Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

May 06, 2026 10:14 PM
Rozana Sehaj times

ਪਟਿਆਲਾ : ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਅਵਤਾਰ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ- ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਯੋਗ ਅਗਵਾਈ ਹੇਠ ਚੈੱਕ ਬਾਊਂਸ ਕੇਸਾਂ, ਪੈਸੇ ਦੀ ਵਸੂਲੀ ਦੇ ਕੇਸ, ਲੇਬਰ ਅਤੇ ਰੁਜ਼ਗਾਰ ਝਗੜਿਆਂ ਦੇ ਕੇਸ, ਬਿਜਲੀ, ਪਾਣੀ ਦੇ ਬਿੱਲਾਂ ਅਤੇ ਹੋਰ ਬਿੱਲਾਂ ਦੇ ਭੁਗਤਾਨ ਦੇ ਕੇਸ (ਨਾਨ-ਕੰਪਾਊਂਡੇਬਲ ਨੂੰ ਛੱਡ ਕੇ), ਰੱਖ-ਰਖਾਅ ਦੇ ਕੇਸ, ਹੋਰ ਫੌਜਦਾਰੀ ਕੰਪਾਊਂਡੇਬਲ ਕੇਸ ਅਤੇ ਹੋਰ ਦੀਵਾਨੀ ਝਗੜੇ ਅਤੇ ਅਦਾਲਤਾਂ ਵਿੱਚ ਲੰਬਿਤ ਕੇਸਾਂ ਨਾਲ ਸਬੰਧਤ ਟ੍ਰਿਬਿਊਨਲ ਜਿਵੇਂ ਕਿ ਕ੍ਰਿਮੀਨਲ ਕੰਪਾਊਂਡੇਬਲ ਕੇਸ, ਚੈੱਕ ਬਾਊਂਸ ਕੇਸ, ਮਨੀ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਲੇਬਰ ਅਤੇ ਰੁਜ਼ਗਾਰ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ ਅਤੇ ਹੋਰ ਬਿੱਲ ਭੁਗਤਾਨ ਕੇਸ (ਨਾਨ-ਕੰਪਾਊਂਡੇਬਲ ਨੂੰ ਛੱਡ ਕੇ), ਵਿਆਹੁਤਾ ਝਗੜੇ (ਤਲਾਕ ਨੂੰ ਛੱਡ ਕੇ), ਜ਼ਮੀਨ ਗ੍ਰਹਿਣ ਮਾਮਲੇ ( ਸਿਵਲ ਅਦਾਲਤਾਂ/ਟ੍ਰਿਬਿਊਨਲਾਂ ਅੱਗੇ ਲੰਬਿਤ), ਤਨਖ਼ਾਹ ਅਤੇ ਭੱਤਿਆਂ ਅਤੇ ਸੇਵਾਮੁਕਤੀ ਲਾਭਾਂ, ਮਾਲ ਕੇਸਾਂ ਆਦਿ ਨਾਲ ਸਬੰਧਤ ਕੇਸਾਂ ਲਈ ਨੈਸਨਲ ਲੋਕ ਅਦਾਲਤ ਦਾ ਆਯੋਜਨ ਮਿਤੀ 09.5.2026 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਕੀਤਾ ਜਾਵੇਗਾ । ਸ਼੍ਰੀ ਚੋਹਾਨ ਨੇ ਅੱਗੇ ਦੱਸਿਆ ਕਿ ਜਦੋਂ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਨਿਪਟਾਰਾ ਕੀਤਾ ਜਾਂਦਾ ਹੈ, ਤਾਂ ਅਵਾਰਡ ਅੰਤਿਮ ਬਣ ਜਾਂਦਾ ਹੈ ਅਤੇ ਇਸਦੇ ਵਿਰੁੱਧ ਕੋਈ ਅਪੀਲ ਨਹੀਂ ਹੁੰਦੀ। ਇਸ ਤੋਂ ਇਲਾਵਾ ਧਿਰਾਂ ਦੁਆਰਾ ਅਦਾ ਕੀਤੀ ਕੋਈ ਵੀ ਅਦਾਲਤੀ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਵਿਵਾਦ ਵਾਲੀਆਂ ਧਿਰਾਂ ਆਪਸੀ ਸਹਿਮਤੀ ਵਾਲੀਆਂ ਸ਼ਰਤਾਂ ਦੇ ਅਧਾਰ ਤੇ ਆਪਣੇ ਵਿਵਾਦ ਦਾ ਤੇਜ਼ੀ ਨਾਲ ਹੱਲ ਪ੍ਰਾਪਤ ਕਰਦੀਆਂ ਹਨ ਅਤੇ ਦੋਵਾਂ ਪਾਰਟੀਆਂ ਲਈ ਜਿੱਤ ਦੀ ਸਥਿਤੀ ਬਣਦੀ ਹੈ। ਹੋਰ ਵਿਸਤ੍ਰਿਤ ਜਾਣਕਾਰੀ ਵੈਬਸਾਈਟ www.pulsa.gov.in ਜਾਂ NALSA ਹੈਲਪਲਾਈਨ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸੰਪਰਕ ਨੰਬਰ 0175-2306500 ਤੋਂ ਲਈ ਜਾ ਸਕਦੀ ਹੈ ।

Have something to say? Post your comment

 

More in Malwa

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ

ਨਿਸ਼ਕਾਮ ਸੇਵਾ ਸੰਮਤੀ ਵੱਲੋਂ 275ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਰੋਹ ਆਯੋਜਿਤ ਮੁੱਖ ਮਹਿਮਾਨਾਂ ਨੇ ਰਾਸ਼ਨ ਨਾਲ ਭਰੀਆਂ ਵਾਹਨੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਰਮਿੰਦਰ ਸਿੱਧੂ ਨੇ ਢਾਈ ਲੱਖ ਕਿਲੋਮੀਟਰ ਸਾਇਕਲ ਦਾ ਸਫਰ ਕੀਤਾ ਪੂਰਾ

ਫੂਡ ਸੇਫਟੀ ਅਫਸਰ ਨੇ ਦੁੱਧ ਵੇਚਣ ਵਾਲੇ ਵੇਂਡਰਾਂ ਦੀ ਕੀਤੀ ਜਾਂਚ, 9 ਦੁੱਧ ਦੇ ਸੈਂਪਲ ਲਏ

ਐਸ ਆਰ ਐਸ ਵਿਦਿਆਪੀਠ ਵਿੱਚ ਕਲਾਸ 11-12 ਦੇ ਵਿਦਿਆਰਥੀਆਂ ਲਈ ਵਿਅਕਤਿਤਵ ਵਿਕਾਸ ਅਤੇ ਸੰਚਾਰ ਕੌਸ਼ਲ ਵਰਕਸ਼ਾਪ ਦਾ ਆਯੋਜਨ

ਮੇਰਾ ਮਕਸਦ ਰਾਜਨੀਤੀ ਨਹੀਂ, ਸਗੋਂ ਲੋਕਾਂ ਦੀ ਸੇਵਾ ਅਤੇ ਹਲਕੇ ਦਾ ਵਿਕਾਸ ਕਰਨਾ ਹੈ : ਸੱਚਰ