Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਰਾਜਿੰਦਰ ਦੀਪਾ ਨੇ ਈਡੀ ਰੇਡ ਮਾਮਲੇ 'ਚ ਮੰਗੀ ਉੱਚ ਪੱਧਰੀ ਜਾਂਚ 

May 08, 2026 05:57 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਆਮ ਆਦਮੀ ਪਾਰਟੀ ਦੇ ਆਗੂ ਦੇ ਕਰੀਬੀ ਸਹਿਯੋਗੀ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਅਤੇ ਕਰੋੜਾਂ ਰੁਪਏ ਦੀ ਕਥਿਤ ਧੋਖਾਧੜੀ ਦੇ ਮਾਮਲੇ ਨੇ ਸਿਆਸੀ ਤੂਲ ਫੜ ਲਿਆ ਹੈ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਰਾਜਿੰਦਰ ਦੀਪਾ ਅਤੇ ਬਲਾਕ ਪ੍ਰਧਾਨ ਅਤੇ ਸਾਬਕਾ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਇਸ ਮਾਮਲੇ ਵਿੱਚ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਦੀ ਜ਼ੋਰਦਾਰ ਮੰਗ ਕੀਤੀ ਹੈ।

ਸਿਰਫ਼ ਦੋਸਤੀ ਕਬੂਲਣਾ ਕਾਫ਼ੀ ਨਹੀਂ, ਲੈਣ-ਦੇਣ ਦੀ ਹੋਵੇ ਜਾਂਚ: ਦੀਪਾ 
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂਆਂ ਰਾਜਿੰਦਰ ਦੀਪਾ ਅਤੇ ਮਨੀ ਵੜ੍ਹੈਚ ਨੇ ਕਿਹਾ ਕਿ 'ਆਪ' ਆਗੂ ਨੇ ਜਨਤਕ ਤੌਰ 'ਤੇ ਇਹ ਤਾਂ ਸਵੀਕਾਰ ਕਰ ਲਿਆ ਹੈ ਕਿ ਸਬੰਧਤ ਵਿਅਕਤੀ ਨਾਲ ਉਨ੍ਹਾਂ ਦੇ ਦੋਸਤਾਨਾ ਸਬੰਧ ਹਨ, ਪਰ ਕਿਸੇ ਵੀ ਤਰ੍ਹਾਂ ਦੇ ਵਪਾਰਕ ਲੈਣ-ਦੇਣ ਜਾਂ ਬਿਜ਼ਨਸ ਪਾਰਟਨਰਸ਼ਿਪ ਤੋਂ ਇਨਕਾਰ ਕਰਦਿਆਂ ਖ਼ੁਦ ਨੂੰ ਬੇਦਾਗ਼ ਅਤੇ ਇਮਾਨਦਾਰ ਦੱਸਿਆ ਹੈ।
ਇਸ 'ਤੇ ਪਲਟਵਾਰ ਕਰਦਿਆਂ ਰਾਜਿੰਦਰ ਦੀਪਾ ਨੇ ਕਿਹਾ ਕਿ ਸਿਰਫ਼ ਦੋਸਤੀ ਦੀ ਗੱਲ ਮੰਨ ਲੈਣ ਨਾਲ ਮਾਮਲਾ ਖ਼ਤਮ ਨਹੀਂ ਹੋ ਜਾਂਦਾ, ਜਦੋਂ ਮਾਮਲਾ ਕਰੋੜਾਂ ਦੀ ਧੋਖਾਧੜੀ ਅਤੇ ਬੇਨਿਯਮੀਆਂ ਨਾਲ ਜੁੜਿਆ ਹੋਵੇ, ਤਾਂ ਇਹ ਡੂੰਘੀ ਜਾਂਚ ਦਾ ਵਿਸ਼ਾ ਬਣ ਜਾਂਦਾ ਹੈ। ਜਨਤਾ ਦੇ ਸਾਹਮਣੇ ਸੱਚ ਆਉਣਾ ਚਾਹੀਦਾ ਹੈ ਕਿ ਇਸ ਕਥਿਤ ਘੁਟਾਲੇ ਦੀਆਂ ਜੜ੍ਹਾਂ ਕਿੱਥੋਂ ਤੱਕ ਫੈਲੀਆਂ ਹੋਈਆਂ ਹਨ।"
ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇ ਦਾਅਵਿਆਂ 'ਤੇ ਚੁੱਕੇ ਸਵਾਲ
ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਾ ਦਾਅਵਾ ਕਰਨ ਵਾਲੀ ਪਾਰਟੀ ਦੇ ਸਿਖਰਲੀ ਲੀਡਰਸ਼ਿਪ ਦੇ ਕਰੀਬੀਆਂ 'ਤੇ ਜਦੋਂ ਈਡੀ ਵਰਗੀਆਂ ਕੇਂਦਰੀ ਏਜੰਸੀਆਂ ਸ਼ਿਕੰਜਾ ਕਸਦੀਆਂ ਹਨ, ਤਾਂ ਉਸ ਦੀ ਨੈਤਿਕਤਾ 'ਤੇ ਸਵਾਲ ਉੱਠਣਾ ਲਾਜ਼ਮੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਘਟਨਾਕ੍ਰਮ ਦੀ ਸਮਾਂਬੱਧ ਜਾਂਚ ਕੀਤੀ ਜਾਵੇ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ। ਕਾਂਗਰਸੀ 
ਆਗੂਆਂ ਨੇ ਸਪੱਸ਼ਟ ਕੀਤਾ ਕਿ ਜਨਤਕ ਜੀਵਨ ਵਿੱਚ ਪਾਰਦਰਸ਼ਤਾ ਬਹੁਤ ਜ਼ਰੂਰੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ