Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਨਿਰਾਸ਼ ਨਾ ਹੋਵੋ, ਮਾਨਸੂਨ ਆ ਰਿਹੈ

June 22, 2021 10:39 AM
SehajTimes

ਨਵੀਂ ਦਿੱਲੀ: ਅਤਿ ਦੀ ਪੈ ਰਹੀ ਗਰਮੀ ਕਾਰਨ ਲੋਕਾਂ ਨੂੰ ਬਰਸਾਤ ਦੀ ਉਡੀਕ ਹੈ ਅਤੇ ਇਹ ਉਡੀਕ ਛੇਤੀ ਹੀ ਖ਼ਤਮ ਹੋਣ ਜਾ ਰਹੀ ਹੈ। ਮਾਨਸੂਨ ਦੀਆਂ ਹਵਾਵਾਂ 27 ਜੂਨ ਤੱਕ ਰਾਸ਼ਟਰੀ ਰਾਜਧਾਨੀ ਤੱਕ ਪਹੁੰਚਣ ਦੀ ਸੰਭਾਵਨਾ ਹੈ ਅਤੇ ਇਸ ਮਗਰੋਂ ਹੀ ਮਾਨਸੂਨ ਪੰਜਾਬ ਪੁੱਜੇਗਾ। ਮੌਸਮ ਵਿਭਾਗ ਅਨੁਸਾਰ ਮੌਨਸੂਨ ਇਸ ਸਮੇਂ ਉੱਤਰ ਵਿਚ ਅਲੀਗੜ, ਮੇਰਠ, ਬਾੜਮੇਰ, ਅੰਬਾਲਾ, ਅੰਮ੍ਰਿਤਸਰ ਵਿਚੋਂ ਲੰਘ ਰਿਹਾ ਹੈ। ਇਥੇ ਦਸ ਦਈਏ ਕਿ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਰਾਜਸਥਾਨ ਵਿਚ ਪਿਛਲੇ ਕੁਝ ਦਿਨਾਂ ਤੋਂ ਬਾਰਸ਼ ਹੋ ਰਹੀ ਹੈ ਅਤੇ ਅਗਲੇ 5 ਦਿਨਾਂ ਦੌਰਾਨ ਅਸਾਮ, ਮੇਘਾਲਿਆ, ਤ੍ਰਿਪੁਰਾ, ਮਿਜ਼ੋਰਮ, ਪੱਛਮੀ ਬੰਗਾਲ ਅਤੇ ਸਿੱਕਮ ਦੀਆਂ ਵੱਖ-ਵੱਖ ਥਾਵਾਂ ਉੱਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦੱਖਣ ਪੱਛਮੀ ਮਾਨਸੂਨ ਨੇ ਹਾਲੇ ਤਕ ਦਿੱਲੀ ਵਿਚ ਦਸਤਕ ਨਹੀਂ ਦਿੱਤੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮੰਗਲਵਾਰ ਨੂੰ ਆਸਮਾਨ ਕੁਝ ਹੱਦ ਤਕ ਬੱਦਲਵਾਈ ਰਹੇਗੀ। ਆਈਐਮਡੀ ਨੇ ਕਿਹਾ ਕਿ ਦੱਖਣ-ਪੱਛਮੀ ਮਾਨਸੂਨ ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੰਜਾਬ ਦੇ ਬਾਕੀ ਹਿੱਸਿਆਂ ਵਿਚ ਦੇਰ ਨਾਲ ਪਹੁੰਚੇਗਾ ਕਿਉਂਕਿ ਹਵਾ ਦੀ ਦਿਸ਼ਾ ਵਿਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਦਿਖਾਈ ਦਿੰਦੀ। ਮਾਨਸੂਨ ਦੇ ਅੱਗੇ ਵਧਣ ਦੀ ਲੜੀ ਹੌਲੀ-ਹੌਲੀ 26 ਜੂਨ ਤੋਂ 30 ਜੂਨ ਦੇ ਵਿਚਕਾਰ ਮਜ਼ਬੂਤ ਹੋਣ ਅਤੇ ਇਸ ਸਮੇਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿਚ ਪਹੁੰਚਣ ਦੀ ਉਮੀਦ ਹੈ। ਸਕਾਈਮੇਟ ਮੌਸਮ ਦਾ ਕਹਿਣਾ ਹੈ ਕਿ ਦਿੱਲੀ ਵਿਚ 27 ਜੂਨ ਦੇ ਆਸ ਪਾਸ ਬਾਰਸ਼ ਹੋਣ ਦੀ ਉਮੀਦ ਹੈ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ