Wednesday, September 30, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Haryana

ਲਾਡੋ ਲਕਸ਼ਮੀ ਯੋਜਨਾ ਨਾਲ ਹਰਿਆਣਾ ਦੀਆਂ ਔਰਤਾਂ ਸਸ਼ਕਤ ਹੋ ਰਹੀਆਂ ਹਨ: ਰੇਣੂ ਬਾਲਾ ਗੁਪਤਾ

May 08, 2026 06:52 PM
Rozana Sehaj times

ਕਰਨਾਲ : ਮੇਅਰ ਰੇਣੂ ਬਾਲਾ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਮਾਜ ਦੇ ਹਰ ਵਰਗ ਲਈ ਅਸਲ ਰਾਹਤ ਅਤੇ ਸਸ਼ਕਤੀਕਰਨ ਦਾ ਮਾਧਿਅਮ ਬਣ ਰਹੀਆਂ ਹਨ। ਵਿਸ਼ੇਸ਼ ਤੌਰ 'ਤੇ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਲਾਡੋ ਲਕਸ਼ਮੀ ਯੋਜਨਾ ਸੂਬੇ ਦੀਆਂ ਲੱਖਾਂ ਭੈਣਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀ ਹੈ। ਮੇਅਰ ਰੇਣੂ ਬਾਲਾ ਗੁਪਤਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਲਾਡੋ ਲਕਸ਼ਮੀ ਯੋਜਨਾ ਦੀ ਸੱਤਵੀਂ ਕਿਸ਼ਤ ਜਾਰੀ ਕਰਦਿਆਂ ਮੁੱਖ ਮੰਤਰੀ ਵੱਲੋਂ 9 ਲੱਖ 76 ਹਜ਼ਾਰ ਲਾਭਪਾਤਰੀ ਭੈਣਾਂ ਦੇ ਖਾਤਿਆਂ ਵਿੱਚ 205 ਕਰੋੜ ਰੁਪਏ ਦੀ ਰਾਸ਼ੀ ਸਿੱਧੀ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਿੱਧੇ ਬੈਂਕ ਖਾਤਿਆਂ ਵਿੱਚ ਪੁੱਜਣ ਨਾਲ ਔਰਤਾਂ ਨੂੰ ਨਾ ਸਿਰਫ਼ ਆਰਥਿਕ ਮਜ਼ਬੂਤੀ ਮਿਲ ਰਹੀ ਹੈ, ਸਗੋਂ ਉਨ੍ਹਾਂ ਨੂੰ ਆਤਮ ਨਿਰਭਰ ਬਣਨ ਵਿੱਚ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ ਹਿਤੈਸ਼ੀ ਨੀਤੀ ਕਾਰਨ ਯੋਜਨਾਵਾਂ ਦਾ ਲਾਭ ਯੋਗ ਲੋਕਾਂ ਤੱਕ ਬਿਨਾਂ ਕਿਸੇ ਰੁਕਾਵਟ ਦੇ ਪਹੁੰਚ ਰਿਹਾ ਹੈ। ਸਰਕਾਰ ਔਰਤਾਂ ਨੂੰ ਸਨਮਾਨ, ਸੁਰੱਖਿਆ ਅਤੇ ਆਰਥਿਕ ਮਜ਼ਬੂਤੀ ਪ੍ਰਦਾਨ ਕਰਨ ਲਈ ਲਗਾਤਾਰ ਨਵੀਆਂ ਸਕੀਮਾਂ ਲਾਗੂ ਕਰ ਰਹੀ ਹੈ, ਜਿਸ ਕਾਰਨ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਕਾਰਾਤਮਕ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਦੂਰਅੰਦੇਸ਼ੀ ਸੋਚ ਤਹਿਤ ਸਮਾਜਿਕ ਸੁਰੱਖਿਆ ਸਕੀਮਾਂ ਦਾ ਦਾਇਰਾ ਵੀ ਲਗਾਤਾਰ ਵਧ ਰਿਹਾ ਹੈ। 18 ਸਮਾਜਿਕ ਸੁਰੱਖਿਆ ਪੈਨਸ਼ਨਾਂ ਰਾਹੀਂ 35 ਲੱਖ 62 ਹਜ਼ਾਰ ਲਾਭਪਾਤਰੀਆਂ ਦੇ ਖਾਤਿਆਂ ਵਿੱਚ 1146 ਕਰੋੜ 73 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਦਿਆਲੂ ਯੋਜਨਾ ਤਹਿਤ 5677 ਪਰਿਵਾਰਾਂ ਨੂੰ 215 ਕਰੋੜ 29 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 11 ਲੱਖ 23 ਹਜ਼ਾਰ ਭੈਣਾਂ ਦੇ ਖਾਤਿਆਂ ਵਿੱਚ ਗੈਸ ਸਿਲੰਡਰ ਸਬਸਿਡੀ ਵਜੋਂ 38 ਕਰੋੜ 54 ਲੱਖ ਰੁਪਏ ਦੀ ਰਾਸ਼ੀ ਭੇਜੀ ਗਈ ਹੈ, ਜਿਸ ਨਾਲ ਘਰੇਲੂ ਖਰਚਿਆਂ ਵਿੱਚ ਵੱਡੀ ਰਾਹਤ ਮਿਲੀ ਹੈ। ਮੇਅਰ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਦੇ 64 ਹਜ਼ਾਰ 923 ਵਿਦਿਆਰਥੀਆਂ ਨੂੰ 100 ਕਰੋੜ 45 ਲੱਖ ਰੁਪਏ ਦੀ ਰਾਸ਼ੀ ਵਜ਼ੀਫੇ ਵਜੋਂ ਮੁਹੱਈਆ ਕਰਵਾਈ ਗਈ ਹੈ, ਜਿਸ ਕਾਰਨ ਵਿਦਿਆਰਥੀਆਂ ਨੂੰ ਲਗਾਤਾਰ ਤਰੱਕੀ ਕਰਨ ਦੇ ਮੌਕੇ ਮਿਲ ਰਹੇ ਹਨ। 

 

Have something to say? Post your comment

 

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ