Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

May 07, 2026 08:23 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸ਼੍ਰੀ ਹਰਮਨਦੀਪ ਸਿੰਘ, ਐਸ.ਐਸ.ਪੀ, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਦਿਲਪ੍ਰੀਤ ਸਿੰਘ, ਐਸ ਪੀ ਸਿਟੀ ਮੋਹਾਲੀ ਦੀ ਰਹਿਨੁਮਾਈ ਹੇਠ, ਮੋਹਾਲੀ ਸ਼ਹਿਰ ਵਿੱਚ ਹੋ ਰਹੀਆ ਚੋਰ/ਸਨੈਚਿੰਗ ਦੀਆ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ ਮੁਹਿੰਮ ਚਲਾਈ ਗਈ। ਸ਼੍ਰੀ ਗੁਰਚਰਨ ਸਿੰਘ ਉਪ ਕਪਤਾਨ ਪੁਲਿਸ ਸਿਟੀ-1 ਮੋਹਾਲੀ ਅਤੇ ਇੰਸਪੈਕਟਰ ਸੁਖਬੀਰ ਸਿੰਘ ਮੁੱਖ ਅਫਸਰ ਥਾਣਾ ਫੇਸ-1 ਮੋਹਾਲੀ ਵੱਲੋ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਥਾਣਾ ਫੇਸ-1 ਮੋਹਾਲੀ, ਪੁਲਿਸ ਟੀਮ ਵੱਲੋ ਮਿਤੀ 01-05-2026 ਨੂੰ ਨਿਊ ਬੇਸ ਸਟੈਂਡ ਫੇਸ-6 ਮੋਹਾਲੀ ਵਿਖੇ ਨਾਕਾਬੰਦੀ ਕਰਕੇ ਵਿਕਰਾਂਤ ਸਿੰਘ ਠਾਕੁਰ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਤੇ ਡਾਕ ਗੰਗੋਟ ਤਹਿ ਬਰਸਰ, ਜ਼ਿਲ੍ਹਾ ਹਮੀਰਪੁਰ (ਹਿਮਾਚਲ ਪ੍ਰਦੇਸ) ਅਤੇ ਇਸ਼ਾਂਤ ਖੰਨਾ ਉਰਫ ਇਸ਼ ਪੁੱਤਰ ਅਸ਼ੋਕ ਕੁਮਾਰ ਵਾਸੀ ਮਕਾਨ ਨੰਬਰ 2932 ਵਾਰਡ ਨੰਬਰ 15 ਨੇੜੇ ਪੱਥਰਾਂ ਵਾਲਾ ਖੂਹ ਖਰੜ, ਜ਼ਿਲ੍ਹਾ ਐਸ.ਏ.ਐਸ ਨਗਰ ਹਾਲ ਵਾਸੀ ਸਰਪੰਚ ਦੇ ਕਮਰੇ ਨੇੜੇ ਗੁਰਦੁਆਰਾ ਸਾਹਿਬ ਪਿੰਡ ਦਾਊ ਜ਼ਿਲ੍ਹਾ ਐਸ.ਏ.ਐਸ ਨਗਰ ਨੂੰ ਕਾਬੂ ਕਰਕੇ, ਉਨ੍ਹਾਂ ਦੇ ਕਬਜ਼ੇ ਵਿੱਚੋਂ ਚੋਰੀ ਕੀਤੀ ਸਕੂਟਰੀ ਨੰਬਰ PB-23S-4795 ਮਾਰਕਾ ਟੀ.ਵੀ.ਐਸ ਸਕੂਟੀ ਰੰਗ ਚਿੱਟਾ ਬਰਾਮਦ ਕੀਤੀ ਗਈ। ਜਿਸ ਤੇ ਮੁਕਦਮਾ ਨੰਬਰ. 89 ਮਿਤੀ :-01-05-2026 ਅ/ਧ  303, BNS ਥਾਣਾ ਫੇਸ-1 ਮੋਹਾਲੀ ਰਜਿਸਟਰ ਕੀਤਾ ਗਿਆ ਸੀ ਅਤੇ ਦੋਸ਼ੀਆ ਨੂੰ ਗ੍ਰਿਫਤਾਰ ਕਰਕੇ ਪੁਲਿਸ ਰਿਮਾਂਡ ਤਹਿਤ ਪੰਕਜ ਪੁਤਰ ਰਾਧੇ ਸਾਮ ਵਾਸੀ ਪਿੰਡ ਸ਼ਾਹਪੁਰ ਜ਼ਿਲ੍ਹਾ ਕਾਂਗੜਾ, ਹਿਮਾਚਲ ਪ੍ਰਦੇਸ਼ ਥਾਣਾ ਸ਼ਾਹਪੁਰ ਉਮਰ 24 ਸਾਲ ਹਾਲ ਵਾਸੀ ਮਕਾਨ ਨੰਬਰ ਐਚ.ਐਲ 165 ਦੂਜੀ ਮੰਜਿਲ ਫੇਜ-1 ਮੋਹਾਲੀ ਤੇ ਸੰਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਸਮਸ਼ਪੁਰ ਸਿੰਘਾਂ ਤਹਿਸੀਲ ਖਮਾਣੋਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ ਬਤੌਰ ਦੋਸ਼ੀ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਵੱਖ ਵੱਖ ਥਾਵਾਂ ਤੋਂ ਚੋਰੀ ਕੀਤੇ ਮੋਟਰਸਾਇਕਲ ਬਿਨਾ ਨੰਬਰ ਪਲੇਟ ਮਾਰਕਾ ਪਲਸਰ ਰੰਗ ਕਾਲਾ, ਮੋਟਰਸਾਇਕਲ ਬਿਨਾ ਨੰਬਰ ਪਲੇਟ ਮਾਰਕਾ ਸੀ.ਡੀ ਡਿਲਕਸ ਰੰਗ ਕਾਲਾ, ਇੱਕ ਮੋਟਰਸਾਇਕਲ ਨੰਬਰ PB-65-AB-7297 ਮਾਰਕਾ ਸਪਲੈਡਰ ਰੰਗ ਕਾਲਾ, ਐਕਟਿਵਾ ਬਿਨਾ ਨੰਬਰ ਪਲੇਟ ਰੰਗ ਕਾਲਾ ਅਤੇ ਇੱਕ ਕਾਰ ਨੰਬਰ PB-50-B-6395 ਮਾਰਕਾ ਅਲਟੋ ਬ੍ਰਾਮਦ ਕੀਤੇ ਗਏ। ਜਿਸ ਤੇ ਮੁਕੱਦਮਾ ਹਜਾ ਵਿੱਚ ਜੁਰਮ ਅ/ਧ 3(5),317(2) ਬੀ.ਐਨ.ਐਸ ਦਾ ਵਾਧਾ ਕੀਤਾ ਗਿਆ।

ਦੋਸ਼ੀਆਂ ਵਿਕਰਾਂਤ ਸਿੰਘ, ਇਸ਼ਾਂਤ ਖੰਨਾ, ਪੰਕਜ ਅਤੇ ਸੰਦੀਪ ਸਿੰਘ ਪਾਸੋਂ ਹੋਈਆਂ ਬਰਾਮਦਗੀਆਂ-

1. ਕੁੱਲ 03 ਮੋਟਰਸਾਇਕਲ

2. ਕੁੱਲ 02 ਸਕੂਟਰਾਂ

3. 01 ਆਲਟੋ ਕਾਰ
 

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ