Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

May 06, 2026 10:21 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ  : 'ਭਾਗੀਦਾਰੀ ਨਿਆਂ' ਅਤੇ 'ਨਿਆਂ ਦੀ ਦਰਵਾਜ਼ੇ 'ਤੇ ਪਹੁੰਚ' ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਭਾਰਤ ਦੀ ਸੁਪਰੀਮ ਕੋਰਟ "ਦੇਸ਼ ਭਰ ਵਿੱਚ ਵਿਚੋਲਗੀ ਵਾਲੇ ਨਿਰਣੇ ਅਤੇ ਵਿਵਾਦਾਂ ਦੇ ਸੁਮੇਲ ਲਈ ਸੁਪਰੀਮ ਕੋਰਟ ਦੀ ਕਾਰਵਾਈ ਸਮਾਧਾਨ ਸਮਾਰੋਹ" ਦਾ ਆਯੋਜਨ ਕਰ ਰਹੀ ਹੈ, ਜੋ 21 ਅਪ੍ਰੈਲ 2026 ਤੋਂ ਸ਼ੁਰੂ ਹੋ ਕੇ 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਦੇ ਆਯੋਜਨ ਨਾਲ ਸਮਾਪਤ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਸੀ.ਜੇ.ਐਮ-ਕਮ-ਸਕੱਤਰ ਸ੍ਰੀਮਤੀ ਮੇਘਾ ਧਾਲੀਵਾਲ ਨੇ ਦੱਸਿਆ ਕਿ ਇਹ ਵਿਸ਼ੇਸ਼ ਲੋਕ ਅਦਾਲਤ ਸਹਿਮਤੀ-ਅਧਾਰਿਤ ਨਿਪਟਾਰੇ ਦੀਆਂ ਵਿਧੀਆਂ ਰਾਹੀਂ ਭਾਰਤ ਦੀ ਸੁਪਰੀਮ ਕੋਰਟ ਵਿੱਚ ਲੰਬਿਤ ਮਾਮਲਿਆਂ ਦੇ ਸੁਖਾਵੇਂ ਨਿਪਟਾਰੇ ਦੀ ਸਹੂਲਤ ਦੇਣ ਦਾ ਉਦੇਸ਼ ਰੱਖਦੀ ਹੈ। ਉਨ੍ਹਾਂ ਦੱਸਿਆ ਕਿ ਧਿਰਾਂ ਆਪਣੇ ਵਿਵਾਦਾਂ ਦੇ ਨਿਪਟਾਰੇ ਲਈ ਸਰੀਰਿਕ ਤੌਰ 'ਤੇ ਜਾਂ ਆਨਲਾਈਨ ਪਲੇਟਫਾਰਮ ਰਾਹੀਂ ਵਰਚੁਅਲੀ ਦੋਵੇਂ ਤਰੀਕਿਆਂ ਨਾਲ ਪੇਸ਼ ਹੋ ਸਕਦੀਆਂ ਹਨ। ਇਸ ਵਿਸ਼ੇਸ਼ ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਤਰੀਕੇ ਬਾਰੇ ਉਨ੍ਹਾਂ ਦੱਸਿਆ ਕਿ ਧਿਰਾਂ ਅਤੇ ਉਨ੍ਹਾਂ ਦੇ ਵਕੀਲ ਨਿਰਧਾਰਿਤ ਗੂਗਲ ਫਾਰਮ ਦੇ ਲਿੰਕ https://forms.gle/jqxefqF4BCWzukoP6 ਵਿੱਚ ਭਾਰਤ ਦੀ ਸੁਪਰੀਮ ਕੋਰਟ ਵਿੱਚ ਲੰਬਿਤ ਕੇਸ ਦੀ ਜਾਣਕਾਰੀ ਭਰ ਕੇ ਆਪਣੀ ਬੇਨਤੀ ਦਰਜ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਅਥਾਰਟੀ ਦੇ ਸਕੱਤਰ ਵੱਲੋਂ ਸਾਰੇ ਵਕੀਲਾਂ ਅਤੇ ਧਿਰਾਂ ਨੂੰ ਇਸ ਪਹਿਲਕਦਮੀ ਤਹਿਤ ਵਿਵਾਦਾਂ ਦੇ ਪ੍ਰਭਾਵੀ ਨਿਪਟਾਰੇ ਵਿੱਚ ਸਰਗਰਮੀ ਨਾਲ ਭਾਗ ਲੈਣ ਅਤੇ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹਰ ਤਰ੍ਹਾਂ ਦੀ ਸਹਾਇਤਾ/ਜਾਣਕਾਰੀ ਲਈ (ਵਾਰ ਰੂਮ) ਇੰਚਾਰਜ - ਸਮਾਧਾਨ ਸਮਾਰੋਹ (ਵਿਸ਼ੇਸ਼ ਲੋਕ ਅਦਾਲਤ) ਨਾਲ 011-23112428, 011-23112528 'ਤੇ ਜਾਂ ਸਬੰਧਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫ਼ਿਸ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ