ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ
May 07, 2026 08:26 PM

Rozana Sehaj times
ਕੋਟਕਪੂਰਾ : ਆਈ.ਏ.ਐਸ. ਅਧਿਕਾਰੀ ਸ੍ਰੀ ਰਾਹੁਲ ਚਾਬਾ ਨੇ ਅੱਜ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ, ਲੋਕ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਯੋਜਨਾਵਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਟੀਮ ਵਜੋਂ ਕੰਮ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਹਮੇਸ਼ਾਂ ਲੋਕਾਂ ਦੀ ਸੇਵਾ ਲਈ ਵਚਨਬੱਧ ਰਹੇਗਾ ਅਤੇ ਸਰਕਾਰੀ ਸੇਵਾਵਾਂ ਨੂੰ ਹੋਰ ਸੁਚੱਜੇ ਢੰਗ ਨਾਲ ਉਪਲਬਧ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹਨਾਂ ਨੂੰ ਬਾਬਾ ਫਰੀਦ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਫਰੀਦਕੋਟ ਵਿੱਚ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਤੇ ਉਹ ਪੰਜਾਬ ਸਰਕਾਰ ਤੇ ਜਿਲਾ ਵਾਸੀਆਂ ਦੀਆਂ ਉਮੀਦਾਂ ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ ਤੇ ਸਰਕਾਰੀ ਸੇਵਾਵਾਂ ਲੋਕਾਂ ਨੂੰ ਮਿਥੇ ਸਮੇਂ ਵਿੱਚ ਸੇਵਾ ਦੇ ਅਧਿਕਾਰ ਤਹਿਤ ਕਰਵਾਈਆਂ ਮੁੱਹਈਆ ਕਰਵਾਈਆ ਜਾਣਗੀਆਂ। ਇਸ ਤੋਂ ਪਹਿਲਾ ਉਹਨਾ ਨੂੰ ਫਰੀਦਕੋਟ ਵਿਖੇ ਪਹੁੰਚਣ ’ਤੇ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ। ਜਿਕਰਯੋਗ ਹੈ ਕਿ ਰਾਹੁਲ ਚਾਬਾ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸੰਗਰੂਰ ਤੋਂ ਇਲਾਵਾ ਹੋਰ ਵੱਖ ਵੱਖ ਪ੍ਰਸ਼ਾਸ਼ਿਕ ਅਹੁਦਿਆਂ ਤੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਮੌਕੇ ਡਾ. ਪ੍ਰਗਿਆ ਜੈਨ ਐਸ.ਐਸ.ਪੀ., ਸੰਦੀਪ ਮਲਹੋਤਰਾ ਵਧੀਕ ਡਿਪਟੀ ਕਮਿਸ਼ਨਰ (ਜ), ਪੁਨੀਤ ਸ਼ਰਮਾ ਐਸ.ਡੀ.ਐਮ. ਫਰੀਦਕੋਟ, ਸੁਖਰਾਜ ਸਿੰਘ ਢਿੱਲੋਂ ਐਸ.ਡੀ.ਐਮ. ਕੋਟਕਪੂਰਾ, ਵਿਕਰਮਜੀਤ ਐਸ.ਡੀ.ਐਮ. ਜੈਤੋ, ਮੈਡਮ ਲਵਪ੍ਰੀਤ ਕੌਰ ਡੀ.ਆਰ.ਓ, ਹਰਸ਼ਵੀਰ ਗੋਇਲ ਨਾਇਬ ਤਹਿਸੀਲਦਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Have something to say? Post your comment