Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ,

May 07, 2026 09:38 PM
Rozana Sehaj times
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲਾਗੂ ਕਰਨ ਦੀ ਸੋਝੀ ਅਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਕਾਨੂੰਨ ਨੂੰ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਲਈ ਇਤਿਹਾਸਕ ਕਦਮ ਦੱਸਿਆ। ਅੱਜ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਸੇਵਾ ਸੌਂਪਣ ਲਈ ਉਨ੍ਹਾਂ ਦਾ ਦਿਲ ਪਰਮਾਤਮਾ ਪ੍ਰਤੀ ਸ਼ੁਕਰਾਨੇ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭਾਗਾਂ ਵਾਲੀ ਹੈ ਕਿ ਸਾਨੂੰ ਇਹ ਇਤਿਹਾਸਕ ਕਾਨੂੰਨ ਪਾਸ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਜੋ ਭਵਿੱਖ ਵਿੱਚ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਹਿਮ ਸਿੱਧ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਸਮਾਨ ਹਨ, ਜਿਨ੍ਹਾਂ ਦੀ ਮਾਣ-ਮਰਿਆਦਾ ਦੀ ਕਾਇਮ ਰੱਖਣਾ ਸਾਡਾ ਸਮੂਹਿਕ ਫਰਜ਼ ਹੈ। ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਮਿਸਾਲੀ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਫ਼ਿਰਕੂ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਭੰਗ ਕਰਨ ਦੇ ਉਦੇਸ਼ ਨਾਲ ਰਚੀ ਗਈ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ। ਮੁੱਖ ਮੰਤਰੀ ਨੇ ਪੁਸ਼ਟੀ ਕੀਤੀ ਕਿ ਇਹ ਕਾਨੂੰਨ ਇੰਨੀ ਸਮਝਦਾਰੀ ਤੇ ਸਖ਼ਤੀ ਨਾਲ ਬਣਾਇਆ ਗਿਆ ਹੈ ਕਿ ਦੋਸ਼ੀ ਠਹਿਰਾਏ ਗਏ ਵਿਅਕਤੀ ਨੂੰ ਮਰਨ ਤੱਕ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਮੰਨੇ-ਪ੍ਰਮੰਨੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਸ ਕਾਨੂੰਨ ਦਾ ਖਰੜਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਅਜਿਹੀਆਂ ਘਟਨਾਵਾਂ ਵਿਰੁੱਧ ਮਜ਼ਬੂਤ ਵਿਵਸਥਾ ਵਜੋਂ ਕੰਮ ਕਰੇਗਾ ਅਤੇ ਕੋਈ ਵੀ ਭਵਿੱਖ ਵਿੱਚ ਅਜਿਹਾ ਅਪਰਾਧ ਕਰਨ ਦੀ ਹਿੰਮਤ ਵੀ ਨਹੀਂ ਕਰੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੁਨੀਆ ਭਰ ਦੇ ਲੋਕਾਂ ਅਤੇ ਸਿੱਖ ਸੰਗਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਗਏ ਇਸ ਕਾਨੂੰਨ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਿੱਥੇ ਸਮੁੱਚੀ ਸਿੱਖ ਸੰਗਤ ਨੇ ਇਸ ਕਾਨੂੰਨ ਦਾ ਸਵਾਗਤ ਕੀਤਾ ਹੈ, ਸ਼੍ਰੋਮਣੀ ਕਮੇਟੀ ਦੇ ਆਕਾਵਾਂ ਨੇ ਇਸ ਦਾ ਵਿਰੋਧ ਕੀਤਾ ਹੈ ਕਿਉਂਕਿ ਬੇਅਦਬੀ ਨਾਲ ਸਬੰਧਤ ਘਟਨਾਵਾਂ ਨਾਲ ਖੁਦ ਉਹ ਜੁੜੇ ਹੋਏ ਹਨ।
ਚਾਰ ਰੋਜ਼ਾ "ਸ਼ੁਕਰਾਨਾ ਯਾਤਰਾ" ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਤਿਹਾਸਕ ਕਾਨੂੰਨ ਪਾਸ ਕਰਨ ਦੀ ਸਮਰੱਥਾ ਅਤੇ ਸੋਝੀ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨ ਲਈ ਯਾਤਰਾ 'ਤੇ ਨਿਕਲੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਇਹ ਯਾਤਰਾ 9 ਮਈ ਤੱਕ ਜਾਰੀ ਰਹੇਗੀ ਅਤੇ ਯਾਤਰਾ ਦੌਰਾਨ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਦਰਸ਼ਨ-ਦੀਦਾਰ ਕਰਨਗੇ।
ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਇੱਕੋ ਇੱਕ ਉਦੇਸ਼ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਹੈ, ਜਿਨ੍ਹਾਂ ਨੇ ਸਾਨੂੰ ਮਨੁੱਖਤਾ ਅਤੇ ਪੰਜਾਬ ਦੀ ਸੇਵਾ ਲਈ ਇਹ ਵੱਡੀ ਤੇ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੇਜ਼ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦਾ ਦਿਲੋਂ ਧੰਨਵਾਦ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਦੀ ਸੰਗਤ ਯਾਤਰਾ ਦਾ ਨਿੱਘਾ ਸਵਾਗਤ ਕਰ ਰਹੀ ਹੈ ਕਿਉਂਕਿ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਅਤੇ ਸਤਿਕਾਰ ਲਈ ਸਖ਼ਤ ਤੇ ਪ੍ਰਭਾਵਸ਼ਾਲੀ ਕਾਨੂੰਨ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਕੈਬਨਿਟ ਅਤੇ ਪੰਜਾਬ ਵਿਧਾਨ ਸਭਾ ਦੋਵਾਂ ਨੇ ਸਰਬਸੰਮਤੀ ਨਾਲ ਇਸ ਕਾਨੂੰਨ ਨੂੰ ਪ੍ਰਵਾਨਗੀ ਦਿੱਤੀ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼