Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸੁਨਾਮ ਹਸਪਤਾਲ 'ਚ ਸਰਕਾਰੀ ਐਂਬੂਲੈਂਸ ਦੀ ਅਣਹੋਂਦ 

May 08, 2026 03:52 PM
ਦਰਸ਼ਨ ਸਿੰਘ ਚੌਹਾਨ
ਕਿਹਾ ਸਿਹਤ ਕ੍ਰਾਂਤੀ ਦਾ ਨਿਕਲ ਰਿਹਾ ਜਨਾਜ਼ਾ
ਨਿੱਜੀ ਸੰਸਥਾ ਨੇ ਐਂਬੂਲੈਂਸ ਦੇਣ ਦੀ ਕੀਤੀ ਪੇਸ਼ਕਸ਼ 
ਸੁਨਾਮ : ਸੂਬੇ ਦੇ ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਜੱਦੀ ਹਲਕੇ ਸੁਨਾਮ ਦੇ ਸਰਕਾਰੀ ਹਸਪਤਾਲ ਵਿੱਚ ਐਂਬੂਲੈਂਸ ਦੀ ਅਣਹੋਂਦ ਨੂੰ ਲੈਕੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਸਰਕਾਰ ਨੂੰ ਘੇਰਦਿਆਂ ਆਖਿਆ ਕਿ ਸਿਹਤ ਕ੍ਰਾਂਤੀ ਦਾ ਦੰਡੋਰਾ ਪਿੱਟਣ ਵਾਲੀ ਸਰਕਾਰ ਦੇ ਦਾਅਵਿਆਂ ਦੀ ਫੂਕ ਨਿੱਕਲ ਗਈ ਹੈ। ਸ਼ੁੱਕਰਵਾਰ ਨੂੰ ਸੁਨਾਮ ਦੇ ਸਿਵਲ ਹਸਪਤਾਲ ਪੁੱਜੇ ਦਾਮਨ ਬਾਜਵਾ ਨੇ ਆਖਿਆ ਕਿ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਵਿਖੇ ਪਿਛਲੇ ਲਗਭਗ ਇੱਕ ਸਾਲ ਤੋਂ ਸਰਕਾਰੀ ਐਂਬੂਲੈਂਸ ਦੀ ਸਹੂਲਤ ਨਾ ਹੋਣ ’ ਕਾਰਨ ਮਰੀਜ਼ਾਂ ਨੂੰ ਪ੍ਰਾਈਵੇਟ ਐਂਬੂਲੈਂਸਾਂ ਲੈਕੇ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਦਾਮਨ ਬਾਜਵਾ ਨੇ ਕਿਹਾ ਕਿ ਇੱਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਅਤੇ ਮਸ਼ਹੂਰੀਆਂ ਕਰ ਰਹੀ ਹੈ, ਪਰ ਦੂਜੇ ਪਾਸੇ ਸਰਕਾਰੀ ਐਂਬੂਲੈਂਸ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਆਪਣੇ ਹਲਕੇ ਦੇ ਸਿਵਲ ਹਸਪਤਾਲ ਲਈ ਐਂਬੂਲੈਂਸ ਮੁੱਹਈਆ ਨਹੀਂ ਕਰਵਾ ਸਕੇ। ਉਨ੍ਹਾਂ ਆਖਿਆ ਕਿ ਦੁਖਦਾਈ ਅਤੇ ਚਿੰਤਾਜਨਕ ਗੱਲ ਇਹ ਹੈ ਕਿ ਐਮਰਜੈਂਸੀ ਹਾਲਾਤਾਂ ਵਿੱਚ ਮਰੀਜ਼ਾਂ ਨੂੰ ਸਮੇਂ ਸਿਰ ਸਹੂਲਤ ਨਹੀਂ ਮਿਲ ਰਹੀ। ਉਨ੍ਹਾਂ ਸਿਹਤ ਵਿਭਾਗ ਦੇ ਇੱਕ ਪੱਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਇੱਕ ਨਿੱਜੀ ਸੰਸਥਾ ਸਰਕਾਰੀ ਹਸਪਤਾਲ ਨੂੰ ਐਂਬੂਲੈਂਸ ਮੁੱਹਈਆ ਕਰਵਾਉਣਾ ਚਾਹੁੰਦੀ ਹੈ ਜਿਸ ਬਾਬਤ ਹਸਪਤਾਲ ਪ੍ਰਬੰਧ ਨੇ ਉੱਚ ਅਧਿਕਾਰੀਆਂ ਨੂੰ ਬਕਾਇਦਾ ਪੱਤਰ ਲਿਖਕੇ ਪ੍ਰਵਾਨਗੀ ਮੰਗੀ ਹੈ। ਅਜਿਹੇ ਵਰਤਾਰੇ ਤੋਂ ਸਪੱਸ਼ਟ ਹੋ ਗਿਆ ਹੈ ਕਿ  ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਵਿੱਚ ਵੀ ਅਸਫਲ ਰਹੀ ਹੈ। ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਅਸ਼ੋਕ ਗੋਇਲ, ਸੰਜੇ ਗੋਇਲ, ਸ਼ੰਕਰ ਬਾਂਸਲ, ਅਸ਼ਵਨੀ ਸਿੰਗਲਾ, ਰਿੰਕੂ ਆਲਮਪੁਰੀਆ, ਰਜਿੰਦਰ ਬਿੱਟੂ, ਧੀਰਜ ਗੋਇਲ ਆਦਿ ਹਾਜ਼ਰ ਸਨ।

Have something to say? Post your comment

 

More in Malwa

ਰੇਲ ਗੱਡੀ ਦੀ ਲਪੇਟ 'ਚ ਆਏ ਵਿਅਕਤੀ ਦੀ ਮੌਤ 

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕਿਸਾਨਾਂ ਨੇ ਚੰਡੀਗੜ੍ਹ ਰੈਲੀ ਨੂੰ ਲੈਕੇ ਵਿੱਢੀ ਲਾਮਬੰਦੀ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ