ਧਨੌਲਾ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਸਿ ਬਰਨਾਲਾ ਸ.ਸੁਨੀਤਇੰਦਰ ਸਿੰਘ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਸਿ ਬਰਨਾਲਾ ਸ੍ਰੀਮਤੀ ਇੰਦੂ ਸਿਮਕ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪ੍ਰਾਇਮਰੀ ਮਿਡਲ ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ ਪ੍ਰੇਰਣਾਦਾਇਕ ਵਿਜ਼ਿਟ ਸਮੇਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸਦੀ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਸਿ ਬਰਨਾਲਾ ਸ.ਬਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਵਿਗਿਆਨ ਸਿੱਖਿਆ ਦਾ ਮੁੱਖ ਮਹੱਤਵ ਵਿਦਿਆਰਥੀਆਂ ਵਿੱਚ ਤਾਰਕਿਕ ਸੋਚ, ਖੋਜ ਪ੍ਰਵਿਰਤੀ ਅਤੇ ਸਮੱਸਿਆ ਹੱਲ ਕਰਨ ਦੀ ਯੋਗਤਾ ਪੈਦਾ ਕਰਨਾ ਹੈ। ਇਹ ਅੰਧਵਿਸ਼ਵਾਸਾਂ ਨੂੰ ਖਤਮ ਕਰਕੇ ਮਾਨਵਤਾ, ਸਹਿਣਸ਼ੀਲਤਾ ਅਤੇ ਸੱਚ ਦੀ ਪੈਰਵੀ ਕਰਨ ਵਾਲੇ ਸਮਾਜ ਦੀ ਸਿਰਜਣਾ ਵਿੱਚ ਮਦਦ ਕਰਦੀ ਹੈ। ਇਹ ਨਵੀਨਤਮ ਤਕਨੀਕੀ ਗਿਆਨ ਰਾਹੀਂ ਆਤਮਨਿਰਭਰ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਂਦੀ ਹੈ। ਜਿਸ ਤਹਿਤ ਵਿਦਿਆਰਥੀਆਂ ਨੂੰ ਪਾਠਕ੍ਰਮ ਨਾਲ ਜੋੜ ਕੇ ਕੁਇਜ਼ ਕਰਵਾਏ ਜਾਂਦੇ ਹਨ। ਜਿਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲੂਰ ਵਿਖੇ ਜਮਾਤ ਦਸਵੀਂ ਦੀ ਵਿਦਿਆਰਥਣ ਕਮਲਜੀਤ ਕੌਰ ਨੇ ਪਹਿਲਾਂ ਸਥਾਨ, ਖੁਸ਼ਪ੍ਰੀਤ ਕੌਰ ਨੇ ਦੂਜਾ ਸਥਾਨ, ਹਰਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਜੋਧਪੁਰ ਵਿਖੇ ਜਮਾਤ ਦਸਵੀਂ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਪਹਿਲਾਂ ਸਥਾਨ, ਸੁਖਪ੍ਰੀਤ ਕੌਰ ਨੇ ਦੂਜਾ ਸਥਾਨ, ਸਤਵੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਜਮਾਤ ਅੱਠਵੀਂ ਸੀ ਦੇ ਵਿਦਿਆਰਥੀ ਤਲਵਿੰਦਰ ਸਿੰਘ ਨੇ ਪਹਿਲਾਂ ਸਥਾਨ। ਗੁਰਪ੍ਰੀਤ ਸਿੰਘ ਨੇ ਦੂਜਾ ਸਥਾਨ, ਰਾਜਵੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਰਕਾਰੀ ਸੀਨੀਅਰ ਸੈਕੈੰਡਰੀ ਸਕੂਲ ਕੱਟੂ ਵਿਖੇ ਦਸਵੀਂ ਜਮਾਤ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਪਹਿਲਾਂ ਸਥਾਨ, ਖੁਸ਼ਪ੍ਰੀਤ ਕੌਰ ਨੇ ਦੂਜਾ ਸਥਾਨ, ਕੁਲਵੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਜਮਾਤ ਦਸਵੀਂ ਦੀ ਵਿਦਿਆਰਥਣ ਗੁਰਮਨ ਕੌਰ ਨੇ ਪਹਿਲਾਂ ਸਥਾਨ, ਖੁਸ਼ਪ੍ਰੀਤ ਕੌਰ ਨੇ ਦੂਜਾ ਸਥਾਨ, ਜਸਮੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਰਕਾਰੀ ਹਾਈ ਸਕੂਲ ਰਾਮਗੜ੍ਹ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀ ਗੁਰਨੂਰ ਸਿੰਘ ਨੇ ਪਹਿਲਾਂ ਸਥਾਨ, ਖੁਸ਼ਪ੍ਰੀਤ ਕੌਰ ਨੇ ਦੂਜਾ ਸਥਾਨ, ਸੁਖਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਰਕਾਰੀ ਹਾਈ ਸਕੂਲ ਅਸਪਾਲ ਖੁਰਦ ਵਿਖੇ ਦਸਵੀਂ ਜਮਾਤ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਪਹਿਲਾਂ ਸਥਾਨ, ਹਰਜੋਤ ਕੌਰ ਨੇ ਦੂਜਾ ਸਥਾਨ, ਅਮਨਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਾਇਮਰੀ ਪੱਧਰ ਤੇ ਵਿਦਿਆਰਥੀਆਂ ਨੂੰ ਵਾਤਾਵਰਨ ਸਿੱਖਿਆ ਮੇਰੀ ਦੁਨੀਆਂ ਪੁਸਤਕ ਨਾਲ ਜੋੜਕੇ ਸਾਡੇ ਆਲੇ-ਦੁਆਲੇ, ਕੁਦਰਤੀ ਸਾਧਨਾਂ ਅਤੇ ਵਾਤਾਵਰਣਕ ਸਮੱਸਿਆਵਾਂ (ਜਿਵੇਂ ਪ੍ਰਦੂਸ਼ਣ, ਜਲਵਾਯੂ ਤਬਦੀਲੀ) ਬਾਰੇ ਜਾਗਰੂਕਤਾ, ਗਿਆਨ ਅਤੇ ਹੁਨਰ ਪੈਦਾ ਕਰਦੀ ਹੈ। ਇਸਦਾ ਮੁੱਖ ਉਦੇਸ਼ ਵਾਤਾਵਰਣ ਦੀ ਸੁਰੱਖਿਆ, ਸੰਭਾਲ ਲਈ ਉਤਸ਼ਾਹਿਤ ਕਰਨਾ ਹੈ।
ਸਰਕਾਰੀ ਪ੍ਰਾਇਮਰੀ ਸਕੂਲ ਸੁਰਜੀਤਪੁਰਾ ਬਰਨਾਲਾ ਵਿਖੇ ਜਮਾਤ ਪੰਜਵੀਂ ਦੀ ਅੰਜਲੀ ਨੇ ਪਹਿਲਾਂ ਸਥਾਨ, ਅਨਮੋਲਪ੍ਰੀਤ ਕੌਰ ਨੇ ਦੂਜਾ ਸਥਾਨ, ਰਾਜਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸਰਕਾਰੀ ਪ੍ਰਾਇਮਰੀ ਸਕੂਲ ਦੁੱਲਟ ਕੋਠੇ ਵਿਖੇ ਜਮਾਤ ਤੀਜੀ ਦੇ ਵਿਦਿਆਰਥੀ ਗੁਰਨੂਰ ਸਿੰਘ ਨੇ ਪਹਿਲਾਂ ਸਥਾਨ, ਦਿਲਪ੍ਰੀਤ ਸਿੰਘ ਨੇ ਦੂਜਾ ਸਥਾਨ, ਏਕਮਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਵਿਖੇ ਪੰਜਵੀਂ ਜਮਾਤ ਦੀ ਵਿਦਿਆਰਥਣ ਨਵਜੋਤ ਕੌਰ ਨੇ ਪਹਿਲਾਂ ਸਥਾਨ। ਏਕਮਜੋਤ ਸਿੰਘ ਨੇ ਦੂਜਾ ਸਥਾਨ ਤੇ ਜੈਸਮੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸਰਕਾਰੀ ਪ੍ਰਾਇਮਰੀ ਸਕੂਲ ਝਲੂਰ ਵਿਖੇ ਜਮਾਤ ਪੰਜਵੀਂ ਦੇ ਵਿਦਿਆਰਥੀ ਮਨਜੋਤ ਸਿੰਘ ਨੇ ਪਹਿਲਾਂ ਸਥਾਨ, ਦਿਲਪ੍ਰੀਤ ਸਿੰਘ ਨੇ ਦੂਜਾ ਸਥਾਨ, ਗੁਰਨੂਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸਰਕਾਰੀ ਪ੍ਰਾਇਮਰੀ ਸਕੂਲ ਚੀਮਾਂ ਵਿਖੇ ਪੰਜਵੀਂ ਜਮਾਤ ਦੇ ਵਿਦਿਆਰਥੀ ਮਨਕੀਰਤ ਸਿੰਘ ਨੇ ਪਹਿਲਾਂ ਸਥਾਨ, ਜਸਮੀਤ ਸਿੰਘ ਨੇ ਦੂਜਾ ਸਥਾਨ, ਸਾਹਿਬਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸਰਕਾਰੀ ਪ੍ਰਾਇਮਰੀ ਸਕੂਲ ਬਖਤਗੜ੍ਹ ਵਿਖੇ ਜਮਾਤ ਚੌਥੀ ਦੇ ਵਿਦਿਆਰਥਣ ਐਸਵੀਰ ਕੌਰ ਨੇ ਪਹਿਲਾਂ ਸਥਾਨ, ਅਰਸ਼ਦੀਪ ਕੌਰ ਨੇ ਦੂਜਾ ਸਥਾਨ, ਜਸਮੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸਰਕਾਰੀ ਪ੍ਰਾਇਮਰੀ ਸਕੂਲ ਢਾਬਨਾਗਾ ਟੱਲੇਵਾਲ ਵਿਖੇ ਪੰਜਵੀਂ ਜਮਾਤ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਨੇ ਪਹਿਲਾਂ ਸਥਾਨ, ਨਿਸ਼ਾ ਰਾਣੀ ਨੇ ਦੂਜਾ ਸਥਾਨ, ਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਜਮਾਤ ਚੌਥੀ ਦੀ ਵਿਦਿਆਰਥਣ ਮਨਰੀਤ ਕੌਰ ਨੇ ਪਹਿਲਾਂ ਸਥਾਨ, ਏਕਮਦੀਪ ਕੌਰ ਨੇ ਦੂਜਾ ਸਥਾਨ, ਗੁਰਨੂਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਗਿਆ।
ਸਰਕਾਰੀ ਪ੍ਰਾਇਮਰੀ ਸਕੂਲ ਸੁਖਪੁਰ ਵਿਖੇ ਪੰਜਵੀਂ ਜਮਾਤ ਦੇ ਵਿਦਿਆਰਥੀ ਹਰਜੋਤ ਸਿੰਘ ਨੇ ਪਹਿਲਾਂ ਸਥਾਨ, ਲਖਵਿੰਦਰ ਸਿੰਘ ਨੇ ਦੂਜਾ ਸਥਾਨ ਤੇ ਫਰੀਦ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸਰਕਾਰੀ ਪ੍ਰਾਇਮਰੀ ਸਕੂਲ ਕੱਟੂ ਵਿਖੇ ਚੌਥੀ ਜਮਾਤ ਦੀ ਵਿਦਿਆਰਥਣ ਪ੍ਰਭਲੀਨ ਕੌਰ ਨੇ ਪਹਿਲਾਂ ਸਥਾਨ, ਜਸ਼ਨਪ੍ਰੀਤ ਕੌਰ ਨੇ ਦੂਜਾ ਸਥਾਨ, ਅਲਫ਼ਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸਰਕਾਰੀ ਪ੍ਰਾਇਮਰੀ ਸਕੂਲ ਦਾਨਗੜ੍ਹ ਵਿਖੇ ਪੰਜਵੀਂ ਜਮਾਤ ਦੀ ਵਿਦਿਆਰਥਣ ਪ੍ਰਨੀਤ ਕੌਰ ਨੇ ਪਹਿਲਾਂ ਸਥਾਨ, ਸਹਿਜਦੀਪ ਕੌਰ ਨੇ ਦੂਜਾ ਸਥਾਨ, ਮੁਸਕਾਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਸਮੇਂ ਸਕੂਲ ਮੁਖੀ ਸ੍ਰੀ ਅਨਿਲ ਕੁਮਾਰ, ਸ੍ਰੀਮਤੀ ਨਰੇਸ਼ ਰਾਣੀ, ਸ.ਰੁਪਿੰਦਰ ਸਿੰਘ, ਸ.ਨਿਰਮਲ ਸਿੰਘ, ਸ.ਗੁਰਜਿੰਦਰ ਸਿੰਘ, ਸ੍ਰੀਮਤੀ ਬਲਜਿੰਦਰ ਕੌਰ,ਸ.ਮਨਜਿੰਦਰ ਸਿੰਘ, ਸ੍ਰੀਮਤੀ ਰਾਜਰਾਣੀ, ਸ੍ਰੀਮਤੀ ਰੀਤਾ ਰਾਣੀ , ਸ੍ਰੀਮਤੀ ਮਨਿੰਦਰ ਕੌਰ, ਸ੍ਰੀਮਤੀ ਗੁਰਮੀਤ ਕੌਰ, ਸ੍ਰੀਮਤੀ ਵੀਨਾ ਰਾਣੀ , ਸ.ਸੁਖਵਿੰਦਰ ਸਿੰਘ, ਸ.ਬੂਟਾ ਸਿੰਘ, ਸ.ਹਰਜਿੰਦਰ ਸਿੰਘ, ਸ.ਹਰਪ੍ਰੀਤ ਸਿੰਘ, ਸ੍ਰੀ ਬੀਰਬਲ, ਸ੍ਰੀਮਤੀ ਇੰਦਰਜੀਤ ਕੌਰ, ਸ੍ਰੀਮਤੀ ਸਵਰਨਜੀਤ ਕੌਰ, ਸ੍ਰੀਮਤੀ ਗੁਰਬਿੰਦਰ ਕੌਰ ਹਾਜ਼ਰ ਰਹੇ।