Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

May 06, 2026 10:17 PM
Rozana Sehaj times
ਜ਼ੀਰਕਪੁਰ :  ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਡੇਰਾਬੱਸੀ ਹਲਕੇ ਦੇ ਜ਼ੀਰਕਪੁਰ ਖੇਤਰ ਦੇ *ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਸ਼ਰਧਾਲੂਆਂ ਨੂੰ* ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ, ਸ਼੍ਰੀ ਵਾਲਮੀਕਿ ਤੀਰਥ ਸਥਲ ਅਤੇ ਹੋਰ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਸਹੂਲਤ ਦੇਣ ਲਈ ਇਹ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਦੀ ਇਸ ਯਾਤਰਾ ਦੌਰਾਨ ਦੋ ਰਾਤਾਂ ਦੇ ਠਹਿਰਣ ਦੀ ਵਿਵਸਥਾ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ਤੇ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਏ ਸੀ ਬੱਸਾਂ ਅਤੇ ਖਾਣੇ ਦਾ ਇੰਤਜ਼ਾਮ ਵੀ ਸਰਕਾਰ ਪੱਧਰ ਤੇ ਕੀਤਾ ਜਾਂਦਾ ਹੈ। ਰਵਾਨਗੀ ਸਮੇਂ ਸ਼ਰਧਾਲੂਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਇਸ ਮੌਕੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਹਨਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।
ਇਸ ਮੌਕੇ ਸਥਾਨਕ ਪ੍ਰਤੀਨਿਧੀਆਂ ਅਤੇ ਅਧਿਕਾਰੀਆਂ ਵੱਲੋਂ ਵੀ ਹਾਜ਼ਰੀ ਲਗਵਾਈ ਗਈ।

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ