Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਕਿਸਾਨਾਂ ਨੇ ਚੰਡੀਗੜ੍ਹ ਰੈਲੀ ਨੂੰ ਲੈਕੇ ਵਿੱਢੀ ਲਾਮਬੰਦੀ 

May 07, 2026 10:22 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕਿਰਤੀ ਕਿਸਾਨ ਯੂਨੀਅਨ ਨੇ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਨੂੰ ਲੈਕੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਸੁਨਾਮ ਹਲਕੇ ਦੇ ਪਿੰਡਾਂ ਢੱਡਰੀਆਂ, ਸਾਹੋਕੇ , ਤਕੀਪੁਰ ਵਿਖੇ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਮੈਂਬਰੀ ਖਤਮ ਕਰਨ ਅਤੇ ਪੰਜਾਬ ਦੇ ਪਾਣੀਆਂ ਦੇ ਮਾਮਲਿਆਂ ਬਾਰੇ 15 ਮਈ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਸਬੰਧੀ ਪ੍ਰੇਰਿਤ ਕੀਤਾ ਗਿਆ।  ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ,ਜ਼ਿਲ੍ਹਾ ਆਗੂ ਅਵਤਾਰ ਸਿੰਘ ਸਾਹੋਕੇ ਅਤੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸ਼ੁਰੂ ਤੋਂ ਹੀ ਪੰਜਾਬ ਨਾਲ ਪਾਣੀਆਂ ਦੇ ਮਾਮਲੇ ਤੇ ਧੱਕਾ ਕੀਤਾ ਹੈ ਅਤੇ ਮੌਜੂਦਾ ਬੀਜੇਪੀ ਸਰਕਾਰ ਨੇ ਭਾਖੜਾ ਵਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਮੈਂਬਰੀ ਖਤਮ ਕਰਕੇ ਪੂਰਨ ਰੂਪ ਵਿੱਚ ਪਾਣੀਆਂ ਤੇ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਨੂੰ ਪੰਜਾਬ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਵਿੱਚ ਕਿਸਾਨਾਂ ਦੇ ਹੱਦ ਕਰਜ਼ੇ ਵਧਾਉਣ ਲਈ ਚਿੱਠੀ ਜਾਰੀ ਕੀਤੀ ਸੀ ਪਰ ਕਿਸਾਨਾਂ ਨੂੰ ਬੈਂਕਾਂ ਵੱਲੋਂ ਵਧਾਏ ਹੋਏ ਹੱਦ ਕਰਜੇ ਨਹੀਂ ਦਿੱਤੇ ਜਾ ਰਹੇ ਇਹ ਹੱਦ ਕਰਜੇ ਫੌਰੀ ਜਾਰੀ ਕੀਤੇ ਜਾਣ , ਜਿੰਨ੍ਹਾਂ ਕਿਸਾਨਾਂ ਨੇ ਸਭਾਵਾਂ ਵਿੱਚ ਬਕਾਏ ਉਤਾਰ ਦਿੱਤੇ ਹਨ ਉਹਨਾਂ ਨੂੰ ਫੌਰੀ ਪੈਸੇ ਦਿੱਤੇ ਜਾਣ, ਆਗੂਆਂ ਨੇ ਕਿਹਾ ਕਿ ਇਲਾਕੇ ਵਿੱਚ ਜੋ ਕਿਸਾਨਾਂ ਦੀ ਸਬਜ਼ੀਆਂ ਤੇ ਮੱਕੀ ਦੀ ਫਸਲ ਨੂੰ ਜੰਗਲੀ ਸੂਰਾਂ ਵੱਲੋਂ ਬਰਬਾਦ ਕੀਤਾ ਜਾ ਰਿਹਾ ਹੈ।ਇਸ ਮਸਲੇ ਤੇ ਵੀ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਕੀਤਾ ਜਾਵੇਗਾ। ਵੱਖ-ਵੱਖ ਪਿੰਡਾਂ ਵਿੱਚੋਂ ਕਿਸਾਨਾਂ ਨੇ ਰੈਲੀਆਂ ਦੌਰਾਨ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਰੈਲੀ ਵਿੱਚ ਸ਼ਾਮਿਲ ਹੋਣ ਦਾ ਭਰੋਸਾ ਦਿੱਤਾ। ਇਸ ਮੌਕੇ ਸਾਹਿਬ ਸਿੰਘ ਤਕੀਪੁਰ,ਸੋਹਣ ਸਿੰਘ ਸਾਹੋਕੇ, ਹਰਦੇਵ ਸਿੰਘ ਦੁਲਟ,ਭੋਲਾ ਸਿੰਘ ਪਨਾਂਚ , ਜੋਗਾ ਸਿੰਘ,ਬਲਵਿੰਦਰ ਸਿੰਘ ਢੱਡਰੀਆਂ,ਤੇਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਆਗੂ ਹਾਜ਼ਰ ਸਨ।

Have something to say? Post your comment

 

More in Malwa

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ

ਨਿਸ਼ਕਾਮ ਸੇਵਾ ਸੰਮਤੀ ਵੱਲੋਂ 275ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਰੋਹ ਆਯੋਜਿਤ ਮੁੱਖ ਮਹਿਮਾਨਾਂ ਨੇ ਰਾਸ਼ਨ ਨਾਲ ਭਰੀਆਂ ਵਾਹਨੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ