Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਦਰਜਾਚਾਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਨਾਲ ਕੀਤੀ ਮੀਟਿੰਗ

May 08, 2026 06:46 PM
Rozana Sehaj times
ਕੋਟਕਪੂਰਾ : ਸਥਾਨਕ ਸਰਕਾਰਾਂ ਬ੍ਰਿਜਿੰਦਰਾ ਕਾਲਜ ਵਿੱਚ ਕੰਮ ਕਰਦੇ ਕੱਚੇ ਦਰਜਾ ਚਾਰ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਦੇ ਦਫਤਰ ਸਾਹਮਣੇ ਧਰਨਾ ਦੇਣ ਦਾ ਨੋਟਿਸ ਦਿੱਤਾ ਗਿਆ ਸੀ ਪਰ ਧਰਨੇ ਤੋਂ ਪਹਿਲਾਂ ਹੀ ਪ੍ਰਿੰਸੀਪਲ ਵੱਲ਼ੋਂ ਜਥੇਬੰਦੀ ਨੂੰ ਮੀਟਿੰਗ ਕਰਨ ਦਾ ਲਿਖਤੀ ਤੌਰ ਤੇ ਸਮਾਂ ਦੇ ਦਿੱਤਾ ਗਿਆ। ਅੱਜ ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ (ਸਬ ਕਮੇਟੀ ਸਿੱਖਿਆ ਵਿਭਾਗ) ਦੇ ਸੂਬਾਈ ਜਨਰਲ ਸਕੱਤਰ ਪਰਮਜੀਤ ਹਾਂਡਾ, ਸੂਬਾਈ ਆਗੂ ਗੁਰਤੇਜ ਸਿੰਘ ਗਿੱਲ ਬਠਿੰਡਾ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾਈ ਆਗੂ ਪ੍ਰੇਮ ਚਾਵਲਾ ਦੀ ਅਗਵਾਈ ਹੇਠ ਸ੍ਰੀ ਗੁਲਸ਼ਨ ਕੁਮਾਰ ਆਹੂਜਾ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਦਰਜਾ ਚਾਰ ਮੁਲਾਜ਼ਮਾਂ ਨੂੰ ਆ ਰਹੀਆਂ ਵੱਖ-ਵੱਖ ਮੁਸ਼ਕਿਲਾਂ ਸਬੰਧੀ ਅਤੇ ਪਿਛਲੇ ਕਾਫੀ ਸਾਲਾਂ ਤੋਂ ਕਾਲਜ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕਰਨ ਸਬੰਧੀ ਵਿਸਥਾਰ ਸਹਿਤ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀ ਪਾਲਿਸੀ ਮੁਤਾਬਿਕ ਸਾਰੇ ਯੋਗ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਡਾਇਰੈਕਟਰ ਸਿੱਖਿਆ ਵਿਭਾਗ ਕਾਲਿਜ ਪੰਜਾਬ ਨੂੰ ਭੇਜ ਦਿੱਤੇ ਗਏ ਹਨ। ਇਹ ਮੀਟਿੰਗ ਸਦਭਾਵਨਾ ਭਰੇ ਮਾਹੌਲ ਵਿੱਚ ਹੋਣ ਕਾਰਨ ਜਥੇਬੰਦੀ ਵੱਲੋਂ ਦਿੱਤਾ ਜਾਣ ਵਾਲਾ ਧਰਨਾ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਨਰਿੰਦਰਜੀਤ ਸਿੰਘ ਬਰਾੜ, ਪ੍ਰੋਫੈਸਰ ਸ਼ਾਲਿਨੀ ਗਰਗ, ਇਕਬਾਲ ਸਿੰਘ ਜੂਨੀਅਰ ਸਹਾਇਕ ਅਤੇ ਜਥੇਬੰਦੀ ਦੇ ਜ਼ਿਲ੍ਹਾ ਚੇਅਰਮੈਨ, ਨਛੱਤਰ ਸਿੰਘ ਭਾਣਾ , ਬਲਕਾਰ ਸਿੰਘ ਸਹੋਤਾ ਜ਼ਿਲ੍ਹਾ ਜਨਰਲ ਸਕੱਤਰ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ, ਪਰਮਜੀਤ ਸਿੰਘ ਪੰਮਾ ਪ੍ਰਧਾਨ, ਗੁਰਪ੍ਰੀਤ ਸਿੰਘ ਸਿੱਧੂ ਪ੍ਰੈਸ ਸਕੱਤਰ, ਮੁਲਾਜ਼ਮ ਆਗੂ ਸ਼ਿਵ ਨਾਥ ਦਰਦੀ, ਇੰਦਰਜੀਤ ਸਿੰਘ ਬਰਾੜ ਅਤੇ ਵੀਰ ਸਿੰਘ ਕੰਮੇਆਣਾ ਆਦਿ ਹਾਜ਼ਰ ਸਨ।

Have something to say? Post your comment

 

More in Malwa

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੂਸਰੀ ਵਾਰ ਗੁਰਚਰਨ ਸਿੰਘ ਪੱਪੂ ਪ੍ਧਾਨ ਚੁਣੇ ਗਏ

ਨਵਾਂ ਬੇਅਦਬੀ ਕਾਨੂੰਨ ਗ੍ਰੰਥੀ ਸਿੰਘਾਂ ਲਈ ਬੇਹੱਦ ਘਾਤਕ-- ਛਾਜਲਾ ** ਕਿਹਾ ਗ੍ਰੰਥੀ ਸਿੰਘ ਡਿਊਟੀ ਛੱਡਣ ਲਈ ਹੋਣਗੇ ਮਜਬੂਰ

ਕਿਰਨਦੀਪ ਪਿੰਚੂ ਸਹੋਤਾ ਮਿਉਂਸਪਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ

ਰਾਜਿੰਦਰ ਦੀਪਾ ਨੇ ਈਡੀ ਰੇਡ ਮਾਮਲੇ 'ਚ ਮੰਗੀ ਉੱਚ ਪੱਧਰੀ ਜਾਂਚ 

ਸੁਨਾਮ ਹਸਪਤਾਲ 'ਚ ਸਰਕਾਰੀ ਐਂਬੂਲੈਂਸ ਦੀ ਅਣਹੋਂਦ 

ਰੇਲ ਗੱਡੀ ਦੀ ਲਪੇਟ 'ਚ ਆਏ ਵਿਅਕਤੀ ਦੀ ਮੌਤ 

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕਿਸਾਨਾਂ ਨੇ ਚੰਡੀਗੜ੍ਹ ਰੈਲੀ ਨੂੰ ਲੈਕੇ ਵਿੱਢੀ ਲਾਮਬੰਦੀ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ