Thursday, October 01, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

May 07, 2026 10:04 PM
Rozana Sehaj times

ਲਾਲੜੂ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਲੈਹਲੀ ਵਿਖੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਨਵੇਂ ਪਾਣੀ ਦੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਰਾਹੀਂ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਇਸ ਨਵੇਂ ਟਿਊਬਵੈੱਲ ਨੂੰ ਸਥਾਪਿਤ ਕੀਤਾ ਜਾਵੇਗਾ, ਜਿਸ ਨਾਲ ਪਿੰਡ ਵਾਸੀਆਂ ਨੂੰ ਪੀਣ ਲਈ ਸਾਫ਼-ਸੁਥਰਾ ਪਾਣੀ ਉਪਲਬਧ ਹੋ ਸਕੇਗਾ।  ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਣੀ ਵਰਗੀ ਅਤਿ-ਜ਼ਰੂਰੀ ਸਹੂਲਤ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪਿੰਡ ਲੈਹਲੀ ਵਿੱਚ ਨਵੇਂ ਟਿਊਬਵੈੱਲ ਦੀ ਸਥਾਪਨਾ ਨਾਲ ਇਲਾਕੇ ਵਿੱਚ ਪਾਣੀ ਦੀ ਸਪਲਾਈ ਹੋਰ ਸੁਚਾਰੂ ਹੋਵੇਗੀ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਟੀਮ, ਸਥਾਨਕ ਪਿੰਡ ਵਾਸੀ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਰਹੇ।

Have something to say? Post your comment

 

More in Chandigarh

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ