Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Haryana

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਅਪਾਹਜ ਵਿਅਕਤੀਆਂ ਨੂੰ ਟਰਾਈਸਾਈਕਲ ਵੰਡੇ

May 08, 2026 07:12 PM
Rozana Sehaj times

ਕਰਨਾਲ : ਵਿਸ਼ਵ ਰੈੱਡ ਕਰਾਸ ਦੇ ਸੰਸਥਾਪਕ ਸਰ ਜੀਨ ਹੈਨਰੀ ਡੁਨਾ ਦੇ ਜਨਮ ਦਿਨ ਮੌਕੇ ਰਾਜਪਾਲ ਅਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਦੀ ਸਟੇਟ ਸ਼ਾਖਾ ਦੇ ਪ੍ਰਧਾਨ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਅੱਜ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ ਗਿਆ। ਸੁਸਾਇਟੀ ਦੇ ਸਕੱਤਰ ਕੁਲਬੀਰ ਮਲਿਕ ਨੇ ਦੱਸਿਆ ਕਿ ਸਰ ਜੀਨ ਹੈਨਰੀ ਡੁਨਾ ਦਾ ਜਨਮ ਅੱਜ ਦੇ ਦਿਨ 1828 ਵਿੱਚ ਸਵਿਟਜ਼ਰਲੈਂਡ ਦੇ ਜਨੇਵਾ ਵਿੱਚ ਹੋਇਆ ਸੀ। ਉਨ੍ਹਾਂ ਦੱਸਿਆ ਕਿ ਅੱਜ ਕੁਸ਼ਟ ਰੋਗ ਆਸ਼ਰਮ ਵਿੱਚ ਕੇਕ ਕੱਟਿਆ ਗਿਆ ਅਤੇ ਕੁਸ਼ਟ ਰੋਗੀਆਂ ਨੂੰ ਫਲ ਵੰਡੇ ਗਏ। ਮਿਉਂਸਪਲ ਮੇਅਰ ਮੋਨਿਕਾ ਨੇ ਸਰ ਜੀਨ ਹੈਨਰੀ ਡੁਨਾ ਦੀ ਤਸਵੀਰ 'ਤੇ ਫੁੱਲ ਭੇਟ ਕੀਤੇ ਅਤੇ 10 ਅਪਾਹਜ ਵਿਅਕਤੀਆਂ ਨੂੰ ਮੋਟਰ ਵਾਲੇ ਟਰਾਈਸਾਈਕਲ ਦਿੱਤੇ। ਇਸ ਉਪਰੰਤ 12 ਸਮਾਜ ਸੇਵੀ ਸੰਸਥਾਵਾਂ ਨੂੰ ਖੂਨਦਾਨ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ ਕਰਨ ਬਦਲੇ ਸਨਮਾਨਿਤ ਕੀਤਾ ਗਿਆ। ਰੈੱਡ ਕਰਾਸ ਸੁਸਾਇਟੀ ਵੱਲੋਂ ਖੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਵਿੱਚ 40 ਵਿਅਕਤੀਆਂ ਨੇ ਖੂਨਦਾਨ ਕੀਤਾ। ਸਿਵਲ ਹਸਪਤਾਲ ਤੋਂ ਆਈ ਟੀਮ ਨੇ ਡਾਕਟਰ ਸੰਜੇ ਵਰਮਾ ਦੀ ਅਗਵਾਈ ਹੇਠ ਖੂਨ ਇਕੱਤਰ ਕੀਤਾ। ਰੈੱਡ ਕਰਾਸ ਦੇ ਵਲੰਟੀਅਰਾਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ।

Have something to say? Post your comment

 

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ