Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

May 07, 2026 10:07 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਦੇ ਸਾਂਝੇ ਉਪਰਾਲੇ ਤਹਿਤ ਅੱਜ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ ਕੀਤੀਆਂ ਗਈਆਂ। ਇਸ ਸਬੰਧੀ ਆਯੋਜਿਤ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਕੀਤੇ ਜਾਣ ਵਾਲੇ ਅਜਿਹੇ ਉਪਰਾਲੇ ਸਮਾਜ ਵਿੱਚ ਸਹਿਯੋਗ ਅਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਫਿਊਨਰਲ ਵੈਨਾਂ ਦੀ ਉਪਲਬਧਤਾ ਨਾਲ ਲੋੜਵੰਦ ਪਰਿਵਾਰਾਂ ਨੂੰ ਸੰਕਟ ਦੀ ਘੜੀ ਵਿੱਚ ਵੱਡੀ ਸਹੂਲਤ ਮਿਲੇਗੀ। ਇਹ ਦੋਨੋਂ ਫਿਊਨਰਲ ਵੈਨਾਂ ਮਿਊਸਿਂਪਲ ਕਮੇਟੀ ਖਰੜ ਨੂੰ ਸੌਂਪੀਆਂ ਗਈਆਂ ਹਨ ਅਤੇ ਕਮੇਟੀ ਵੱਲੋਂ ਆਪਣੇ ਪੱਧਰ ਤੇ ਇਨ੍ਹਾਂ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਬਹੁਤ ਹੀ ਚੰਗਾ ਉਪਰਾਲਾ ਹੈ, ਇਹ ਇੱਕ ਅਜਿਹੀ ਸੇਵਾ ਹੈ ਜਦੋਂ ਤੱਕ ਕੋਈ ਵੀ ਐੱਨ.ਜੀ.ਓ ਦਾ ਸਹਿਯੋਗ ਨਾ ਹੋਵੇ ਤਾਂ ਇਹ ਸੇਵਾ ਪੂਰੀ ਨਹੀਂ ਹੋ ਸਕਦੀ। ਉਹ ਇਸ ਭੇਟ ਲਈ ਰੋਟਰੀ ਕਲੱਬ ਖਰੜ ਅਤੇ ਮਿਊਂਸਿਪਲ  ਕਮੇਟੀ ਖਰੜ ਦਾ ਬਹੁਤ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਦੋ ਫਿਊਨਰਲ ਵੈਨਜ਼ ਭੇਟ ਕੀਤੀਆਂ ਜੋ ਕਿ ਐਂਬੂਲੈਂਸ ਦੇ ਤੌਰ ਤੇ ਅਤੇ ਮ੍ਰਿਤਕ ਸਰੀਰ ਦੀ ਸਾਂਭ ਸੰਭਾਲ ਲਈ ਫਰਿਜ਼ਰ ਦੇ ਤੌਰ ਤੇ ਵੀ ਵਰਤੋਂ ਵਿੱਚ ਲਿਆਂਦੀਆਂ ਜਾ ਸਕਦੀਆਂ ਹਨ। ਇਹ ਵੈਨਾਂ ਖਰੜ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਦੀ ਸਹਾਇਤਾ ਲਈ ਸਮਰਪਿਤ ਕੀਤੀਆਂ ਗਈਆਂ ਹਨ ਤਾਂ ਜੋ ਲੋੜ ਦੇ ਸਮੇਂ ਪਰਿਵਾਰਾਂ ਨੂੰ ਸਹੂਲਤ ਮਿਲ ਸਕੇ। ਇਸ ਮੌਕੇ ਗੁਰਮੀਤ ਸਿੰਘ ਐੱਸ.ਡੀ.ਐੱਮ ਖਰੜ, ਰੋਟਰੀ ਕਲੱਬ ਖਰੜ ਦੇ ਪ੍ਰਧਾਨ ਹਿੰਮਤ ਸਿੰਘ, ਸਕੱਤਰ ਸੁਖਵਿੰਦਰ ਸਿੰਘ ਲੋਂਗੀਆ ਅਤੇ ਪ੍ਰੋਜੈਕਟ ਚੇਅਰਮੈਨ  ਕਮਲਦੀਪ ਸਿੰਘ ਟਿਵਾਣਾ, ਹਰਿੰਦਰਪਾਲ ਸਿੰਘ ਸਟੇਜ ਸਕੱਤਰ ਹਾਜਰ ਸਨ।

 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ