Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

May 06, 2026 09:58 PM
Rozana Sehaj times
ਕੁਰਾਲੀ :  ਸਥਾਨਕ ਸ਼ਹਿਰ ਦੀ ਹੱਦ ‘ਚ ਪੈਂਦੇ ਪਿੰਡ ਪਡਿਆਲਾ ਸਥਿਤ ਲਾਵਾਰਿਸ ਲੋਕਾਂ ਦੀ ਸੇਵਾ ਸੰਭਾਲ ਕਰ ਰਹੀ ਪ੍ਰਭ ਆਸਰਾ ਸੰਸਥਾ ਵਿੱਚ ਲੰਮੇ ਸਮੇ ਤੋਂ ਰਲ ਰਹੇ ਮਾਂ ਤੇ ਪੁੱਤਰ ਨੂੰ ਸ਼ਰਨ ਦਿੱਤੀ ਗਈ ਹੈ। ਸੰਸਥਾ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਅਤੇ ਬੀਬੀ ਰਾਜਿੰਦਰ ਕੌਰ ਨੇ ਦੱਸਿਆ ਕਿ ਸੰਜੀਵ ਬੇਦੀ(61) ਅਤੇ ਉਸ ਦੀ ਮਾਤਾ ਕਿਰਨ ਬੇਦੀ (85) ਸਥਾਨਕ ਲੋਕਾਂ ਦੇ ਦੱਸਣ ਮੁਤਾਬਿਕ ਪਿੱਛਲੇ ਕਰੀਬ ਚਾਰ ਸਾਲਾਂ ਤੋਂ ਬਿਨਾਂ ਛੱਤ, ਬਿਨ੍ਹਾਂ ਬਿਜਲੀ ਅੱਤ ਦੀ ਗਰਮੀ ਸਰਦੀ ਹਨੇਰੀਆਂ ਝੱਖੜਾਂ ਅਤੇ ਬਹੁਤ ਹੀ ਤਰਸਯੋਗ ਹਾਲਾਤਾਂ ਵਿੱਚ ਉਜਾੜ ਥਾਂ ਤੇ ਜੀਵਨ ਬਿਤਾ ਰਹੇ ਸਨ। ਪ੍ਰਭ ਆਸਰਾ ਦੀ ਟੀਮ ਨੂੰ ਜਦੋਂ ਇਸ ਬਾਰੇ ਜਾਣਕਾਰੀ ਮਿਲੀ ਤਾਂ ਭਾਈ ਸ਼ਮਸ਼ੇਰ ਸਿੰਘ ਆਪਣੀ ਪੈਰਾਮੈਡੀਕਲ ਟੀਮ ਨਾਲ ਜਦੋਂ 6 ਫੇਸ ਮੋਹਾਲੀ ਪਹੁੰਚੇ ਤਾਂ ਦੇਖਿਆ ਕਿ ਸੰਜੀਵ ਬੇਦੀ ਬਿਮਾਰ ਹਾਲਤ ਵਿੱਚ ਰੁਲ ਰਿਹਾ ਸੀ, ਜਦਕਿ ਉਸ ਦੀ ਮਾਤਾ ਰੋਟੀ ਦੀ ਭਾਲ ਵਿੱਚ ਭਟਕ ਰਹੀ ਸੀ। ਦੋਵਾਂ ਨੇ ਦੱਸਿਆ ਕਿ ਉਹ ਸਵੇਰ ਤੋਂ ਭੁੱਖੇ ਹਨ l ਇਸ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ‘ਤੇ ਉਨ੍ਹਾਂ ਵੱਲੋਂ ਜਿੰਮੇਵਾਰੀ ਚੁੱਕਣ ਤੋਂ ਇਨਕਾਰ ਕਰ ਦਿੱਤਾ ਗਿਆ। ਇੱਕ ਪਰਿਵਾਰਕ ਮੈਂਬਰ ਨੇ ਸਪੱਸ਼ਟ ਕਿਹਾ ਕਿ ਉਹ ਇਹਨਾਂ ਦੀ ਦੇਖਭਾਲ ਨਹੀਂ ਸਕਦੇ ਹਨ ਅਤੇ ਇਸ ਸਬੰਧੀ ਫੈਸਲਾ ਪ੍ਰਸ਼ਾਸਨ ਅਤੇ ਸੰਸਥਾ ਆਪਣੇ ਤੌਰ ‘ਤੇ ਕਰਨ।ਅਜਿਹੇ ਤਰਸਯੋਗ ਹਲਾਤਾਂ ਨੂੰ ਦੇਖਦੇ ਹੋਏ ਇਹਨਾਂ ਦੀ ਸਾਂਭ ਸੰਭਾਲ ਅਤੇ ਇਲਾਜ ਲਈ ਪ੍ਰਭ ਆਸਰਾ ਸੰਸਥਾ ਵਿੱਚ ਦਾਖਲ ਕਰ ਲਿਆ ਗਿਆ । ਪ੍ਰਭ ਆਸਰਾ ਸੰਸਥਾ ਵੱਲੋਂ ਦੋਵਾਂ ਦੀ ਸ਼ਾਂਭ ਸੰਭਾਲ ਅਤੇ ਇਲਾਜ ਸੁਰੂ ਕਰ ਦਿੱਤਾ ਹੈ। ਪਦਾਰਥਵਾਦੀ ਸਮਾਂ ਵਿੱਚ ਇਹ ਮਾਮਲਾ ਅੱਜ ਸਾਡੀ ਇਨਸਾਨੀਅਤ ਅਤੇ ਜ਼ਿੰਮੇਵਾਰੀਆ ਉੱਤੇ ਬੜੇ ਸਵਾਲ ਖੜੇ ਕਰ ਰਿਹਾ ਹੈ l
ਤਸਵੀਰ ਨਾਲ ਨੱਥੀ ਹੈ। 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ