Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

May 07, 2026 09:59 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਸਬੰਧੀ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਟਾਫ਼ ਲਈ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਸੈਸ਼ਨ ਦੀ ਅਗਵਾਈ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਕੀਤੀ ਗਈ। ਸੈਸ਼ਨ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਨਲਾਈਨ ਸਵੈ-ਗਣਨਾ ਪੋਰਟਲ ਰਾਹੀਂ ਆਪਣਾ ਅਤੇ ਆਪਣੇ ਪਰਿਵਾਰ ਦਾ ਡਾਟਾ ਅਪਲੋਡ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਪੋਰਟਲ ਦੀ ਵਰਤੋਂ ਕਰਕੇ ਜਾਣਕਾਰੀ ਭਰਨ ਸਬੰਧੀ ਵਿਹਾਰਕ ਸਹਾਇਤਾ ਵੀ ਪ੍ਰਦਾਨ ਕੀਤੀ ਗਈ। ਇਸ ਮੌਕੇ ਦੱਸਿਆ ਗਿਆ ਕਿ ਕੋਈ ਵੀ ਨਾਗਰਿਕ 14 ਮਈ ਤੱਕ ਇਸ ਆਨਲਾਈਨ ਪੋਰਟਲ ਦੀ ਵਰਤੋਂ ਕਰਕੇ ਆਪਣੇ ਪਰਿਵਾਰ ਦੀ ਸਵੈ-ਗਣਨਾ ਸਬੰਧੀ ਜਾਣਕਾਰੀ ਅਪਲੋਡ ਕਰ ਸਕਦਾ ਹੈ। ਇਸ ਤੋਂ ਬਾਅਦ 15 ਮਈ ਤੋਂ 13 ਜੂਨ ਤੱਕ ਜਨਗਣਨਾ 2027 ਦੇ ਪਹਿਲੇ ਪੜਾਅ ਤਹਿਤ ਗਣਨਾਕਾਰ ਘਰ-ਘਰ ਜਾ ਕੇ ਵੇਰਵਿਆਂ ਦੀ ਪੁਸ਼ਟੀ ਕਰਨਗੇ। ਸਹਾਇਕ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਂਦਿਆਂ ਆਪਣੀ ਜਨਗਣਨਾ ਸਬੰਧੀ ਜਾਣਕਾਰੀ ਖੁਦ ਆਨਲਾਈਨ ਅਪਲੋਡ ਕਰਨ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਬਹੁਤ ਹੀ ਆਸਾਨ ਹੈ ਅਤੇ ਮੋਬਾਈਲ ਫ਼ੋਨ ਰਾਹੀਂ ਵੀ ਆਸਾਨੀ ਨਾਲ ਪੂਰੀ ਕੀਤੀ ਜਾ ਸਕਦੀ ਹੈ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ