Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਬਾਦਲਕਿਆਂ 'ਤੇ ਵਿਸ਼ਵਾਸ ਕਰਨਾ ਖੂਹ ਵਿੱਚ ਛਾਲ ਮਾਰਨ ਵਾਲੀ ਗੱਲ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

May 07, 2026 07:44 PM
Rozana Sehaj times
ਅੰਮ੍ਰਿਤਸਰ : ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਪੰਥ ਦੀਆਂ ਸੰਸਥਾਵਾਂ ਹਨ ਜਿਨ੍ਹਾਂ ਉੱਤੇ ਬਾਦਲ ਪਰਿਵਾਰ ਦਾ ਕਬਜ਼ਾ ਹੈ। ਬਾਦਲਾਂ ਨੇ ਆਪਣੇ ਸਿਆਸੀ ਮੁਫ਼ਾਦਾਂ ਲਈ ਇਹਨਾਂ ਸੰਸਥਾਵਾਂ ਦੀ ਐਨੀ ਦੁਰਵਰਤੋਂ ਕੀਤੀ, ਏਨੀਆਂ ਗ਼ਲਤੀਆਂ ਕੀਤੀਆਂ, ਏਨੇ ਵੱਡੇ ਗੁਨਾਹ ਤੇ ਪਾਪ ਕੀਤੇ ਕਿ ਸੰਗਤਾਂ ਵਿੱਚ ਇਹਨਾਂ ਸੰਸਥਾਵਾਂ ਦਾ ਵੱਕਾਰ ਅਤੇ ਭਰੋਸੇਯੋਗਤਾ ਖ਼ਤਮ ਹੋ ਗਈ ਹੈ। ਹੁਣ ਤਾਂ ਸਥਿਤੀ ਅਜਿਹੀ ਬਣ ਚੁੱਕੀ ਹੈ ਕਿ ਭਾਵੇਂ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਕਿਸੇ ਮੁੱਦੇ ਜਾਂ ਨੁਕਤੇ ਉੱਤੇ ਕੋਈ ਸਹੀ ਗੱਲ ਵੀ ਕਰਨ ਪਰ ਸਿੱਖ ਇਹਨਾਂ ਨੂੰ ਹੀ ਗਲਤ ਸਮਝਦੇ ਹਨ। ਅਕਾਲੀ ਦਲ ਬਾਦਲ ਤੇ ਸ਼੍ਰੋਮਣੀ ਕਮੇਟੀ ਨੇ ਸਿੱਖ ਕੌਮ ਵਿਰੁੱਧ ਵਾਰ-ਵਾਰ ਭੁਗਤ ਕੇ ਆਪਣੀ ਹੀ ਕੌਮ ਨੂੰ ਆਪਣੇ ਖ਼ਿਲਾਫ਼ ਕਰ ਲਿਆ ਹੈ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਖ਼ਾਲਸਾ ਪੰਥ ਤੇ ਪੰਜਾਬ ਨੂੰ ਪਿਆਰ ਕਰਨ ਵਾਲੇ ਸਿੱਖ, ਬਾਦਲਕਿਆਂ ਤੋਂ ਬੇਹੱਦ ਨਫ਼ਰਤ ਕਰਦੇ ਹਨ। ਬਾਦਲਕਿਆਂ ਨੇ ਤਾਂ ਆਪਣੀ ਗੰਧਲੀ ਸਿਆਸਤ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਮਹਾਨ ਰੁਤਬਾ ਵੀ ਰੋਲ ਕੇ ਰੱਖ ਦਿੱਤਾ। ਜਥੇਦਾਰ ਦਾ ਰੋਅਬ, ਸ਼ਾਨ ਅਤੇ ਸਾਖ਼ ਮਿੱਟੀ ਵਿੱਚ ਮਿਲਾ ਦਿੱਤੀ। ਅੱਜ ਕੋਈ ਸਿੱਖ, ਜਥੇਦਾਰ ਦੇ ਕਹਿਣੇ 'ਤੇ ਚੱਲਣ ਨੂੰ ਤਿਆਰ ਨਹੀਂ। ਹਰ ਸਿੱਖ ਇਸ ਗੱਲ ਨੂੰ ਸਮਝਦਾ ਹੈ ਕਿ ਜਥੇਦਾਰ, ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਆਗੂ ਓਹੀ ਕੁਝ ਕਰਦੇ ਹਨ ਜੋ ਕੁਝ ਸੁਖਬੀਰ ਸਿੰਘ ਬਾਦਲ ਹੁਕਮ ਦਿੰਦਾ ਹੈ। ਬਾਦਲਕੇ ਸਿਆਸਤ ਕਰਨ ਸੌ ਵਾਰ ਕੀ ਭਾਵੇਂ ਹਜ਼ਾਰ-ਲੱਖ ਵਾਰ ਕਰਨ ਪਰ ਘੱਟੋ-ਘੱਟ ਸਾਡੀਆਂ ਸੰਸਥਾਵਾਂ ਅਤੇ ਜਥੇਦਾਰ ਦੇ ਅਹੁਦੇ ਨੂੰ ਤਾਂ ਬਖਸ਼ ਦਿੰਦੇ, ਪਰ ਬਾਦਲਾਂ ਨੇ ਤਾਂ ਸਿੱਖ ਕੌਮ ਕੱਖਾਂ ਤੋਂ ਵੀ ਹੌਲ਼ੀ ਕਰ ਸੁੱਟੀ ਹੈ। ਸਿੱਖ ਸੰਗਤ ਵੀ ਵਿਚਾਰੀ ਕੀ ਕਰੇ, ਬਾਦਲਾਂ ਨੇ ਦੁਖੀ ਹੀ ਐਨਾ ਕਰ ਛੱਡਿਆ ਕਿ ਹੁਣ ਬਾਦਲਾਂ ਅਤੇ ਉਹਨਾਂ ਦੇ ਅਧੀਨ ਆਗੂਆਂ ਉੱਤੇ ਵਿਸ਼ਵਾਸ ਕਰਨਾ ਖੂਹ ਵਿੱਚ ਛਾਲ ਮਾਰਨ ਵਾਲ਼ੀ ਗੱਲ ਬਣ ਗਈ ਹੈ। ਸ਼੍ਰੋਮਣੀ ਕਮੇਟੀ, ਅਕਾਲੀ ਦਲ ਤੇ ਜਥੇਦਾਰ ਨੂੰ ਆਪਣੀਆਂ ਗਲਤੀਆਂ ਅਤੇ ਸਾਖ਼ ਸੁਧਾਰੇ ਬਿਨਾਂ ਤੇ ਸਿੱਖ ਸੰਗਤਾਂ ਵਿੱਚ ਭਰੋਸੇਯੋਗਤਾ ਕਾਇਮ ਕੀਤੇ ਬਿਨਾਂ ਸਿੱਖ ਕੌਮ ਦਾ ਸਾਥ ਨਹੀਂ ਮਿਲਣਾ ਉਹ ਇਸ ਹਕੀਕਤ ਨੂੰ ਸਮਝਣ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ