Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

May 06, 2026 10:05 PM
Rozana Sehaj times
ਪਟਿਆਲਾ : ਸ਼ਾਹੀ ਸ਼ਹਿਰ ਦੀ ਇਤਿਹਾਸਕ ਧਰੋਹਰ ਰਜਿੰਦਰਾ ਲੇਕ ਦੀ ਕਾਇਆ-ਕਲਪ ਲਈ ਮੇਅਰ ਕੁੰਦਨ ਗੋਗੀਆ ਨੇ ਇੱਕ ਨਵੀਂ ਅਤੇ ਨਿਵੇਕਲੀ ਮਿਸਾਲ ਪੇਸ਼ ਕੀਤੀ ਹੈ। ਲੇਕ ਦੇ ਵਿਕਾਸ ਕਾਰਜਾਂ ਲਈ ਸਰਕਾਰੀ ਫੰਡਾਂ ਦੀ ਲੰਬੀ ਉਡੀਕ ਕਰਨ ਦੀ ਬਜਾਏ, ਮੇਅਰ ਦੀ ਪਹਿਲ 'ਤੇ ਨਗਰ ਨਿਗਮ ਦੀ ਆਪਣੀ ਟੀਮ ਮੈਦਾਨ ਵਿੱਚ ਉਤਰੀ ਹੈ। ਬਿਨਾਂ ਕਿਸੇ ਵਾਧੂ ਵਿੱਤੀ ਬੋਝ ਦੇ, ਕਾਰਪੋਰੇਸ਼ਨ ਦੇ ਆਪਣੇ ਸਟਾਫ਼ ਅਤੇ ਸਾਧਨਾਂ ਦੀ ਵਰਤੋਂ ਕਰਕੇ ਲੇਕ ਦੀ ਸਫ਼ਾਈ ਅਤੇ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਮੇਅਰ ਕੁੰਦਨ ਗੋਗੀਆ ਨੇ ਮੌਕੇ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਰਜਿੰਦਰਾ ਲੇਕ ਦੀ ਧਾਰਮਿਕ ਅਤੇ ਸੈਰ-ਸਪਾਟਾ ਮਹੱਤਤਾ ਬਹੁਤ ਜ਼ਿਆਦਾ ਹੈ। ਉਨ੍ਹਾਂ ਕਿਹਾ, "ਅਸੀਂ ਵੱਡੇ ਫੰਡਾਂ ਦੇ ਗੇੜ ਵਿੱਚ ਪੈ ਕੇ ਸਮਾਂ ਬਰਬਾਦ ਨਹੀਂ ਕਰਨਾ ਚਾਹੁੰਦੇ ਸੀ, ਇਸ ਲਈ ਨਿਗਮ ਦੇ ਮੁਲਾਜ਼ਮਾਂ ਦੀ ਮਦਦ ਨਾਲ ਸਫ਼ਾਈ ਅਤੇ ਫੁਹਾਰਿਆਂ ਦੀ ਮੁਰੰਮਤ ਸ਼ੁਰੂ ਕਰਵਾਈ ਗਈ ਹੈ।" ਵਰਤਮਾਨ ਵਿੱਚ ਨਿਗਮ ਦੇ ਸਫ਼ਾਈ ਸੇਵਕ ਪਾਣੀ ਵਿੱਚੋਂ ਗੰਦਗੀ ਕੱਢਣ ਵਿੱਚ ਜੁਟੇ ਹੋਏ ਹਨ ਅਤੇ ਤਕਨੀਕੀ ਟੀਮ ਵੱਲੋਂ ਫੁਹਾਰਿਆਂ ਨੂੰ ਮੁੜ ਚਾਲੂ ਕਰਨ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਨਗਰ ਨਿਗਮ ਦੀ ਇਸ ਕਾਰਜਸ਼ੈਲੀ ਤੋਂ ਪਟਿਆਲਾ ਵਾਸੀ ਬੇਹੱਦ ਖ਼ੁਸ਼ ਹਨ। ਲੋਕਾਂ ਦਾ ਕਹਿਣਾ ਹੈ ਕਿ ਬਿਨਾਂ ਵਾਧੂ ਖਰਚੇ ਦੇ ਆਪਣੇ ਪੱਧਰ 'ਤੇ ਕੰਮ ਸ਼ੁਰੂ ਕਰਨਾ ਪ੍ਰਸ਼ਾਸਨ ਦੀ ਸਕਾਰਾਤਮਕ ਸੋਚ ਨੂੰ ਦਰਸਾਉਂਦਾ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਜਲਦ ਹੀ ਰਜਿੰਦਰਾ ਲੇਕ ਆਪਣੇ ਪੁਰਾਣੇ ਰੂਪ ਵਿੱਚ ਵਾਪਸ ਆ ਕੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੇਗੀ। ਇਸ ਦੌਰਾਨ ਮੇਅਰ ਦੇ ਨਾਲ ਨਗਰ ਨਿਗਮ ਦੇ ਇੰਜੀਨੀਅਰਿੰਗ ਅਤੇ ਸਿਹਤ ਸ਼ਾਖਾ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।

ਫੋਟੋ: ਰਜਿੰਦਰਾ ਲੇਕ 'ਤੇ ਸਫ਼ਾਈ ਅਤੇ ਫੁਹਾਰਿਆਂ ਦੇ ਕੰਮ ਦਾ ਜਾਇਜ਼ਾ ਲੈਂਦੇ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਦੀ ਟੀਮ।
 
 

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ