Monday, November 23, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Majha

’ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਨ ਲਈ ਮਾਝਾ ਭਰ ‘ਚ ਲੋਕ ਸੜਕਾਂ 'ਤੇ ਉਤਰੇ

May 07, 2026 10:22 PM
Rozana Sehaj times
ਅੰਮ੍ਰਿਤਸਰ/ਜਲੰਧਰ : ਪੰਜਾਬ ਵਿੱਚ ਜਨਤਕ ਭਾਗੀਦਾਰੀ ਅਤੇ ਭਾਵਨਾਤਮਕ ਧਾਰਮਿਕ ਉਤਸ਼ਾਹ ਦਾ ਅਨੋਖਾ ਦ੍ਰਿਸ਼ ਦੇਖਣ ਨੂੰ ਮਿਲਿਆ ਜਦੋਂ ਮਾਝਾ ਖੇਤਰ ਵਿੱਚ ਹਜ਼ਾਰਾਂ ਲੋਕ ਮੁੱਖ ਮੰਤਰੀ ਸਾਹਿਬ ਦੀ "ਸ਼ੁਕਰਾਨਾ ਯਾਤਰਾ" ਦੇ ਦੂਜੇ ਦਿਨ ਉਨ੍ਹਾਂ ਦੇ ਸਵਾਗਤ ਲਈ ਸੜਕਾਂ 'ਤੇ ਉਤਰ ਆਏ। ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਪਾਸ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ਼ੁਰੂ ਕੀਤੀ ਗਈ ਹੈ। ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਦਿਨ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਦੇਸ਼ ਦਾ ਸਭ ਤੋਂ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਦਾ ਮੌਕਾ ਬਖਸ਼ਿਆ। ਅੰਮ੍ਰਿਤਸਰ, ਰਈਆ, ਕਰਤਾਰਪੁਰ, ਆਦਮਪੁਰ ਅਤੇ ਮਾਝੇ ਦੇ ਹੋਰ ਹਿੱਸਿਆਂ ਵਿੱਚ ਯਾਤਰਾ ਦੌਰਾਨ, ਲੋਕ  ਵੱਡੀ ਗਿਣਤੀ ਵਿੱਚ ਸੜਕਾਂ 'ਤੇ ਇਕੱਠੇ ਹੋਏ ਅਤੇ ਮੁੱਖ ਮੰਤਰੀ ਦੇ ਕਾਫਲੇ ‘ਤੇ ਫੁੱਲਾਂ ਦੀ ਵਰਖਾ ਕੀਤੀ ਤੇ ਉਨ੍ਹਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਲੋਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਲਈ ਇਸ ਕਾਨੂੰਨ ਦਾ ਇਤਿਹਾਸਕ ਕਦਮ ਵਜੋਂ ਸਵਾਗਤ ਕੀਤਾ। ਯਾਤਰਾ ਦੌਰਾਨ ਖੁੱਲ੍ਹੀ ਸਨਰੂਫ਼ ਗੱਡੀ ਵਿੱਚ ਸਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਖ-ਵੱਖ ਥਾਵਾਂ 'ਤੇ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਲੋਕਾਂ ਨੇ ਉਨ੍ਹਾਂ ਨੂੰ ਹਾਰ ਪਹਿਨਾਏ ਤੇ ਕਾਨੂੰਨ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਦੌਰਾਨ ਮੁੱਖ ਮੰਤਰੀ ਦੇ ਕਾਫਲੇ 'ਤੇ ਫੁੱਲਾਂ ਦੀ ਵਰਖਾ ਕੀਤੀ।
ਯਾਤਰਾ ਦੌਰਾਨ ਇਕੱਠਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲੇ ਹੁਣ ਸਜ਼ਾ ਤੋਂ  ਬਚ ਨਹੀਂ ਸਕਣਗੇ। ਉਨ੍ਹਾਂ ਕਿਹਾ ਕਿ ਨਵਾਂ ਕਾਨੂੰਨ ਐਫਆਈਆਰ ਦਰਜ ਹੋਣ ਤੋਂ ਬਾਅਦ ਜ਼ਮਾਨਤ ਨਾ ਮਿਲਣ ਨੂੰ ਯਕੀਨੀ ਬਣਾਉਂਦਾ ਹੈ, ਜਿਸ ਵਿੱਚ ਸਜ਼ਾ ਘੱਟੋ-ਘੱਟ 10 ਸਾਲ ਦੀ ਕੈਦ ਤੋਂ ਲੈ ਕੇ ਮਰਨ ਤੱਕ ਉਮਰ ਕੈਦ ਤੱਕ ਹੈ ਅਤੇ 50 ਲੱਖ ਰੁਪਏ ਤੱਕ ਦਾ ਜੁਰਮਾਨਾ ਹੈ। ਇਸ ਤੋਂ ਪਹਿਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਜ਼ਿੰਮੇਵਾਰ ਲੋਕ ਆਜ਼ਾਦ ਘੁੰਮਦੇ ਰਹਿੰਦੇ ਸਨ, ਜਿਸ ਨਾਲ ਪੰਥ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ। ਹੁਣ ਕੋਈ ਵੀ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ। ਯਾਤਰਾ ਨੂੰ ਰਾਜਨੀਤਿਕ ਦੀ ਬਜਾਏ ਅਧਿਆਤਮਿਕ ਸਫ਼ਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਦੁਨੀਆ ਭਰ ਦੀ ਸਮੁੱਚੀ ਸਿੱਖ ਸੰਗਤ ਨੇ ਕਾਨੂੰਨ ਦਾ ਦਿਲੋਂ ਸਵਾਗਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਕਾਨੂੰਨ ਦਾ ਵਿਰੋਧ ਕਰਨ ਲਈ ਬਾਦਲ ਪਰਿਵਾਰ ਤੇ ਅਕਾਲੀਆਂ ਤੇ ਨਿਸ਼ਾਨਾ ਸਾਧਦਿਆਂ ਕਿਹਾ,"ਪੂਰੀ ਸੰਗਤ ਨੇ ਕਾਨੂੰਨ ਨੂੰ ਸਵੀਕਾਰ ਕੀਤਾ ਹੈ; ਸਿਰਫ਼ ਇੱਕ ਪਰਿਵਾਰ ਇਸਦਾ ਵਿਰੋਧ ਕਰ ਰਿਹਾ ਹੈ," । ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਇੱਕ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ, ਜਿਸਦਾ ਉਦੇਸ਼ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਮੁਹੱਬਤ ਨੂੰ ਭੰਗ ਕਰਨਾ ਹੈ। ਪੰਜਾਬ ਦੀ ਏਕਤਾ ਦੀ ਪਰੰਪਰਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੰਡ ਪਾਊ ਰਾਜਨੀਤੀ ਸੂਬੇ ਵਿੱਚ ਕਦੇ ਵੀ ਸਫਲ ਨਹੀਂ ਹੋਵੇਗੀ। ਉਹਨਾਂ ਕਿਹਾ,"ਪੰਜਾਬ ਦੀ ਮਿੱਟੀ ਉਪਜਾਊ ਹੈ ਅਤੇ ਇੱਥੇ ਹਰ ਬੀਜ ਉੱਗਦਾ ਹੈ, ਪਰ ਇਸ ਧਰਤੀ 'ਤੇ ਨਫ਼ਰਤ ਦਾ ਬੀਜ ਕਦੇ ਵੀ ਨਹੀਂ ਪੁੰਗਰ ਸਕਦਾ। ਭਾਜਪਾ ਅਤੇ ਅਕਾਲੀ ਸਿੱਖਾਂ ਅਤੇ ਹਿੰਦੂਆਂ ਨੂੰ ਵੰਡਣਾ ਚਾਹੁੰਦੇ ਹਨ, ਪਰ ਪੰਜਾਬੀ ਕਦੇ ਵੀ ਅਜਿਹਾ ਨਹੀਂ ਹੋਣ ਦੇਣਗੇ,"I ਭਾਜਪਾ 'ਤੇ ਹੋਰ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ 'ਤੇ ਵਾਰ-ਵਾਰ ਪੰਜਾਬ ਵਿਰੋਧੀ ਫੈਸਲੇ ਲੈਣ ਦਾ ਦੋਸ਼ ਲਗਾਇਆ, ਜਿਸ ਵਿੱਚ ਕਿਸਾਨ ਅੰਦੋਲਨ ਦੌਰਾਨ   700 ਤੋਂ ਵੱਧ ਕਿਸਾਨਾਂ ਦੇ ਆਪਣੀਆਂ ਜਾਨਾਂ ਗੁਆਉਣ ਦਾ ਜ਼ਿਕਰ ਵੀ ਸ਼ਾਮਿਲ ਸੀ ।  ਉਨ੍ਹਾਂ ਨੇ ਕੇਂਦਰ ਤੇ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਦਰਿਆਈ ਪਾਣੀਆਂ 'ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦਾ ਵੀ ਦੋਸ਼ ਲਗਾਇਆ। ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕਿਆਂ ਦਾ ਹਵਾਲਾ ਦਿੰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਡਰ ਅਤੇ ਅਸਥਿਰਤਾ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਦਰਸਾਉਂਦੀਆਂ ਹਨ। ਪਿਛਲੇ ਚਾਰ ਸਾਲਾਂ ਦੌਰਾਨ ਆਪਣੀ ਸਰਕਾਰ ਦੇ ਕੰਮਾਂ ਨੂੰ ਗਿਣਾਉਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 65,000 ਤੋਂ ਵੱਧ ਸਰਕਾਰੀ ਨੌਕਰੀਆਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ, ਨਹਿਰਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਵਿਸ਼ਵ ਪੱਧਰੀ ਸਕੂਲ ਅਤੇ ਹਸਪਤਾਲ ਬਣਾਏ ਜਾ ਰਹੇ ਹਨ ਅਤੇ ਹਰ ਪਰਿਵਾਰ ਹੁਣ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਦਾ ਹੱਕਦਾਰ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਬੇਅਦਬੀ ਵਿਰੋਧੀ ਕਾਨੂੰਨ ਤੋਂ ਬਾਅਦ, ਪੰਜਾਬ ਸਰਕਾਰ ਜਲਦੀ ਹੀ ਇੱਕ ਸਖ਼ਤ ਨਸ਼ਾ ਵਿਰੋਧੀ ਕਾਨੂੰਨ ਲਿਆਏਗੀ ਜਿਸ ਤਹਿਤ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ।
 

Have something to say? Post your comment

More in Majha

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਪੰਜਾਬ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜਹਾਜ਼ ਵਿੱਚੋਂ ਮੁਸਕਰਾਉਂਦੇ ਚਿਹਰੇ ਵਾਲੀ ਤਸਵੀਰ ਆਈ ਸਾਹਮਣੇ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼