ਸੁਨਾਮ -- ਮਿਉਂਸਪਲ ਕਰਮਚਾਰੀ ਯੂਨੀਅਨ ਸੁਨਾਮ ਦੀ ਹੋਈ ਮੀਟਿੰਗ ਵਿੱਚ ਕਿਰਨਦੀਪ ਸਹੋਤਾ 'ਪਿੰਚੂ' ਨੂੰ ਸਰਬਸੰਮਤੀ ਨਾਲ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਕਰਮਚਾਰੀਆਂ ਵਿੱਚ ਉਤਸ਼ਾਹ ਦੇਖਿਆ ਜਾ ਰਿਹਾ ਹੈ। ਕਿਰਨਦੀਪ ਸਹੋਤਾ ਦੀ ਲੀਡਰਸ਼ਿਪ ਸਮਰੱਥਾ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਕਰਦੇ ਹੋਏ, ਯੂਨੀਅਨ ਮੈਂਬਰਾਂ ਨੇ ਕਿਹਾ ਕਿ ਉਹ ਅਟੁੱਟ ਦ੍ਰਿੜਤਾ ਨਾਲ ਕਰਮਚਾਰੀਆਂ ਦੇ ਹੱਕਾਂ ਲਈ ਲੜਨਗੇ। ਅਹੁਦਾ ਸੰਭਾਲਣ ਤੋਂ ਬਾਅਦ, ਨਵ-ਨਿਯੁਕਤ ਪ੍ਰਧਾਨ ਨੇ ਕਰਮਚਾਰੀਆਂ ਦੀਆਂ ਮੰਗਾਂ ਸੰਬੰਧੀ ਆਪਣੀਆਂ ਤਰਜੀਹਾਂ ਸਾਂਝੀਆਂ ਕੀਤੀਆਂ। ਜਥੇਬੰਦੀ ਦਾ ਵਾਇਸ ਪ੍ਰਧਾਨ ਮੁਨੀਸ ਚਾਵਲਾ, ਜਨਰਲ ਸੈਕਟਰੀ ਅਜੈ ਕੁਮਾਰ, ਚੇਅਰਮੈਨ ਧਰਮਪਾਲ ਲੱਲੀ ,ਸਰਪ੍ਰਸਤ ਹਰਿੰਦਰ ਕੌਰ
, ਖਜਾਨਚੀ ਮਨਪ੍ਰੀਤ ਸਿੰਘ,
ਮੁੱਖ ਸਲਾਹਕਾਰ ਧਰਮਿੰਦਰ (ਮਾਲੀ),
ਪ੍ਰੈਸ ਸਕੱਤਰ ਰਿੰਕੂ ਰਾਮ ,ਜੁਆਇੰਟ ਸੈਕਟਰੀ ਸ਼ਿਵ ਦਿਆਲ ਸਿੰਘ ( ਪੰਪ ਅਪਰੇਟਰ) ਨੂੰ ਬਣਾਇਆ ਗਿਆ ਹੈ
ਯੂਨੀਅਨ ਦੀਆਂ ਮੁੱਖ ਮੰਗਾਂ ਅਤੇ ਤਰਜੀਹਾਂ:
ਮਿਉਂਸਪਲ ਕਰਮਚਾਰੀ ਯੂਨੀਅਨ ਦੇ ਨਵੇਂ ਬਣੇ ਪ੍ਰਧਾਨ ਕਿਰਨਦੀਪ ਪਿੰਚੂ ਸਹੋਤਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ। ਉਨ੍ਹਾਂ ਦਾ ਏਜੰਡਾ ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣਾ ਮੁੱਢਲੀ ਤਰਜੀਹ ਹੋਵੇਗੀ।
ਉਨ੍ਹਾਂ ਆਖਿਆ ਕਿ ਕਰਮਚਾਰੀਆਂ ਦੀਆਂ ਤਰੱਕੀਆਂ ਨੂੰ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾਉਣਾ; 'ਬਰਾਬਰ ਕੰਮ ਬਰਾਬਰ ਤਨਖਾਹ' ਦੇ ਸਿਧਾਂਤ ਨੂੰ ਲਾਗੂ ਕਰਵਾਉਣਾ, ਇੱਕ ਸੁਰੱਖਿਅਤ ਅਤੇ ਬਿਹਤਰ ਕੰਮ ਕਰਨ ਵਾਲਾ ਵਾਤਾਵਰਣ ਪ੍ਰਦਾਨ ਕਰਨਾ ਜ਼ਰੂਰੀ ਹੋਵੇਗਾ। ਉਨ੍ਹਾਂ ਆਖਿਆ ਕਿ ਮਿਉਂਸਪਲ ਕਾਮਿਆਂ ਦਾ ਮਾਣ ਸਨਮਾਨ ਬਹਾਲ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਫਾਈਲ 07--- ਪਿੰਚੂ ਸੁਨਾਮ