Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

May 07, 2026 09:15 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਲੋੜਵੰਦ ਵਰਗਾਂ ਦੇ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਕੋਈ ਵੀ ਬੱਚਾ ਸਿਰਫ ਆਰਥਿਕ ਤੰਗੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਾ ਰਹੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਹਿਲੀ ਤੋਂ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 204.69 ਕਰੋੜ ਰੁਪਏ ਦੀ ਅਦਾਇਗੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਹਜ਼ਾਰਾਂ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ਨੂੰ ਮਜ਼ਬੂਤ ਆਧਾਰ ਪ੍ਰਦਾਨ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਹੀ ਉਹ ਸਭ ਤੋਂ ਵੱਡੀ ਤਾਕਤ ਹੈ ਜੋ ਕਿਸੇ ਵੀ ਬੱਚੇ ਦੀ ਕਿਸਮਤ ਬਦਲ ਸਕਦੀ ਹੈ। ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਚੁੱਕਿਆ ਹਰ ਮਜ਼ਬੂਤ ਕਦਮ ਸਮਾਜ ਦੇ ਭਵਿੱਖ ਨੂੰ ਰੌਸ਼ਨ ਬਣਾਉਂਦਾ ਹੈ। ਇਸੇ ਸੋਚ ਨਾਲ ਮਾਨ ਸਰਕਾਰ ਅਜਿਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਤਾਂ ਜੋ ਸਮਾਜ ਦੇ ਹਰ ਵਰਗ ਦੇ ਬੱਚਿਆਂ ਨੂੰ ਬਰਾਬਰ ਮੌਕੇ ਮਿਲ ਸਕਣ ਅਤੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਹ ਕਦਮ ਸਿਰਫ ਸਹੂਲਤਾਂ ਮੁਹੱਈਆ ਕਰਵਾਉਣ ਤੱਕ ਸੀਮਿਤ ਨਹੀਂ, ਸਗੋਂ ਸੂਬੇ ਵਿੱਚ ਸਮਾਜਿਕ ਬਰਾਬਰੀ, ਸਿੱਖਿਆ ਅਤੇ ਖੁਸ਼ਹਾਲੀ ਨੂੰ ਮਜ਼ਬੂਤ ਕਰਨ ਵੱਲ ਇਕ ਵੱਡੀ ਪਹਿਲ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਸਮਾਜ ਦਾ ਹਰ ਬੱਚਾ ਸਿੱਖਿਆ ਨਾਲ ਜੁੜੇਗਾ, ਆਤਮ-ਵਿਸ਼ਵਾਸ ਨਾਲ ਅੱਗੇ ਵਧੇਗਾ ਅਤੇ ਆਪਣੇ ਸੁਪਨੇ ਸਾਕਾਰ ਕਰੇਗਾ, ਤਦੋਂ ਹੀ “ਰੰਗਲਾ ਪੰਜਾਬ” ਦਾ ਸੁਪਨਾ ਸੱਚੇ ਅਰਥਾਂ ਵਿੱਚ ਸਾਕਾਰ ਹੋਵੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਸਮਾਜਿਕ ਨਿਆਂ ਅਤੇ ਸਿੱਖਿਆ ਦੇ ਖੇਤਰ ਵਿੱਚ ਲੋਕ-ਹਿਤੈਸ਼ੀ ਪਹਿਲਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਂਦੀ ਰਹੇਗੀ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ