Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਅਜਨਾਲਾ 'ਚ ਪੰਜਾਬ ਨੈਸ਼ਨਲ ਬੈਂਕ ਵੱਲੋਂ ਕਰਾਈ ਗਈ ਕਿਸਾਨ ਮਿਲਣੀ, ਕਿਸਾਨਾਂ ਨੂੰ ਦਿੱਤੀ ਕਰਜ਼ਿਆਂ ਅਤੇ ਸਕੀਮਾਂ ਦੀ ਜਾਣਕਾਰੀ

May 08, 2026 06:48 PM
Rozana Sehaj times
ਅਜਨਾਲਾ : ਅਜਨਾਲਾ ਦੇ ਪਿੰਡ ਤਲਵੰਡੀ ਰਾਏ ਦਾਦੂ ਵਿਖੇ ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਵੱਲੋਂ ਕਿਸਾਨ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬੈਂਕ ਅਧਿਕਾਰੀਆਂ ਨੇ ਕਿਸਾਨਾਂ ਨੂੰ ਬੈਂਕ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਘੱਟ ਵਿਆਜ ਦਰਾਂ ਤੇ ਮਿਲਣ ਵਾਲੇ ਕਿਸਾਨੀ ਕਰਜ਼ਿਆਂ ਬਾਰੇ ਜਾਣਕਾਰੀ ਦਿੱਤੀ। ਬੈਂਕ ਅਧਿਕਾਰੀਆਂ ਨੇ ਕਿਹਾ ਕਿ ਕਿਸਾਨਾਂ ਦਾ ਅਤੇ ਬੈਂਕਾਂ ਦਾ ਇੱਕ ਨੌਂ ਮਾਸ ਦੇ ਰਿਸ਼ਤੇ ਵਾਂਗ ਸਬੰਧ ਹੈ, ਜਿੱਥੇ ਹਰ ਸਮੇਂ ਬੈਂਕ ਕਿਸਾਨਾਂ ਦੇ ਨਾਲ ਖੜ੍ਹਾ ਰਹਿੰਦਾ ਹੈ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸਹਾਇਤਾ ਕਰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਜੀਵਨ ਨੂੰ ਉੱਚਾ ਚੁੱਕਣ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਕਰਨ ਵਿੱਚ ਬੈਂਕਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਦੱਸਿਆ ਕਿ ਬੈਂਕ ਕਿਸਾਨਾਂ ਨੂੰ ਸ਼ਾਹੂਕਾਰਾਂ ਅਤੇ ਆੜਤੀਆਂ ਦੇ ਕਰਜ਼ਿਆਂ ਤੋਂ ਬਚਾਉਣ ਲਈ ਸਸਤੇ ਵਿਆਜ ਦਰਾਂ ਤੇ ਕਰਜ਼ੇ ਮੁਹੱਈਆ ਕਰਵਾ ਰਹੇ ਹਨ ਤਾਂ ਜੋ ਕਿਸਾਨ ਆਪਣੀ ਖੇਤੀ ਅਤੇ ਪਰਿਵਾਰਕ ਜੀਵਨ ਨੂੰ ਸੁਖਾਲਾ ਬਣਾ ਸਕਣ। ਬੈਂਕ ਵੱਲੋਂ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਅਤੇ ਸਮੇਂ ਸਿਰ ਬੈਂਕਿੰਗ ਸੇਵਾਵਾਂ ਵਰਤਣ ਲਈ ਵੀ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਮੁੱਖ ਮਹਿਮਾਨ ਸੰਜੇ ਮਾਨ ਜਰਨਲ ਮੈਨੇਜਰ ਹੈਡ ਹਾਫਿਸ ਦਿੱਲੀ, ਕ੍ਰਿਸ਼ਨ ਕੁਮਾਰ ਸਰਕਲ ਹੈਡ ਅੰਮ੍ਰਿਤਸਰ, ਮਨਜੀਤ ਐਡਸਟਿਕ ਮੇਨਜਰ ਨਬਾੜ, ਅਰਪਨ ਸ਼ਰਮਾ,ਐਲ ਡੀ ਐਮ ਅੰਮ੍ਰਿਤਸਰ, ਬ੍ਰਾਂਚ ਮੇਨੇਜਰ ਸਹਬਜਾਜ ਸਿੰਘ ਤਲਵੰਡੀ ਰਾਏ ਦਾਦੂ ਸੌਰਵ ਕੁਮਾਰ ਅਜਨਾਲਾ, ਗੁਰਪ੍ਰੀਤ ਸਿੰਘ ਚਮਿਆਰੀ,ਸਚਿਨ ਕੁਮਾਰ ਵਿਛੋਆ,ਨਿਸਾਤ ਸੁੰਲੰਕੀ ਐਗਰੀਕਲਚਰ ਅਫਸਰ,ਅਤੇ ਤਲਵੰਡੀ ਰਾਏ ਦਾਦੂ ਹਾਜ਼ਰ ਸਨ।

Have something to say? Post your comment

 

More in Majha

ਅੰਮ੍ਰਿਤਸਰ ਤੋਂ ਪਹੁੰਚੇ ਮਾਸਟਰ ਮੋਹਨ ਲਾਲ ਜੀ ਨੇ ਅਜਨਾਲਾ ਵਿਖੇ ਕਰਵਾਇਆ ਵਿਸ਼ੇਸ਼ ਯੋਗਾ ਅਭਿਆਸ ਸੈਸ਼ਨ

“ਸ਼ੁਕਰਾਨਾ ਯਾਤਰਾ” ਦੇ ਅੰਮ੍ਰਿਤਸਰ ਪੁੱਜਣ ‘ਤੇ ਜ਼ਿਲ੍ਹਾ ਪ੍ਰਧਾਨ ਬਰਾੜ ਤੇ ਟੀਮ ਵੱਲੋਂ ਭਰਵਾਂ ਸਵਾਗਤ

“ਆਪ” ਸਰਕਾਰ ਦੇ ਸ਼ਾਨਦਾਰ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ : ਗੁਰਪ੍ਰਤਾਪ ਸੰਧੂ

ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀਆਂ ਆਯੋਜਿਤ

ਸਿਹਤ ਵਿਭਾਗ ਵੱਲੋਂ ਕਾਰਪੋਰੇਸ਼ਨ ਦੇ ਸਹਿਯੋਗ ਨਾਲ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਦੀ ਸ਼ੁਰੂਆਤ

ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ : ਡਾ. ਬਲਬੀਰ ਸਿੰਘ

ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ - ਡਿਪਟੀ ਕਮਿਸ਼ਨਰ

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੈਰ-ਅਧਿਕਾਰਤ ਪਸ਼ੂ ਡੇਰਿਆਂ ਖ਼ਿਲਾਫ਼ ਕਾਰਵਾਈ ਜਾਰੀ; ਕੋਟ ਖਾਲਸਾ ਅਤੇ ਨਿਊ ਮਾਡਲ ਟਾਊਨ ਤੋਂ 7 ਪਸ਼ੂ ਗਊਸ਼ਾਲਾ ਭੇਜੇ ਗਏ

’ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਨ ਲਈ ਮਾਝਾ ਭਰ ‘ਚ ਲੋਕ ਸੜਕਾਂ 'ਤੇ ਉਤਰੇ

ਮੁੱਖ ਮੰਤਰੀ ਵੱਲੋਂ ਬੇਅਦਬੀ ਦੇ ਗੁਨਾਹਗਾਰ ਅਕਾਲੀਆਂ ਦੇ ਸਮਾਜਿਕ ਬਾਈਕਾਟ ਦਾ ਸੱਦਾ