Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਮਾਨਵਤਾ ਦੀ ਸੇਵਾ ਲਈ ਫਸਟ ਏਡ ਟਰੇਨਿੰਗ ਜਰੂਰੀ- ਡਿਪਟੀ ਕਮਿਸ਼ਨਰ

May 07, 2026 07:08 PM
Rozana Sehaj times

ਅੰਮ੍ਰਿਤਸਰ : ਰੈਡ ਕਰਾਸ ਭਵਨ ਵਿਖੇ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਦੇ ਨਰਸਿੰਗ ਕਾਲਜ ਦੇ ਬੀ ਐਸ ਈ ਦੇ ਵਿਦਿਆਰਥੀਆਂ ਨੇ ਪ੍ਰੈਕਟੀਕਲ ਟਰੇਨਿੰਗ ਵਜੋਂ ਰੈਡ ਕਰਾਸ ਦੇ ਮਾਨਵਤਾ ਦੀ ਸੇਵਾ ਲਈ ਕੀਤੇ ਜਾਦੇ ਕੰਮਾਂ ਬਾਰੇ ਰੈਡ ਕਰਾਸ ਭਵਨ ਪਹੁੰਚ ਕੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਤੇ ਇਨਾਂ ਵਿਦਿਆਰਥੀਆ ਨੂੰ ਆਪਣੇ ਸਨੇਹੇ ਵਿੱਚ ਸ੍ਰੀ ਦਲਵਿੰਦਰਜੀਤ ਸਿੰਘ  ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਰੈਡ ਕਰਾਸ ਸੁਸਾਇਟੀ,ਅੰਮ੍ਰਿਤਸਰ ਨੇ ਕਿਹਾ ਕਿ ਅਜੋਕੇ ਸਮੇ ਵਿੱਚ ਫਸਟ ਏਡ ਟਰੇਨਿੰਗ ਕਿਸੇ ਵੀ ਐਮਰਜੈਂਸੀ ਹਾਲਾਤ ਨਾਲ ਨਜਿਠਣ ਲਈ ਅਤੇ ਲੋੜਵੰਦਾਂ ਦੇ ਇਲਾਜ ਵਜੋਂ ਮੁਹੱਲੀ ਸਹਾਇਤਾ ਦੇਣ ਲਈ ਜਰੂਰੀ ਹੈ ਅਤੇ ਰੈਡ ਕਰਾਸ ਸੁਸਾਇਟੀ,ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਦੀ ਅਗਾਵਾਈ ਹੇਠ ਗਤੀਸ਼ੀਲ ਹੈ ਅਤੇ ਵੱਖ ਵੱਖ ਨਰਸਿੰਗ ਕਾਲਜਾਂ ਅਤੇ ਹਰ ਵਿਦਿਆਰਥੀ ਨੂੰ ਇਹ ਚਾਹੀਦਾ ਹੈ ਕਿ ਉਹ ਇਸ ਟਰੇਨਿੰਗ ਦਾ ਵੱਧ ਤੋਂ ਵੱਧ ਫਾਇਦਾ ਲੈਣ ਕਿਉਕਿ ਰੈਡ ਕਰਾਸ ਵਿਖੇ ਫਸਟ ਏਡ ਦੀ ਟਰੇਨਿੰਗ ਦੇਣ ਲਈ ਇੱਕ ਟਰੇਨਡ ਟੀਮ, ਸੈਟ ਜਾਨ ਐਂਮਬੂਲੈਂਸ ਅਧੀਨ ਤਾਇਨਾਤ ਹੈ ਅਤੇ ਡੀ ਸੀ ਸਾਹਿਬ ਨੇ ਇਹ ਵੀ ਕਿਹਾ ਕਿ ਮਾਨਵਤਾ ਦੀ ਸੇਵਾ ਲਈ ਫਸਟ ਏਡ ਟਰੇਨਿੰਗ ਜਰੂਰੀ ਹੈ । ਇਸ ਮੌਕੇ ਤੇ ਸ੍ਰੀ ਸੈਮਸਨ ਮਸੀਹ, ਕਾਰਜਕਾਰੀ ਸਕੱਤਰ, ਰੈਡ ਕਾਰਸ ਨੇ ਸਾਰੇ ਵਿਦਿਆਰਥੀਆ ਨੂੰ ਰੈਡ ਕਰਾਸ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਰੈਡ ਕਰਾਸ ਵਿਸ਼ਵ ਦੇ 193 ਦੇਸ਼ਾ ਵਿੱਚ ਮਾਨਵਤਾ ਦੀ ਸੇਵਾ ਲਈ ਨਿਸ਼ਕਾਮ ਸੇਵਾ ਭਾਵਨਾ ਨਾਲ ਕੰਮ ਕਰ ਰਹੀ ਹੈ ਅਤੇ ਇਸ ਦੇ ਨਾਲ ਹੀ ਉਨ੍ਹਾ ਨੇ ਇਹ ਵੀ ਦੱਸਿਆ ਕਿ ਭਾਰਤ ਵਿੱਚ 1100 ਤੋ ਵੱਦ ਬ੍ਰਾਂਚਾ ਕੰਮ ਕਰ ਰਹੀਆ ਹਨ। ਇਸ ਦੇ ਨਾਲ ਹੀ ਸ਼੍ਰੀ ਸੈਮਸਨ ਮਸੀਹ ਨੇ ਦੱਸਿਆ ਕਿ ਕੱਲ 08 ਮਈ 2026 ਨੂੰ ਵਿਸ਼ਵ ਰੈਡ ਕਰਾਸ ਦਿਵਸ ਜੋ ਕਿ ਹੈਨਰੀ ਡੁਨਟ ਨੂੰ ਸਮਰਪਿਤ ਹੈ ਮਨਾਇਆ ਜਾ ਰਿਹਾ ਹੈ । ਇਸ ਮੌਕੇ ਤੇ ਰੈਡ ਕਾਰਸ ਦੇ ਫਸਟ ਏਡ ਦੇ ਮਾਹਿਰਾ ਵੱਲੋ ਫਸਟ ਏਡ ਦੇ ਬਾਰੇ ਇੱਕ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ ਅਤੇ ਇਸ ਮੌਕੇ ਤੇ ਫਸਟ ਏਡ ਟਰੇਨਰ ਸ਼੍ਰੀ ਯੂਸਫ ਮਸੀਹ, ਸ੍ਰੀ ਵਿਨੋਦ ਸ਼ਰਮਾ, ਸ਼੍ਰੀ ਸਸ਼ਪਾਲ ਸਿੰਘ, ਸ਼੍ਰੀ ਮੁਕੁਲ, ਮਿਸ ਨੇਹਾ ਹਾਜਰ ਸਨ।

Have something to say? Post your comment

 

More in Majha

ਬਾਦਲਕਿਆਂ 'ਤੇ ਵਿਸ਼ਵਾਸ ਕਰਨਾ ਖੂਹ ਵਿੱਚ ਛਾਲ ਮਾਰਨ ਵਾਲੀ ਗੱਲ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ

ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ

ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ

UAVs/ਡਰੋਨਜ਼/ਮਾਈਕਰੋ ਲਾਈਟ ਏਅਰਕ੍ਰਾਫਟ ਨੂੰ ਉਡਾਉਣ ਤੇ ਮਨਾਹੀ

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ

ਨੌਜਵਾਨਾਂ ਲਈ ਸੁਨਹਿਰਾ ਮੌਕਾ ਸੀ-ਪਾਈਟ ਰਣੀਕੇ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਭਰਤੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ