ਸੁਨਾਮ : ਰੇਲਵੇ ਲਾਈਨ ਪਾਰ ਕਰਦਿਆਂ ਲਪੇਟ ਵਿੱਚ ਆਏ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਸੁਨਾਮ ਰੇਲਵੇ ਸਟੇਸ਼ਨ ਦੀ ਜੀ ਆਰ ਪੀ ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਅਜੇ ਕੁਮਾਰ ਨੇ ਦੱਸਿਆ ਕਿ ਰਵੀ ਸ਼ਰਮਾ (38) ਵਾਸੀ ਸੁਨਾਮ ਜਿਉਂ ਹੀ ਬੀਤੀ ਰਾਤ ਕਰੀਬ ਪੌਣੇ ਕੁ ਅੱਠ ਵਜੇ ਰੇਲਵੇ ਲਾਈਨ ਪਾਰ ਕਰਨ ਲੱਗਿਆ ਤਾਂ ਲੋਹੀਆਂ ਖਾਸ ਤੋਂ ਰਾਏ ਸੁਹੇਲਾ ਜਾ ਰਹੀ ਸਰਬੱਤ ਦਾ ਭਲਾ ਐਕਸਪ੍ਰੈਸ ਨੇ ਅਚਾਨਕ ਉਸ ਨੂੰ ਲਪੇਟ ਵਿੱਚ ਲੈ ਲਿਆ। ਜਿਸ ਕਾਰਨ ਉਸਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਅਜੇ ਕੁਮਾਰ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਦੇ ਜੀਜਾ ਮਦਨ ਲਾਲ ਦੇ ਬਿਆਨਾਂ ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ, ਲਿਆਂਦੀ ਗਈ ਹੈ।