Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

May 07, 2026 09:52 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 585 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 107ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 323 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,360 ਹੋ ਗਈ ਹੈ। ਇਸ ਤੋਂ ਇਲਾਵਾ 123 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 44 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਸੂਹ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 432ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 114 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋਗ੍ਰਾਮ ਹੈਰੋਇਨ, 75 ਕਿਲੋ ਭੁੱਕੀ, 271 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3625 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 432 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,932 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ