ ਸਰਕਾਰੀ ਬਹੁਤਕਨੀਕੀ ਖੂਨੀ ਮਾਜਰਾ ਦੀ ਇਲੈਕਟ੍ਰੀਕਲ ਇੰਜੀਨੀਅਰਿੰਗ ਸ਼ਾਖਾ ਓਵਰਆਲ ਜੇਤੂ ਵਜੋਂ ਉਭਰੀ