Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਕੌਮਾਂਤਰੀ ਪੰਜਾਬ ਸਰਹੱਦ ਨੂੰ ਮੁਕੰਮਲ ਤੌਰ ਤੇ ਸੀਲ ਕਰਨ ਲਈ ਕੇਂਦਰ ਆਪਣੀ ਜ਼ਿੰਮੇਵਾਰੀ ਨਿਭਾਏ : ਧਾਲੀਵਾਲ

May 06, 2026 10:11 PM
Rozana Sehaj times
ਅਜਨਾਲਾ : ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਅਜਨਾਲਾ ਦੇ ਪੇਂਡੂ ਖੇਤਰ ਚ ਕਰੋੜਾਂ ਰੁਪਏ ਦੀ ਲਾਗਤ ਨਾਲ ਚਲ ਰਹੇ ਜੰਗੀ ਪੱਧਰ 'ਤੇ ਚਹੁੰ ਮੁੱਖੀ ਵਿਕਾਸ ਕਾਰਜਾਂ ਦੀ ਗੁਣਵੱਤਾ ਤੇ ਪਾਰਦਰਸ਼ਤਾ ਰੱਖਦਿਆਂ ਨਿਰਧਾਰਤ ਸਮੇਂ ਚ ਮੁਕੰਮਲ ਕਰਨ ਦੀ ਗਤੀ ਚ ਹੋਰ ਤੇਜ਼ੀ ਲਿਆ ਕੇ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੇ ਮਹਾਨ ਉਪਰਾਲੇ ਰੰਗਲੇ ਪੰਜਾਬ ਨੂੰ ਅਮਲੀ ਜਾਮਾ ਪਹਿਨਾਉਣ ਲਈ ਬਲਾਕ ਰਮਦਾਸ, ਬਲਾਕ ਅਜਨਾਲਾ ਤੇ ਬਲਾਕ ਹਰਸ਼ਾ ਛੀਨਾ ਦੇ ਅਧਿਕਾਰੀਆਂ, ਪੰਚਾਇਤ ਅਫਸਰਾਂ, ਐਸ ਡੀ ਓਜ਼, ਪੰਚਾਇਤ ਸਕੱਤਰਾਂ ਅਤੇ ਸਰਪੰਚਾਂ ਦੀ ਬੁਲਾਈ ਪ੍ਰਭਾਵਸ਼ਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਪਸ਼ਟ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਚ ਕੋਈ ਕੁਤਾਹੀ ਬਰਦਾਸ਼ਿਤ ਨਹੀਂ ਕੀਤੀ ਜਾਵੇਗੀ। ਸ.ਧਾਲੀਵਾਲ ਨੇ ਸਰਹੱਦੀ ਪਿੰਡ ਬਿਕਰਾਉਰ ਵਿਖੇ 15 ਕਰੋੜ ਦੀ ਲਾਗਤ ਨਾਲ ਨਵ ਨਿਰਮਾਣ ਬਾਬਾ ਗਮ ਚੁੱਕ ਸਾਹਿਬ ਸਰਕਾਰੀ ਡਿਗਰੀ ਤੇ ਕਿੱਤਾ ਸਿਖਲਾਈ ਕਾਲਜ ਦੇ ਪ੍ਰਗਤੀ ਕਾਰਜ ਵੀ ਨਿੱਜੀ ਤੌਰ ਤੇ ਜ਼ਾਇਜ਼ਾ ਲਿਆ ਅਤੇ ਨਿਰਮਾਣ ਕਾਰਜ ਮੁਕੰਮਲ ਕਰਵਾ ਰਹੇ ਇੰਜੀਨੀਅਰਾਂ ਤੇ ਠੇਕੇਦਾਰਾ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ।  ਉਹਨਾਂ ਨੇ ਕੇਂਦਰੀ ਸੱਤਾਧਾਰੀ ਭਾਜਪਾ ਤੇ ਸਿਆਸੀ ਹਮਲਾ ਕਰਦਿਆਂ ਇਹ ਵੀ ਕਿਹਾ ਕਿ ਪੰਜਾਬ ਚੋਂ ਚੁਣੇ ਗਏ ਆਪ ਦੇ 6 ਰਾਜ ਸਭਾ ਮੈਂਬਰਾਂ ਨੂੰ ਪੰਜਾਬ ਦੇ ਹਿੱਤਾਂ ਤੇ ਹੱਕਾਂ ਨਾਲ ਗਦਾਰੀ ਕਰਨ ਵਾਲੇ  ਪੰਜਾਬ ਦੇ ਅਣਖੀਲੇ ਵੋਟਰ ਕਦਾਚਿੱਤ ਭਾਜਪਾ ਨੂੰ ਪੱਛਮੀ ਬੰਗਾਲ ਦੀਆਂ ਚੋਣਾਂ ਵਾਂਗ ਲੁੱਟ ਕਰਨ ਦੀ ਆਗਿਆ ਨਹੀਂ ਦੇਣਗੇ। ਕੈਪਸਨ: ਆਪ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵਿਕਾਸ ਕਾਰਜਾਂ ਦਾ ਜਾਇਜਾ ਲੈਂਦੇ ਅਤੇ ਅਧਿਕਾਰੀਆਂ, ਮੁਲਾਜ਼ਮਾਂ ਤੇ ਸਰਪੰਚਾਂ ਨਾਲ ਮੀਟਿੰਗ ਕਰਦੇ ਹੋਏ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ